Welcome to Canadian Punjabi Post
Follow us on

29

March 2023
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆਮੱਕਾ ਜਾ ਰਹੀ ਬਸ ਪੁਲ ਨਾਲ ਟਕਰਾਈ, 20 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ ਜਲੰਧਰ ਜਿ਼ਲ੍ਹੇ ਨਾਲ ਸੰਬੰਧਿਤ ਜੋੜੇ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲਉੱਤਰੀ ਮੈਕਸੀਕੋ ਦੇ ਪ੍ਰਵਾਸੀ ਸੈਂਟਰ ਵਿਚ ਲੱਗੀ ਅੱਗ ਨਾਲ 39 ਮੌਤਾਂ, ਕਈ ਜ਼ਖਮੀਉਮੇਸ਼ ਪਾਲ ਅਗਵਾ ਮਾਮਲੇ ਵਿਚ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ `ਤੇ ਆਧੁਨਿਕੀਕਰਨ ਦੀ ਲੋੜ `ਤੇ ਜ਼ੋਰਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਬਨਬਾਰਬੀ ਕੈਂਪਸ ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਗਈ ਭੰਨਤੋੜਕਿਮ ਜੋਂਗ ਨੇ ਪ੍ਰਮਾਣੂ ਹਥਿਆਰਾਂ ਦਾ ਉਤਪਾਦਨ ਵਧਾਉਣ ਲਈ ਕਿਹਾ, ਨਵੀਂ ਯੋਜਨਾ ਦੀ ਤਿਆਰੀ 'ਚ ਉੱਤਰੀ
 
ਪੰਜਾਬ

ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ਵਿਚ ਫੇਲ੍ਹ, ਵਿਸ਼ਵ ਅਥਲੈਟਿਕਸ ਤੋਂ ਅਸਥਾਈ ਤੌਰ `ਤੇ ਮੁਅੱਤਲ

May 05, 2022 04:48 PM

ਚੰਡੀਗੜ੍ਹ, 5 ਮਈ (ਪੋਸਟ ਬਿਊਰੋ): ਸ੍ਰੀ ਮੁਕਤਸਰ ਸਾਹਿਬ ਪੰਜਾਬ ਦੀ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਡੋਪ ਟੈਸਟ ਵਿਚ ਫੇਲ੍ਹ ਹੋ ਗਈ ਹੈ। ਕਮਲਪ੍ਰੀਤ ਨੂੰ ਪਾਬੰਦੀਸ਼ੁਦਾ ਦਵਾਈ ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਜਿਸ ਤੋਂ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ ਵੱਲੋਂ ਉਸਨੂੰ ਅਸਥਾਈ ਤੌਰ `ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਦੋਸ਼ੀ ਪਾਏ ਜਾਣ `ਤੇ ਕਮਲਪ੍ਰੀਤ ਨੂੰ ਵੱਧ ਤੋਂ ਵੱਧ ਚਾਰ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ ।
ਇਸ ਸਬੰਧੀ ਵਿਸ਼ਵ ਅਥਲੈਟਿਕਸ ਵੱਲੋਂ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਵਿਸ਼ਵ ਅਥਲੈਟਿਕਸ ਨੇ ਟਵੀਟ ਕਰਦਿਆਂ ਲਿਖਿਆ, ‘ਏਆਈਯੂ ਨੇ ਭਾਰਤ ਦੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਉਸਦੇ ਸਰੀਰ ਵਿੱਚ ਪਾਬੰਦੀਸ਼ੁਦਾ ਪਦਾਰਥ ਦੀ ਮੌਜੂਦਗੀ ਲਈ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਹ ਪਦਾਰਥ ‘ਵਿਸ਼ਵ ਅਥਲੈਟਿਕਸ’ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਹੈ । ਜਿਸ ਕਾਰਨ ਵਿਸ਼ਵ ਅਥਲੈਟਿਕਸ ਡੋਪਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਟ੍ਰਾਇਲ ਪੂਰਾ ਹੋਣ ਤੱਕ ਖਿਡਾਰੀ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੰਦਾ ਹੈ ।
ਦੱਸ ਦੇਈਏ ਕਿ ਅਥਲੈਟਿਕਸ ਇੰਟੈਗਰਿਟੀ ਯੂਨਿਟ ਵਿਸ਼ਵ ਅਥਲੈਟਿਕਸ ਦੁਆਰਾ ਸਥਾਪਤ ਇੱਕ ਸੁਤੰਤਰ ਸੰਸਥਾ ਹੈ। ਉਨ੍ਹਾਂ ਨੇ ਪੰਜਾਬ ਦੀ ਇਸ 26 ਸਾਲਾਂ ਖਿਡਾਰੀ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਨੈਸ਼ਨਲ ਰਿਕਾਰਡ ਹੋਲਡਰ ਕਮਲਪ੍ਰੀਤ ਟੋਕੀਓ ਓਲੰਪਿਕ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ। ਕਮਲਪ੍ਰੀਤ ਕੌਰ ਨੇ ਪਿਛਲੇ ਸਾਲ ਪਟਿਆਲਾ ਵਿਚ 66.59 ਮੀਟਰ ਡਿਸਕਸ ਸੁੱਟ ਕੇ ਕੌਮੀ ਰਿਕਾਰਡ ਬਣਾਇਆ ਸੀ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ `ਤੇ ਆਧੁਨਿਕੀਕਰਨ ਦੀ ਲੋੜ `ਤੇ ਜ਼ੋਰ ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ : ਡਾ. ਬਲਜੀਤ ਕੌਰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ : ਡਾ: ਨਿੱਜਰ ਕਿਸਾਨਾਂ ਲਈ ਵੱਡੀ ਰਾਹਤ: ਮੁੱਖ ਮੰਤਰੀ ਵਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿਚ 25 ਫੀਸਦੀ ਵਾਧੇ ਦਾ ਐਲਾਨ ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤ ਨੂੰ ਮਿਲੇਗੀ ਵੱਡੀ ਰਾਹਤ : ਨਿੱਜਰ ਮੀਤ ਹੇਅਰ ਵਲੋਂ ਵਿਸ਼ਵ ਕੱਪ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ