Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਕਾਨੂੰਨੀ ਤੌਰ ਉੱਤੇ ਗਰਭਪਾਤ ਤੱਕ ਪਹੁੰਚ ਦੀ ਪੈਰਵੀ ਕਰ ਰਹੇ ਹਨ ਲਿਬਰਲ

May 05, 2022 06:43 PM

ਓਟਵਾ, 4 ਮਈ (ਪੋਸਟ ਬਿਊਰੋ) : ਕੈਨੇਡਾ ਤੇ ਅਮਰੀਕਾ ਦੋਵਾਂ ਦੇਸ਼ਾਂ ਵਿੱਚ ਲਿਬਰਲ ਨੀਤੀਘਾੜਿਆਂ ਵੱਲੋਂ ਕਾਨੂੰਨੀ ਤੌਰ ਉੱਤੇ ਗਰਭਪਾਤ ਤੱਕ ਪਹੁੰਚ ਦੀ ਪੈਰਵੀ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਜੋ ਕਿ ਅਖੌਤੀ ਤੌਰ ਉੱਤੇ ਪ੍ਰਗਤੀਸ਼ੀਲ ਕਦਰਾਂ ਕੀਮਤਾਂ ਦੇ ਹਮਾਇਤੀ ਰਹੇ ਹਨ, ਵੱਲੋਂ ਬੁੱਧਵਾਰ ਨੂੰ ਵਾਅਦਾ ਕੀਤਾ ਗਿਆ ਕਿ ਉਹ ਕੈਨੇਡੀਅਨ ਮਹਿਲਾਵਾਂ ਦੀ ਸੁਰੱਖਿਅਤ ਤੇ ਕਾਨੂੰਨੀ ਤੌਰ ਉੱ਼ਤੇ ਗਰਭਪਾਤ ਕਰਵਾਉਣ ਦੀ ਸਮਰੱਥਾ ਦੀ ਹਿਫਾਜ਼ਤ ਕਰਨਗੇ। ਹਾਲਾਂਕਿ ਉਨ੍ਹਾਂ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਅਜਿਹਾ ਕਿਵੇਂ ਕਰਨਗੇ।ਗਰਭਪਾਤ ਦੇ ਅਧਿਕਾਰ ਦਾ ਕੈਨੇਡਾ ਵਿੱਚ ਕਿਤੇ ਜਿ਼ਕਰ ਨਹੀਂ ਮਿਲਦਾ।
ਇਸ ਸਬੰਧ ਵਿੱਚ 1988 ਵਿੱਚ ਸੁਪਰੀਮ ਕੋਰਟ ਦੇ ਫੈਸਲੇ ਕਾਰਨ ਹੀ ਕੈਨੇਡਾ ਵਿੱਚ ਗਰਭਪਾਤ ਨੂੰ ਗੈਰਕਾਨੂੰਨੀ ਨਹੀਂ ਮੰਨਿਆ ਜਾਂਦਾ।ਪਰ ਇਸ ਸਬੰਧ ਵਿੱਚ ਕਦੇ ਕੋਈ ਬਿੱਲ ਪਾਸ ਨਹੀਂ ਹੋਇਆ ਤੇ ਨਾ ਹੀ ਇਸ ਨੂੰ ਕਦੇ ਚਾਰਟਰ ਆਫ ਰਾਈਟਸ ਐਂਡ ਫਰੀਡਮਜ਼ ਤਹਿਤ ਸੰਵਿਧਾਨਕ ਤੌਰ ਉੱਤੇ ਅਧਿਕਾਰ ਦਾ ਹੀ ਦਰਜਾ ਦਿੱਤਾ ਗਿਆ ਹੈ।
ਬੁੱਧਵਾਰ ਨੂੰ ਜਦੋਂ ਟਰੂਡੋ ਤੋਂ ਇਹ ਪੁੱਛਿਆ ਗਿਆ ਕਿ ਕੀ ਸਰਕਾਰ ਕਾਨੂੰਨ ਲਿਆ ਕੇ ਇਸ ਅਧਿਕਾਰ ਨੂੰ ਮਾਨਤਾ ਦੇਵੇਗੀ ਤਾਂ ਉਨ੍ਹਾਂ ਆਖਿਆ ਕਿ ਇਸ ਸਬੰਧੀ ਫੈਸਲਾ ਕਰਨ ਦਾ ਅਧਿਕਾਰ ਸਿਰਫ ਤੇ ਸਿਰਫ ਮਹਿਲਾ ਦਾ ਆਪਣਾ ਹੈ। ਇਸ ਦੌਰਾਨ ਸਿਹਤ ਮੰਤਰੀ ਜੀਨ ਯਵੇਸ ਡਕਲਸ ਤੇ ਸਟੇਟਸ ਆਫ ਵੁਮਨ ਮੰਤਰੀ ਮਾਰਸੀ ਲੇਨ ਨੇ ਆਖਿਆ ਕਿ ਇਸ ਸਬੰਧ ਵਿੱਚ ਇਹ ਯਕੀਨੀ ਬਣਾਉਣ ਲਈ ਕਿ ਮਹਿਲਾਵਾਂ ਦੇ ਅਧਿਕਾਰਾਂ ਦੀ ਪੂਰੀ ਹਿਫਾਜ਼ਤ ਹੋਵੇ, ਕਾਨੂੰਨੀ ਖਰੜਾ ਲਿਆਉਣ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ