Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅਪਰਾਧ

ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ

February 17, 2022 10:31 PM

ਬਟਾਲਾ, 17 ਫਰਵਰੀ (ਪੋਸਟ ਬਿਊਰੋ)- ਨੇੜਲੇ ਪਿੰਡ ਤਲਵੰਡੀ ਝੁੰਗਲਾਂ ਦੇ ਵਸਨੀਕ ਇੱਕ ਭਰਾ ਨੇ ਰੰਜਿਸ਼ ਕਾਰਨ ਵੱਡੇ ਭਰਾ ਨੂੰ ਮਾਰ ਦਿੱਤਾ ਹੈ, ਜਿਸ ਬਾਰੇ ਪੁਲਸ ਕਾਰਵਾਈ ਕਰ ਰਹੀ ਹੈ।
ਥਾਣਾ ਸੇਖਵਾਂ ਦੇ ਐਸ ਐਚ ਓ ਨੇ ਦੱਸਿਆ ਕਿ ਕਰਨੈਲ ਸਿੰਘ ਪੁੱਤਰ ਗਿਆਨ ਸਿੰਘ ਦੀ ਆਪਣੇ ਸੱਕੇ ਭਰਾ ਬਲਕਾਰ ਸਿੰਘ ਨਾਲ ਪਿਛਲੇ ਲੰਮੇ ਸਮੇਂ ਤੋਂ ਘਰੇਲੂ ਲੜਾਈ ਚਲਦੀ ਆ ਰਹੀ ਸੀ। ਬੀਤੇ ਦਿਨੀਂ ਜਦੋਂ ਕਰਨੈਲ ਸਿੰਘ ਆਪਣੇ ਮੋਟਰਸਾਈਕਲ ਉੱਤੇ ਘਰੋਂ ਦੁੱਧ ਲੈਣ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦਾ ਭਰਾ ਬਲਕਾਰ ਸਿੰਘ ਤੇ ਭਤੀਜਾ ਗੁਰਮੀਤ ਸਿੰਘ ਟਰੈਕਟਰ ਉੱਤੇ ਆ ਰਹੇ ਸਨ, ਉਨ੍ਹਾਂ ਨੇ ਸਿੱਧਾ ਉਸਦੇ ਮੋਟਰਸਾਈਰਲ ਉੱਤੇ ਟਰੈਕਟਰ ਚੜ੍ਹਾ ਦਿੱਤਾ, ਜਿਸ ਨਾਲ ਕਰਨੈਲ ਸਿੰਘ ਜ਼ਖ਼ਮੀ ਹੋ ਗਿਆ। ਫਿਰ ਬਲਕਾਰ ਸਿੰਘ ਨੇ ਦਾਤਰ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪਰਵਾਰ ਨੇ ਕਰਨੈਲ ਸਿੰਘਨੂੰ ਇੱਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸਦੀ ਮੌਤ ਹੋ ਗਈ।ਮ੍ਰਿਤਕ ਦੀ ਪਤਨੀ ਜਸਬੀਰ ਕੌਰ ਦੇ ਬਿਆਨਾਂ ਦੇ ਆਧਾਰ ਉੱਤੇ ਉਕਤ ਪਿਉ-ਪੁੱਤ ਵਿਰੁੱਧ ਧਾਰਾ-302 ਆਈ ਪੀ ਸੀ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਬਲਕਾਰ ਸਿੰਘ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ, ਜਦਕਿ ਗੁਰਮੀਤ ਸਿੰਘ ਦੀ ਗ਼੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 
Have something to say? Post your comment