Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਜਿਨਸੀ ਹਮਲਾ ਕਰਨ ਦੇ ਦੋਸ਼ ਵਿੱਚ ਡਰਾਈਵਿੰਗ ਇੰਸਟ੍ਰਕਟਰ ਚਾਰਜ

January 28, 2022 06:25 PM

ਮਿਸੀਸਾਗਾ, 28 ਜਨਵਰੀ (ਪੋਸਟ ਬਿਊਰੋ) : ਪੀਲ ਪੁਲਿਸ ਵੱਲੋਂ ਮਿਸੀਸਾਗਾ ਵਿੱਚ ਇੱਕ ਡਰਾਈਵਿੰਗ ਇੰਸਟ੍ਰਕਟਰ ਨੂੰ ਕਥਿਤ ਤੌਰ ਉੱਤੇ ਇੱਕ ਮਹਿਲਾ ਉੱਤੇ ਜਿਨਸੀ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਡਤਾਰ ਤੇ ਚਾਰਜ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ 11 ਜਨਵਰੀ ਨੂੰ ਇੱਕ ਮਹਿਲਾ ਨੇ ਗੱਡੀ ਸਿੱਖਣ ਵਿੱਚ ਮਦਦ ਲਈ ਇੱਕ ਡਰਾਈਵਿੰਗ ਇੰਸਟ੍ਰਕਟਰ ਹਾਇਰ ਕੀਤਾ। ਲੈਸਨ ਦੌਰਾਨ ਕਿਸੇ ਵੇਲੇ ਇੰਸਟ੍ਰਕਟਰ ਨੇ ਕਥਿਤ ਤੌਰ ਉੱਤੇ ਮਹਿਲਾ ਉੱਤੇ ਜਿਨਸੀ ਹਮਲਾ ਕਰ ਦਿੱਤਾ। ਵੀਰਵਾਰ ਨੂੰ ਪੁਲਿਸ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ 49 ਸਾਲਾ ਇੰਸਟ੍ਰਕਟਰ ਘਸਨ ਅਲਸੂਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ।ਉਸ ਉੱਤੇ ਜਿਨਸੀ ਹਮਲੇ ਦਾ ਦੋਸ਼ ਲਾਇਆ ਗਿਆ।
ਅਲਸੂਕੀ ਨੂੰ ਮਾਰਚ ਵਿੱਚ ਬਰੈਂਪਟਨ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇੱਕ ਨਿਊਜ਼ ਰਲੀਜ਼ ਵਿੱਚ ਪੁਲਿਸ ਨੇ ਆਖਿਆ ਕਿ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਤੇ ਜਾਂਚਕਾਰਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਘਟਨਾ ਦਾ ਸਿ਼ਕਾਰ ਹੋਰ ਮਹਿਲਾਵਾਂ ਵੀ ਹੋਈਆਂ ਹੋ ਸਕਦੀਆਂ ਹਨ।

 

 

 
Have something to say? Post your comment