Welcome to Canadian Punjabi Post
Follow us on

01

July 2025
 
ਪੰਜਾਬ

ਕਾਂਗਰਸ ਵਿੱਚ ਟਿਕਟਾਂ ਦੀ ਵੰਡ ਦਾ ਕਈ ਥਾਂ ਬਗਾਵਤ ਵਰਗਾ ਵਿਰੋਧ

January 28, 2022 07:07 AM

* ਸਤਵਿੰਦਰ ਬਿੱਟੀ ਵੱਲੋਂ ਫੈਸਲੇ ਦੇ ਤਿੱਖੇ ਵਿਰੋਧ ਦਾ ਸੰਕੇਤ
* ਅਮਰੀਕ ਢਿੱਲੋਂ ਨੇ ਬਾਗ਼ੀ ਹੋ ਕੇ ਸਮਰਾਲਾ ਤੋਂ ਕਾਗਜ਼ ਭਰੇ
* ਜਗਮੋਹਨ ਕੰਗ ਵੱਲੋਂ ਹਾਈਕਮਾਂਡ ਨੂੰ 2 ਦਿਨ ਦਾ ਅਲਟੀਮੇਟਮ


ਲੁਧਿਆਣਾ, 27 ਜਨਵਰੀ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਵੱਲੋਂਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਸਾਹਮਣੇ ਆਉਂਦੇ ਸਾਰ ਇਸ ਦਾ ਕਈ ਥਾਈਂ ਤਿੱਖਾ ਵਿਰੋਧ ਸ਼ੂਰੂ ਹੋ ਗਿਆ ਹੈ।
ਲੁਧਿਆਣਾ ਜਿ਼ਲੇ ਦੇ ਸਾਹਨੇਵਾਲ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਪਾਰਟੀ ਟਿਕਟ ਦਿੱਤੇ ਜਾਣ ਪਿੱਛੋਂ ਕਾਂਗਰਸ ਆਗੂ ਤੇ ਪਿਛਲੀ ਵਾਰ ਦੀ ਉਮੀਦਵਾਰ ਗਾਇਕਾ ਸਤਵਿੰਦਰ ਬਿੱਟੀ ਭੜਕ ਪਈ ਹੈ। ਏਥੇ ਪ੍ਰੈਸ ਕਾਨਫਰੰਸ ਵਿੱਚ ਬਿੱਟੀ ਨੇ ਕਿਹਾ ਕਿ ਕਾਂਗਰਸ ਉੱਤਰ ਪ੍ਰਦੇਸ਼ਵਿੱਚ ਔਰਤਾਂ ਨੂੰ ਵੱਧ ਸੀਟਾਂ ਦੇਣ ਦੀ ਗੱਲ ਕਰਦੀ ਹੈ, ਪੰਜਾਬ ਵਿੱਚ ਧੀਆਂ ਨੂੰ ਅਣਗੌਲੇ ਕੀਤਾ ਹੈ। ਉਨ੍ਹਾਂ ਨੇ ਕਿਹਾਕਿ ਉਨ੍ਹਾਂ ਨੇ ਹਲਕੇ ਵਿੱਚ ਸਖ਼ਤ ਮਿਹਨਤ ਕੀਤੀ, ਪਰ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅੱਖੋਂ ਪਰੋਖੇ ਕਰ ਕੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਟਿਕਟ ਦੇਦਿੱਤੀ ਹੈ।ਉਨ੍ਹਾ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂਨੇ ਖੁਦ ਰੈਲੀ ਵਿੱਚ ਉਨ੍ਹਾਂ ਦੇ ਉਮੀਦਵਾਰ ਹੋਣ ਦਾ ਐਲਾਨ ਕੀਤਾ ਸੀ, ਇਸ ਲਈ ਉਹ ਆਪਣਾ ਹਲਕਾ ਨਹੀਂ ਛੱਡਣਗੇ, ਚੋਣ ਲੜਨੀ ਕਿ ਨਹੀਂ, ਇਹ ਰੱਬ ਜਾਣਦਾ ਹੈ।
ਨਾਲ ਲਗਦੇ ਸਮਰਾਲਾ ਹਲਕੇ ਤੋਂ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇਕਾਂਗਰਸ ਟਿਕਟ ਨਾ ਮਿਲਣ ਕਾਰਨ ਪਾਰਟੀ ਵਿਰੁੱਧ ਖੁੱਲ੍ਹੀ ਬਗਾਵਤ ਕਰ ਕੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਅਤੇ ਨਾਮਜ਼ਦਗੀ ਪੱਤਰ ਪੇਸ਼ ਕਰ ਦਿੱਤੇ ਹਨ। ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਿੱਛੋਂਉਹ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਪੱਤਰ ਭਰਨ ਗਏ। ਇਸ ਮੌਕੇ ਕਾਂਗਰਸ ਦੇ ਕਈ ਸੀਨੀਅਰ ਆਗੂ, ਸ਼ਹਿਰਾਂ ਦੇ ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰਅਤੇ ਬਲਾਕ ਸੰਮਤੀ ਮੈਂਬਰ ਉਨ੍ਹਾਂ ਦੇ ਨਾਲ ਸਨ। ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਨੇ ਟਿਕਟ ਨਾ ਦੇ ਕੇ ਮੇਰੇ ਪਰਿਵਾਰ ਅਤੇ ਹਲਕੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਰਾਲਾਪੰਥਕ ਹਲਕਾ ਕਿਹਾ ਜਾਂਦਾ ਸੀ, ਪਰ ਮੇਰੇ ਪਰਿਵਾਰ ਨੇ ਕਾਂਗਰਸੀ ਵਰਕਰਾਂ ਨੂੰ ਨਾਲ ਜੋੜ ਕੇ ਮਿਹਨਤ ਕੀਤੀ ਤਾਂ ਉਹ ਏਥੋਂ 4 ਵਾਰ ਚੁਣੇ ਗਏ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਇਸ ਹਲਕੇ ਤੋਂ ਉਨ੍ਹਾਂ ਦੀ ਟਿਕਟ ਕਿਉਂ ਕੱਟੀ ਗਈ ਅਤੇ ਕੋਈ ਠੋਸ ਕਾਰਨ ਵੀ ਨਹੀਂ ਦੱਸਿਆ। ਢਿੱਲੋਂ ਨੇ ਵਰਕਰਾਂ ਨੂੰ ਕਿਹਾ ਕਿ ਅਗਲੇ ਦਿਨੀਂ ਉਨ੍ਹਾਂ ਉੱਪਰ ਸਿਆਸੀ ਦਬਾਅ ਤੇ ਹੋਰ ਸਿਆਸੀ ਦਾਅ ਖੇਡੇ ਜਾਣਗੇ, ਇਸ ਤੋਂ ਉਹ ਸੁਚੇਤ ਰਹਿਣ, ਉਹ ਲੋਕਾਂ ਦੇ ਸਮਰਥਨ ਨਾਲ ਆਜ਼ਾਦ ਚੋਣ ਲੜ ਕੇ ਭਾਰੀ ਬਹੁਮਤ ਨਾਲ ਜਿੱਤਣਗੇ। ਉਨ੍ਹਾਂ ਕਿਹਾ ਬੇਸ਼ੱਕ ਉਨ੍ਹਾਂ ਦੇ ਘਰ ਆ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਾਂ ਪੰਜਾਬ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂਵੀ ਚੋਣ ਨਾ ਲੜਨ ਦਾ ਦਬਾਅ ਪਾਉਣ, ਉਨ੍ਹਾਂ ਦਾ ਆਜ਼ਾਦ ਲੜਨ ਦਾ ਫ਼ੈਸਲਾ ਅਟੱਲ ਹੈ।
ਓਧਰ ਖਰੜ ਤੋਂ ਨਾਰਾਜ਼ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਕਾਂਗਰਸਹਾਈਕਮਾਂਡ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨ ਦੇਲਈ ਦੋ ਦਿਨ ਦਾ ਅਲਟੀਮੇਟਮ ਦੇ ਦਿੱਤਾ ਹੈ। ਇਸ ਮੌਕੇ ਜਗਮੋਹਨ ਕੰਗ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਦੋਸ਼ ਲਾਇਆ ਕਿ ਉਸ ਨੇ 5 ਕਰੋੜ ਰੁਪਏ ਵਿੱਚ ਟਿਕਟ ਦਾ ਸੌਦਾ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ