Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਗ਼ੈਗਸਟਰ ਬਿਸ਼ਨੋਈ ਤੇ ਗੋਲਡੀ ਦੇ ਤਿੰਨ ਨਜ਼ਦੀਕੀ ਸਾਥੀ ਗ਼੍ਰਿਫ਼ਤਾਰ

May 03, 2022 01:37 AM

* ਚਾਰ ਪਿਸਤੌਲ ਤੇ ਗੋਲੀ-ਸਿੱਕਾ ਵੀ ਬਰਾਮਦ


ਮਲੋਟ, 2 ਮਈ (ਪੋਸਟ ਬਿਊਰੋ)- ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ (ਏ ਜੀ ਟੀ ਐਫ਼) ਨੇ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਵਿਚਲੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜਦੀਕੀ ਸਾਥੀ ਗ਼੍ਰਿਫ਼ਤਾਰ ਕੀਤੇ ਹਨ। ਗ਼੍ਰਿ੍ਰਫ਼ਤਾਰ ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਸਚਿਨ, ਹਿੰਮਤਵੀਰ ਤੇ ਬਲਕਰਨ ਉਰਫ਼ ਵਿੱਕੀ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਦੋ .30 ਕੈਲੀਬਰ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ-20 ਕਾਰ ਵੀ ਬਰਾਮਦ ਹੋਈ ਹੈ।
ਏ ਜੀ ਟੀ ਐਫ਼ ਦੀ ਟੀਮ ਵੱਲੋਂ ਫੜੇ ਇਹਤਿੰਨ ਜਣੇ ਮਾਲਵਾ ਖੇਤਰ ਦੇ ਇੱਕ ਉਘੇ ਵਪਾਰੀ ਤੋਂ ਪੈਸੇ ਵਸੂਲਣ ਲਈ ਉਸ ਉੱਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਤਿੰਨੇ ਦੋਸ਼ੀ ਅਪਰਾਧਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਤੇ ਦਿੱਲੀ ਵਿੱਚ ਨਸ਼ਾ ਤਸਕਰੀ ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਹ ਦੂਜੇ ਰਾਜਾਂ ਤੋਂ ਹਥਿਆਰ ਮੰਗਵਾ ਕੇ ਆਪਣੇ ਗੈਂਗ ਨੂੰ ਪੁਚਾਉਂਦੇ ਸਨ ਅਤੇ ਭਗੌੜੇ ਗੈਂਗਸਟਰਾਂ ਨੂੰ ਲੁਕਣਗਾਹਾਂ ਦਾ ਪ੍ਰਬੰਧ ਕਰਦੇ ਸਨ। ਪਿਛੇ ਜਿਹੇ ਸਪੈਸ਼ਲ ਸੈਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਵਾਂਟੇਡ ਗੈਂਗਸਟਰ ਸ਼ਾਹਰੁਖ ਨੂੰ ਗ਼੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਸਚਿਨ ਤੇ ਉਸ ਦੇ ਸਾਥੀਆਂ ਨੇ ਪੰਜਾਬ ਵਿੱਚ ਲੁਕਣਗਾਹ ਦਿੱਤੀ ਸੀ। ਉਸ ਦੀ ਪੁਛਗਿੱਛ ਤੋਂ ਪੁਲਸ ਇਨ੍ਹਾਂ ਲੋਕਾਂ ਤੱਕ ਪਹੁੰਚੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ