Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਲਾਹੌਰ ਹਾਈ ਕੋਰਟ ਨੇ ਅੱਤਵਾਦੀਆਂ ਦੇ ਖਿਲਾਫ ਫੈਸਲਾ ਸੁਣਾਇਆ

January 28, 2022 09:59 AM

* ਜਿਹਾਦ ਲਈ ਚੰਦਾ ਇਕੱਠਾ ਕਰਨ ਨੂੰ ਦੇਸ਼-ਧ੍ਰੋਹ ਵਰਗਾ ਜੁਰਮ ਕਿਹਾ

ਲਾਹੌਰ, 27 ਜਨਵਰੀ, (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਲਾਹੌਰ ਹਾਈ ਕੋਰਟ ਨੇ ਅੱਤਵਾਦੀ ਸਰਗਰਮੀਆਂ ਉੱਤੇ ਕੰਟਰੋਲ ਦੇ ਸੰਬੰਧ ਵਿੱਚ ਇਕ ਮਹੱਤਵ ਪੂਰਨ ਫ਼ੈਸਲਾ ਸੁਣਾਇਆ ਤੇ ਕਿਹਾ ਹੈ ਕਿ ਦੇਸ਼ ਵਿੱਚ ਕੋਈ ਵੀ ਵਿਅਕਤੀ ਜਾਂ ਜਥੇਬੰਦੀ ਜਿਹਾਦ ਦੇ ਨਾਂ ਉੱਤੇ ਚੰਦਾ ਇਕੱਠਾ ਨਹੀਂ ਕਰ ਸਕਦੀ ਅਤੇ ਜੇ ਕੋਈ ਜਿਹਾਦ ਲਈ ਚੰਦਾ ਲੈਂਦਾ ਮਿਲਿਆ ਤਾਂ ਉਸ ਦੇ ਖ਼ਿਲਾਫ਼ ਦੇਸ਼-ਧ੍ਰੋਹ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਹਾਈ ਕੋਰਟ ਨੇ ਇਹ ਫ਼ੈਸਲਾ ਦੋ ਅੱਤਵਾਦੀਆਂ ਦੀ ਸਜ਼ਾ ਦੇ ਖ਼ਿਲਾਫ਼ ਅਪੀਲ ਰੱਦ ਕਰਦੇ ਹੋਏ ਸੁਣਾਇਆ ਹੈ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਜਥੇਬੰਦੀ ਦੇ ਦੋਵੇਂ ਅੱਤਵਾਦੀਮੁਹੰਮਦ ਇਬਰਾਹੀਮ ਅਤੇ ਉਬੈਦੁਰ ਰਹਿਮਾਨ ਅੱਤਵਾਦੀ ਸਰਗਰਮੀਆਂ ਲਈ ਪੈਸਾ ਇਕੱਠਾ ਕਰਦੇ ਹੋਏ ਪਿਛਲੇ ਸਾਲ ਸਰਗੋਧਾ ਤੋਂ ਫੜੇ ਗਏ ਸਨ। ਇਸੇ ਮਹੀਨੇ ਪਾਕਿਸਤਾਨ ਦੀ ਅੱਤਵਾਦ ਰੋਕੂਕੋਰਟ ਨੇ ਉਨ੍ਹਾਂ ਨੂੰ ਅੱਤਵਾਦ ਲਈ ਪੈਸੇ ਉਗਰਾਹੁਣ ਦੇ ਦੋਸ਼ ਹੇਠ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਸੀ। ਦੋਵੇਂ ਜਣਿਆਂ ਨੇ ਇਸ ਦੇ ਖ਼ਿਲਾਫ਼ ਲਾਹੌਰ ਹਾਈ ਕੋਰਟਨੂੰ ਅਪੀਲ ਕੀਤੀ ਸੀ। ਉਨ੍ਹਾਂ ਦੀ ਪਟੀਸ਼ਨ ਉੱਤੇ ਸੁਣਵਾਈ ਪਿੱਛੋਂ ਜਸਟਿਸ ਅਲੀ ਬਕਾਰ ਨਜ਼ਫੀ ਦੀ ਪ੍ਰਧਾਨਗੀ ਵਾਲੀ ਦੋ ਮੈਂਬਰੀ ਬੈਂਚ ਨੇ ਜਿਹਾਦ ਲਈ ਪੈਸਾ ਉਗਰਾਹੀ ਨੂੰ ਦੇਸ਼-ਧ੍ਰੋਹ ਦੇ ਬਰਾਬਰ ਦਾ ਅਪਰਾਧ ਆਖਿਆ ਤੇ ਪੂਰੇ ਪਾਕਿਸਤਾਨ ਵਿੱਚ ਜਿਹਾਦ ਲਈ ਕਿਸੇ ਵੀ ਤਰੀਕੇ ਨਾਲ ਪੈਸੇ ਦੀ ਉਗਰਾਹੀ ਕਰਨ ਉੱਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਹ ਸਰਕਾਰ ਦਾ ਕੰਮ ਹੈ ਕਿ ਉਹ ਜੰਗ ਦੀ ਸਥਿਤੀ ਵਿੱਚਲੋੜ ਪੈਣ ਉੱਤੇ ਪੈਸੇ ਦਾ ਪ੍ਰਬੰਧ ਕਰੇ, ਇਸ ਕੰਮਲਈ ਕਿਸੇ ਵਿਅਕਤੀ ਜਾਂ ਜਥੇਬੰਦੀ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਾਈ ਕੋਰਟ ਨੇ ਕਿਹਾ, ਟੀਟੀਪੀ ਇਕ ਬਦਨਾਮ ਅਤੇ ਗ਼ੈਰ-ਕਾਨੂੰਨੀ ਜਥੇਬੰਦੀ ਹੈ, ਜਿਸ ਨੇ ਕਈ ਸਰਕਾਰੀ ਸੰਸਥਾਵਾਂ ਤੇ ਉਚ ਅਹੁਦਿਆਂ ਉੱਤੇ ਕੰਮ ਕਰਨ ਵਾਲੇ ਲੋਕਾਂ ਨੂੰ ਨੁਕਸਾਨ ਪੁਚਾਇਆ ਅਤੇ ਦੇਸ਼ ਵਿੱਚ ਕਈ ਵੱਡੀਆਂ ਅੱਤਵਾਦੀ ਵਾਰਦਾਤਾਂ ਕੀਤੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ