Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਜਾਨਲੇਵਾ ਹਮਲਾ ਕਰਨ ਤੇ ਗੋਲੀ ਚਲਾਉਣ ਦੇ ਦੋਸ਼ ਵਿੱਚ 4 ਜਣਿਆਂ ਉੱਤੇ ਕੇਸ ਦਰਜ

May 10, 2022 01:47 AM

ਫ਼ਿਰੋਜ਼ਪੁਰ, 9 ਮਈ (ਪੋਸਟ ਬਿਊਰੋ)- ਏਥੋਂ ਨੇੜਲੇ ਪਿੰਡ ਆਸਲ ਵਿਖੇ ਹੋਏ ਝਗੜੇ ਵਿੱਚ ਜਾਨਲੇਵਾ ਹਮਲਾ ਕਰਨ ਤੇ ਗੋਲੀ ਚਲਾਉਣ ਦੇ ਦੋਸ਼ ਵਿੱਚ ਪੁਲਸ ਨੇ ਅਮਨਦੀਪ ਕੌਰ ਉਰਫ ਮਨੂ ਬਾਬਾ ਪੁੱਤਰੀ ਜਸਵੀਰ ਸਿੰਘ ਪਿੰਡ ਆਸਲ, ਸੁੱਖਾ ਸਿੰਘ ਪੁੱਤਰ ਗੁਰਚਰਨ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਹਰਬੰਸ ਸਿੰਘ ਬਾਬਾ ਪੁੱਤਰ ਕਰਨੈਲ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਹੋਰ ਵਿਅਕਤੀ ਪਿੰਡ ਦੇ ਬਾਬਾ ਖੇਤਰਪਾਲ ਦੀ ਜਗ੍ਹਾ ਕੋਲ ਖੜ੍ਹੇ ਸਨ ਤਾਂ ਅਮਨਦੀਪ ਕੌਰ ਉਰਫ ਮਨੂੰ ਬਾਬਾ ਉਥੇ ਆਈ ਤੇ ਉਨ੍ਹਾਂ ਨੂੰ ਗਾਲੀ-ਗਲੋਚ ਕਰਨ ਲੱਗੀ ਤੇ ਕਹਿਣ ਲੱਗੀ ਕਿ ਬਾਬਾ ਖੇਤਰਪਾਲ ਦੀ ਜਗ੍ਹਾ ਉੱਤੇ ਨਵਾਂ ਸੇਵਾਦਾਰ ਬਿਠਾਉਣ ਦਾ ਪਤਾ ਦੱਸਦੀ ਹਾਂ, ਇੰਨੇ ਵਿੱਚ ਨਾਮਜ਼ਦ ਦੂਸਰੇ ਉਸਦੇ ਸਾਥੀ ਵੀ ਉਥੇ ਆ ਗਏ ਤੇ ਉਸਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਸ਼ਿਕਾਇਤਕਰਤਾ ਅਨੁਸਾਰ ਅਕਾਸ਼ਦੀਪ ਨੇ ਉਸਦੇ ਸਿਰ ਉੱਤੇ ਕਾਪੇ ਨਾਲ ਵਾਰ ਕੀਤਾ ਤੇ ਸੁੱਖਾ ਸਿੰਘ ਨੇ ਆਪਣੀ ਪਿਸਤੌਲ ਨਾਲ ਉਸ ਨੂੰ ਮਾਰਨ ਦੀ ਨੀਤ ਨਾਲ ਉਸ ਉੱਤੇ ਫਾਇਰ ਕੀਤੇ, ਜੋ ਉਸ ਕੋਲੋਂ ਲੰਘ ਗਏ ਅਤੇ ਫਿਰ ਇੱਕ ਫਾਇਰ ਕੀਤਾ, ਜੋ ਉਸ ਦੇ ਭਤੀਜੇ ਆਕਾਸ਼ਦੀਪ ਦੇ ਢਿੱਡ ਵਿੱਚ ਲੱਗਾ ਤੇ ਹਰਬੰਸ ਸਿੰਘ ਨੇ ਇੱਟ ਸ਼ਿਕਾਇਤਕਰਤਾ ਦੇ ਮਾਰੀ।ਜ਼ਖ਼ਮੀਆਂ ਵਿੱਚੋਂ ਇੱਕ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਅਤੇ ਦੂਜੇ ਨੂੰ ਪੀ ਜੀ ਆਈ ਵਿੱਚ ਦਾਖਲ ਕਰਵਾਇਆ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ