Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੈਸਿਆਂ ਲਈ ਨੌਜਵਾਨ ਦੀ ਲਾਸ਼ ਟੋਟੇ-ਟੋਟੇ ਕਰ ਕੇ ਗੰਦੇ ਨਾਲੇ ਵਿੱਚ ਸੁੱਟੀ

May 03, 2022 01:35 AM

ਲੁਧਿਆਣਾ, 2 ਮਈ (ਪੋਸਟ ਬਿਊਰੋ)- ਜਲਾਲਾਬਾਦ ਤੋਂ ਲੁਧਿਆਣੇ ਖਰੀਦਦਾਰੀ ਕਰਨ ਆਏ ਨੌਜਵਾਨ ਦਾ ਬੇਦਰਦੀ ਨਾਲ ਕਤਲ ਕਰ ਕੇ ਉਸ ਦੀ ਲਾਸ਼ ਟੋਟੇ-ਟੋਟੇ ਕਰ ਕੇ ਗੰਦੇ ਨਾਲੇ ਵਿੱਚ ਸੁੱਟ ਦਿੱਤੀ ਅਤੇ ਮ੍ਰਿਤਕ ਦੇ ਪਰਵਾਰ ਅਤੇ ਪੁਲਸ ਨੂੰ ਗੁੰਮਰਾਹ ਕਰਨ ਲਈ ਝੂਠੀ ਸ਼ਿਕਾਇਤ ਦਰਜ ਕਰਵਾ ਕੇ ਦੋਸ਼ੀ ਫਰਾਰ ਹੋ ਗਿਆ।
ਇਸ ਬਾਰੇ ਮੁਹੰਮਦ ਮਹਿਬੂਬ ਨੇ ਦੱਸਿਆ ਕਿ ਉਹ ਜਲਾਲਾਬਾਦ ਦਾ ਵਸਨੀਕ ਹੈ। ਉਸ ਦਾ ਛੋਟਾ ਭਰਾ ਇਸਲਾਮ (30), ਜੋ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਬੱਚੇ ਹਨ, ਉਹ 18 ਅਪ੍ਰੈਲ ਨੂੰ ਲੁਧਿਆਣੇ ਖਰੀਦਾਰੀ ਕਰਨ ਲਈ ਆਇਆ ਸੀ, ਪਰ ਉਸ ਤੋਂ ਬਾਅਦ ਤੋਂ ਘਰ ਨਹੀਂ ਮੁੜਿਆ। ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਕੱਲ੍ਹ ਰਾਤ ਟਿੱਬਾ ਦੇ ਇਲਾਕੇ ਗੁਰੂ ਨਾਨਕ ਨਗਰ ਦੀ ਗਲੀ ਨੰਬਰ 1 ਵਿੱਚ ਰਹਿੰਦੇ ਆਪਣੇ ਕਿਸੇ ਜਾਣਕਾਰ ਦੇ ਘਰ ਰੁਕਿਆ ਸੀ, ਜਿੱਥੋਂ ਸਵੇਰੇ ਨਿਕਲ ਗਿਆ ਸੀ। ਉਸ ਪਿੱਛੋਂ ਉਸ ਦਾ ਮੋਬਾਇਲ ਬੰਦ ਆ ਰਿਹਾ ਸੀ। ਮਹਿਬੂਬ ਦਾ ਕਹਿਣਾ ਹੈ ਕਿ ਜਿਸ ਦੇ ਘਰ ਉਸ ਦਾ ਭਰਾ ਠਹਿਰਿਆ ਸੀ, ਉਸ ਉੱਤੇ ਉਨ੍ਹਾਂ ਨੂੰ ਸ਼ੱਕ ਹੋ ਗਿਆ, ਜੋ ਉਸੇ ਦਿਨ ਤੋਂ ਘਰ ਛੱਡ ਕੇ ਚਲਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਦੋਸ਼ੀ ਪਾਣੀਪਤ ਵਿੱਚ ਹੈ। ਉਨ੍ਹਾਂ ਨੇ ਉਥੇ ਪੁੱਜ ਕੇ ਉਸ ਨੂੰ ਦਬੋਚ ਲਿਆ।ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਨੇ 25 ਹਜ਼ਾਰ ਰੁਪਏ ਖੋਹਣ ਲਈ ਉਸ ਦੇ ਭਰਾ ਦਾ ਕਤਲ ਕਰ ਦਿੱਤਾ। ਉਸ ਨੂੰ ਪਹਿਲਾਂ ਕੁਝ ਖੁਆ ਕੇ ਬੇਹੋਸ਼ ਕਰ ਦਿੱਤਾ ਅਤੇ ਫਿਰ ਆਰੀ ਨਾਲ ਉਸ ਦਾ ਗਲਾ ਵੱਢ ਦਿੱਤਾ। ਉਸ ਦੀ ਲਾਸ਼ ਨੂੰ ਟਿਕਾਣੇ ਲਾਉਣ ਲਈ ਉਸ ਨੇ ਲਾਸ਼ ਦੇ ਟੋਟੇ-ਟੋਟੇ ਕਰ ਕੇ ਬੋਰੇ ਵਿੱਚ ਪਾ ਕੇ ਰੇਹੜੀ ਉੱਤੇ ਲਿਜਾ ਕੇ ਗੰਦੇ ਨਾਲੇ ਵਿੱਚ ਸੁੱਟ ਦਿੱਤੀ। ਅਜੇ ਤਕ ਲਾਸ਼ ਨਹੀਂ ਮਿਲੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ