Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮਿੱਡੂਖੇੜਾ ਕਤਲ ਕੇਸ ਵਿੱਚ ਤਿੰਨ ਸ਼ੂਟਰਾਂ ਦਾ ਦਸ ਰੋਜ਼ਾ ਰਿਮਾਂਡ

April 27, 2022 02:04 AM

ਐਸ ਏ ਐਸ ਨਗਰ (ਮੋਹਾਲੀ), 26 ਅਪ੍ਰੈਲ (ਪੋਸਟ ਬਿਊਰੋ)- ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸ ਓ ਆਈ ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਨਾਮਜ਼ਦ ਤਿੰਨ ਗੈਂਗਸਟਰਾਂ ਸੱਜਣ ਸਿੰਘ ਉਰਫ ਭੋਲੂ ਵਾਸੀ ਬੀਸ਼ਾਨ (ਹਰਿਆਣਾ), ਅਨਿਲ ਲੱਠ ਵਾਸੀ ਕਕਰੋਲਾ (ਦਿੱਲੀ) ਅਤੇ ਅਜੈ ਸੰਨੀ ਵਾਸੀ ਉਮਾਰੀ (ਕੁਰੂਕਸ਼ੇਤਰ) ਨੂੰ ਕੱਲ੍ਹ ਮੋਹਾਲੀ ਅਦਾਲਤ ਨੇ 10 ਦਿਨਾਂ ਦੇ ਪੁਲਸ ਰਿਮਾਂਡ ਉੱਤੇ ਭੇਜ ਦਿੱਤਾ ਹੈ।
ਪਿਛਲੇ ਸਾਲ ਸੱਤ ਅਗਸਤ ਨੂੰ ਇੱਥੋਂ ਦੇ ਸੈਕਟਰ 71 ਦੀ ਮਾਰਕੀਟ ਵਿੱਚ ਦਿਨ ਦਿਹਾੜੇ ਨਕਾਬਪੋਸ਼ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਯੂਥ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰ ਦਿੱਤਾ ਸੀ। ਕੁਝ ਦਿਨ ਪਹਿਲਾਂ ਸੱਜਣ ਸਿੰਘ, ਅਨਿਲ ਲੱਠ ਅਤੇ ਅਜੈ ਸੰਨੀ ਨੂੰ ਦਿੱਲੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਤੇ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮਿੱਡੂਖੇੜਾ ਦਾ ਕਤਲ ਕਰਨ ਦੀ ਗੱਲ ਵੀ ਮੰਨੀ ਸੀ। ਮੋਹਾਲੀ ਪੁਲਸ ਨੇ ਅਦਾਲਤਤੋਂ ਪ੍ਰੋਡਕਸ਼ਨ ਵਾਰੰਟ ਲੈ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਪਾਈ ਤੇ ਕੱਲ੍ਹ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ।ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਨੇ ਐਸ ਐਸ ਪੀ ਨੂੰ ਪੱਤਰ ਲਿਖ ਕੇ ਆਪਣੀ ਤੇ ਆਪਣੀ ਪਰਵਾਰ ਦੀ ਜਾਨ ਨੂੰ ਖਤਰਾ ਦੱਸ ਕੇ ਕਿਹਾ ਕਿ ਵਿੱਕੀ ਦੇ ਕਤਲ ਲਈ ਜ਼ਿੰਮੇਵਾਰ ਦੋਸ਼ੀ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਅਜੈਪਾਲ ਨੇ ਪੰਜਾਬ ਦੇ ਇੱਕ ਨਾਮੀ ਗਾਇਕ ਅਤੇ ਸਿਆਸੀ ਆਗੂ ਦੇ ਮੈਨੇਜਰ ਵਿਰੁੱਧ ਵੀ ਕਾਰਵਾਈ ਮੰਗੀ ਹੈ। ਉਸ ਨੇ ਕਿਹਾ ਕਿ ਗਾਇਕ ਦਾ ਮੈਨੇਜਰ ਸ਼ੂਟਰਾਂ ਨਾਲ ਜੁੜਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ