Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਖੇਡਾਂ

ਤੀਰਅੰਦਾਜ਼ੀ ਵਿਸ਼ਵ ਕੱਪ: ਰਾਏ ਤੇ ਰਿਧੀ ਨੇ ਪਹਿਲੀ ਵਾਰ ਸੋਨ ਤਮਗ਼ਾ ਜਿੱਤਿਆ

April 27, 2022 02:03 AM

ਅੰਤਾਲਯਾ, 26 ਅਪ੍ਰੈਲ (ਪੋਸਟ ਬਿਊਰੋ)- ਭਾਰਤ ਨੇ ਤੀਰਅੰਦਾਜ਼ੀ ਵਿਸ਼ਵ ਕੱਪ ਗੇੜ-1 ਵਿੱਚ ਦੂਸਰਾ ਸੋਨ ਤਮਗ਼ਾ ਜਿੱਤਿਆ, ਜਦੋਂ ਕੱਲ੍ਹ ਇੱਥੇ ਤਰੁਣਦੀਪ ਰਾਏ ਅਤੇ ਰਿਧੀ ਫੋਰ ਦੀ ਮਿਕਸਡ ਟੀਮ ਨੇ ਪੱਛੜਨ ਪਿੱਛੋਂ ਵਾਪਸੀ ਕਰਦੇ ਹੋਏ ਸ਼ੂਟਆਊਟ ਵਿੱਚ ਗ੍ਰੇਟ ਬ੍ਰਿਟੇਨ ਨੂੰ ਹਰਾਇਆ।
ਪਹਿਲੀ ਵਾਰ ਜੋੜੀ ਬਣਾ ਕੇ ਖੇਡ ਰਹੇ ਦੋ ਵਾਰ ਦੇ ਉਲੰਪੀਅਨ ਰਾਏ ਅਤੇ ਰਿਧੀ ਪਹਿਲਾਂ 0-2 ਨਾਲ ਅਤੇ ਫਿਰ 2-4 ਨਾਲ ਪੱਛੜ ਰਹੇ ਸਨ। ਇਸ ਭਾਰਤੀ ਜੋੜੀ ਨੇ ਸੰਜਮ ਰੱਖਦੇ ਹੋਏ 5-4(35-37, 36-33, 39-40, 38-37, 18-17) ਨਾਲ ਜਿੱਤ ਦਰਜ ਕੀਤੀ। ਭਾਰਤ ਨੇ ਇਸ ਤਰ੍ਹਾਂ ਕੈਲੰਡਰ ਸਾਲ ਦੇ ਪਹਿਲੇ ਟੂਰਨਾਮੈਂਟ ਵਿੱਚ ਆਪਣੀ ਮੁਹਿੰਮ ਦਾ ਅੰਤ ਦੋ ਸੋਨ ਤਮਗ਼ਿਆਂ ਨਾਲ ਕੀਤਾ। ਕੱਲ੍ਹ ਅਭਿਸ਼ੇਕ ਵਰਮਾ, ਰਜਤ ਚੌਹਾਨ ਅਤੇ ਅਮਨ ਸੈਣੀ ਦੀ ਕੰਪਾਊਂਡ ਪੁਰਸ਼ ਟੀਮ ਨੇ ਸੋਨ ਤਮਗ਼ਾ ਜਿੱਤਿਆ ਸੀ। ਗਵਾਂਗਝੂ ਏਸ਼ੀਆਈ ਖੇਡਾਂ 2019 ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ 38 ਸਾਲ ਦੇ ਰਾਏ ਦਾ ਵਿਸ਼ਵ ਕੱਪ ਵਿੱਚ ਪਹਿਲਾ ਮਿਕਸਡ ਟੀਮ ਤਮਗ਼ਾ ਹੈ ਜਦਕਿ 17 ਸਾਲਾ ਰਿਧੀ ਦਾ ਇਹ ਵਿਸ਼ਵ ਕੱਪ ਵਿੱਚ ਪਹਿਲਾ ਤਮਗ਼ਾ ਹੈ। ਇਸ ਤੋਂ ਭਵਿੱਖ ਵਿੱਚ ਵੀ ਆਸਾਂ ਹੋ ਸਕਦੀਆਂ ਹਨ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ