Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅਪਰਾਧ

ਘਰੇਲੂ ਕਲੇਸ਼ ਕਾਰਨ ਪਤਨੀ ਤੇ ਪੁੱਤਰ ਵੱਲੋਂ ਸਾਬਕਾ ਫ਼ੌਜੀ ਦਾ ਕਤਲ

April 13, 2022 12:24 AM

ਪੱਟੀ, 12 ਅਪ੍ਰੈਲ (ਪੋਸਟ ਬਿਊਰੋ)- ਥਾਣਾ ਸਦਰ ਪੱਟੀ ਦੇ ਪਿੰਡ ਧਗਾਣਾ ਦੇ ਸਾਬਕਾ ਫ਼ੌਜੀ ਪ੍ਰਤਾਪ ਸਿੰਘ ਦਾ ਕਤਲ ਉਸਦੀ ਪਤਨੀ ਅਤੇ ਪੁੱਤਰ ਨੇ ਮਿਲ ਕੇ ਕੀਤਾ ਅਤੇ ਉਸ ਦੀ ਲਾਸ਼ ਦਰਿਆ ਦੇ ਬੰਨ੍ਹ ਉੱਤੇ ਨੱਪ ਦਿੱਤੀ। ਪੁਲਸ ਨੇ ਫ਼ੌਜੀ ਪ੍ਰਤਾਪ ਸਿੰਘ ਦੇ ਪੁੱਤਰ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਲਿਆ ਅਤੇ ਆਪਣੇ ਪਿਤਾ ਦੀ ਲਾਸ਼ ਨੂੰ ਬਰਾਮਦ ਕਰਵਾਇਆ, ਜਿਸ ਬਾਰੇ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਫ਼ੌਜੀ ਦੇ ਪੁੱਤਰ ਧਰਮਿੰਦਰ ਸਿੰਘ ਨੇ 10 ਅਪ੍ਰੈਲ ਨੂੰ ਸ਼ਿਕਾਇਤ ਕੀਤੀ ਸੀ ਕਿ ਮੇਰਾ ਪਿਤਾ ਪ੍ਰਤਾਪ ਸਿੰਘ ਪੁੱਤਰ ਲਛਮਣ ਸਿੰਘ ਅੱਠ ਤਰੀਕ ਨੂੰ ਘਰੋਂ ਗਿਆ ਤੇ ਘਰ ਵਾਪਸ ਨਹੀਂ ਆਇਆ। ਪੁਲਸ ਨੇ ਮ੍ਰਿਤਕ ਦੀ ਪਤਨੀ ਗੁਰਜੀਤ ਕੌਰ ਅਤੇ ਲੜਕੇ ਧਰਮਿੰਦਰ ਸਿੰਘ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਪ੍ਰਤਾਪ ਸਿੰਘ ਘਰ ਵਿੱਚ ਕਲੇਸ਼ ਰੱਖਦਾ ਸੀ, ਜਿਸ ਤੋਂ ਦੁਖੀ ਹੋ ਕਿ ਅਸੀਂ ਮਾਂ-ਪੁੱਤ ਨੇ 8 ਅਪ੍ਰੈਲ ਨੂੰ ਕਤਲ ਕਰਕੇ ਲਾਸ਼ ਬੰਨ੍ਹ ਉਪਰ ਨੱਪ ਦਿੱਤੀ ਸੀ। ਗੁਰਜੀਤ ਕੌਰ ਤੇ ਧਰਮਿੰਦਰ ਸਿੰਘ ਖ਼ਿਲਾਫ਼ ਧਾਰਾ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

 

 
Have something to say? Post your comment