Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਮੋਬਾਈਲ ਖੋਹ ਕੇ ਭੱਜ ਗਏ ਸਨੈਚਰਾਂ ਨੂੰ ਪੀੜਤ ਨੇ ਪਛਾਣਿਆ, ਦੋਵੇਂ ਕਾਬੂ

April 18, 2022 12:53 AM

ਜਲੰਧਰ, 17 ਅਪ੍ਰੈਲ (ਪੋਸਟ ਬਿਊਰੋ)- ਇਸ ਸ਼ਹਿਰ ਦੀ ਗਦਈਪੁਰ ਨਹਿਰ ਉੱਤੇ ਪ੍ਰਵਾਸੀ ਮਜ਼ਦੂਰ ਤੋਂ ਮੋਬਾਈਲ ਫੋਨ ਖੋਹਣ ਵਾਲੇ ਕਾਲੇ ਪਲਸਰ ਸਵਾਰ ਸਨੈਚਰਾਂ ਨੂੰ ਖੁਦ ਪੀੜਤ ਨੇ ਪਛਾਣ ਲਿਆ। ਸਨੈਚਿੰਗ ਪਿੱਛੋਂ ਪੀੜਤ ਨੇ ਇਸ ਦੀ ਸਿ਼ਕਾਇਤ ਪੁਲਸ ਨੂੰ ਦਿੱਤੀ ਤੇ ਸਨੈਚਰਾਂ ਦੇ ਨਾਂਅ ਵੀ ਦੱਸ ਦਿੱਤੇ। ਦੋਵੇਂ ਸਨੈਚਰ ਗਦਈਪੁਰ ਦੇ ਰਹਿਣ ਵਾਲੇ ਹਨ। ਪੁਲਸ ਨੇ ਦੋਸ਼ੀਆਂ ਨੂੰ ਨਾਮਜ਼ਦ ਕਰਨ ਦੇ ਬਾਅਦ ਗ੍ਰਿਫਤਾਰ ਕਰ ਲਿਆ।
ਪ੍ਰਵੀਨ ਯਾਦਵ ਵਾਸੀ ਰਾਜਾ ਗਾਰਡਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। ਉਹ ਸਬਜ਼ੀ ਲੈਣ ਜਾ ਰਿਹਾ ਸੀ। ਜਦੋਂ ਗਦਈਪੁਰ ਨਹਿਰ ਪੁਲੀ ਉੱਤੇ ਪੁੱਜਾ ਤਾਂ ਕਾਲੇ ਰੰਗ ਦੇ ਪਲਸਰ ਉੱਤੇ ਆਏ ਦੋ ਲੁਟੇਰਿਆਂ ਨੇ ਉਸ ਦਾ ਮੋਬਾਈਲ ਖੋਹ ਲਿਆ, ਪਰ ਪ੍ਰਵੀਨ ਨੇ ਦੋਵਾਂ ਸਨੈਚਰਾਂ ਨੂੰ ਪਛਾਣ ਲਿਆ ਅਤੇ ਥਾਣਾ ਅੱਠ ਦੀ ਪੁਲਸ ਨੂੰ ਸੂਚਨਾ ਦਿੱਤੀ। ਪ੍ਰਵੀਨ ਨੇ ਦੱਸਿਆ ਕਿ ਉਸ ਤੋਂ ਮੋਬਾਈਲ ਖੋਹਣ ਵਾਲੇ ਦੋਵਾਂ ਨੌਜਵਾਨਾਂ ਦਾ ਨਾਂਅ ਰਾਜਾ ਕਲਿਆਣ ਤੇ ਵਿਕਰਮ ਹੈ, ਜੋ ਗਦਈਪੁਰ ਦੇ ਰਹਿਣ ਵਾਲੇ ਹਨ। ਪੁਲਸ ਨੇ ਦੋਵਾਂ ਸਨੈਚਰਾਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਗ੍ਰਿਫਤਾਰ ਕਰ ਲਿਆ ਅਤੇ ਲੁੱਟਿਆ ਹੋਇਆ ਫੋਨ ਬਰਾਮਦ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ