Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਮਾਲਟਨ ਗੁਰਦੁਆਰਾ ਸਾਹਿਬ ਤੋਂ ਰੈਕਸਡੇਲ ਗੁਰਦੁਆਰਾ ਸਾਹਿਬ ਤੱਕ ਮਹਾਨ ਨਗਰ ਕੀਰਤਨ ਇਸ ਐਤਵਾਰ ਨੂੰ

April 29, 2022 10:44 AM

 

ਮਾਲਟਨ, 28 ਅਪ੍ਰੈਲ (ਪੋਸਟ ਬਿਊਰੋ)- ਖ਼ਾਲਸਾ ਦੀ 323ਵੇਂ ਸਾਜਨਾ ਦਿਵਸ ਨੂੰ ਸਮਰਪਿਤ ਉਂਟਾਰੀਓ ਗੁਰਦੁਆਰਾਜ਼ ਕਮੇਟੀ ਵਲੋਂ ਮਹਾਨ ਨਗਰ ਕੀਰਤਨ 1 ਮਈ ਦਿਨ ਐਤਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਨਗਰ ਕੀਰਤਨ ਮਾਲਟਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਰੈਕਸਡੇਲ ਗੁਰਦੁਆਰਾ ਸਾਹਿਬ ਤੱਕ ਪਹੁੰਚੇਗਾ। 1 ਮਈ ਦਿਨ ਐਤਵਾਰ ਸਵੇਰੇ 8 ਵਜੇ ਤੋਂ ਲੈ ਕੇ 11:30 ਵਜੇ ਤੱਕ ਮਾਲਟਨ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਸਜਾਏ ਜਾਣਗੇ। ਦੁਪਹਿਰ ਦੇ 12:30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੇ ਸ਼ਾਨੋ ਸ਼ੌਕਤ ਨਾਲ ਨਗਰ ਕੀਰਤਨ ਮੌਰਨਿੰਗ ਸਟਾਰ ਤੋਂ ਹੁੰਦਾ ਹੋਇਆ ਹੰਬਰਵੁੱਡ ਤੋਂ ਹੰਬਰਲਾਈਨ ਤੋਂ ਫਿੰਚ ਐਵੇਨਿਊ ਤੇ ਫਿਰ ਬੁਡਵਾਈਨ ਟਾਊਨਜ਼ ਬੁਲੇਵਡ ਤੋਂ ਕੈਰੀਅਰ ਡ੍ਰਾਈਵ ਉਤੋਂ ਦੀ ਹੋ ਕੇ ਸਿੱਖ ਸਪਿਰਚੂਅਲ ਸੈਂਟਰ ਰੈਕਸਡੇਲ ਗੁਰਦੁਆਰਾ ਸਾਹਿਬ ਵਿਖੇ ਪਹੁੰਚਣਗੇ।
ਕੋਵਿਡ 19 ਦੀ ਮਹਾਮਾਰੀ ਤੋਂ ਬਾਅਦ ਇਸ ਨਗਰ ਕੀਰਤਨ ਲਈ ਗ੍ਰੇਟਰ ਟੋਰਾਂਟੋ ਏਰੀਆ ਦੀ ਸੰਗਤ ਵਿਚ ਭਾਰੀ ਉਤਸ਼ਾਹ ਹੈ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਅਤੇ ਰੈਕਸਡੇਲ ਦੇ ਵਿਚ 427 ਟੱਪਦਿਆਂ ਹੀ ਜੋ ਪੜਾਅ ਲਗਾਇਆ ਜਾਂਦਾ ਹੈ ਤੇ ਉਸ ਤੋਂ ਬਾਅਦ ਸਿੱਖ ਸਪਿਰਚੂਅਲ ਸੈਂਟਰ ਵਿਖੇ ਵੱਡੀ ਤਦਾਦ ਵਿਚ ਟੈਂਟ ਲੱਗੇ ਹੋਣਗੇ। ਪੂਰੇ ਰਾਹ ਵਿਚ ਸੰਗਤਾਂ ਦੇ ਲੰਗਰ ਦੀ ਵਿਸ਼ੇਸ਼ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਇਸ ਵਾਰ ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਵੀ ਸਮਰਪਿਤ ਕੀਤਾ ਜਾ ਰਿਹਾ ਹੈ।
ਜਿੱਥੇ ਖਾਲਸਾ ਸਾਜਨਾ ਦਿਵਸ ਨੂੰ ਦਰਸਾਉਂਦੀਆਂ ਵੱਖ-ਵੱਖ ਫਲੋਟਸ ਤਿਆਰ ਕੀਤੀਆਂ ਗਈਆਂ ਹਨ ਉਥੇ ਇਕ ਫਲੋਟ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗੀ। ਸ: ਅਮਰਜੀਤ ਸਿੰਘ ਮਾਨ ਅਤੇ ਸਮੂਹ ਓਂਟਾਰੀਓ ਗੁਰਦੁਆਰਾਜ਼ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਕੇਸਰੀ ਦਸਤਾਰਾਂ ਅਤੇ ਕੇਸਰੀ ਦੁਪੱਟੇ ਲੈ ਕੇ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਵੋ ਅਤੇ ਖਾਲਸਾ ਸਾਜਨਾ ਦਿਵਸ ਦੇ ਇਸ ਮਹਾਨ ਸਮਾਗਮ ਦੀ ਸ਼ਾਨ ਨੂੰ ਵਧਾਓ। ਉਨ੍ਹਾਂ ਇਹ ਵੀ ਦੱਸਿਆ ਕਿ ਹੰਬਰ ਕਾਲਜ ਦੀ ਪੂਰੀ ਪਾਰਕਿੰਗ ਅਤੇ ਨਾਲ ਦੀ ਨਾਲ ਫਿੰਚ ਉੱਤੇ ਸਥਿਤ Purolator Courier ਦੀ ਬਣੀ ਨਵੀਂ ਬਿਲਡਿੰਗ ਦੀ ਪਾਰਕਿੰਗ ਸੰਗਤਾਂ ਦੇ ਲਈ ਖੋਲ੍ਹੀ ਜਾਵੇਗੀ ਅਤੇ ਕੋਈ ਵੀ ਪ੍ਰਾਣੀ ਆਪਣੀ ਗੱਡੀ ਨੂੰ ਘਾਹ ਉੱਤੇ ਪਾਰਕ ਨਾ ਕਰੇ ਅਤੇ ਅਨੁਸ਼ਾਸਨ ਰੱਖਦਿਆਂ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾਵੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ