Welcome to Canadian Punjabi Post
Follow us on

25

May 2022
ਬ੍ਰੈਕਿੰਗ ਖ਼ਬਰਾਂ :
ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੰਨਮੈਨ ਨੇ 18 ਬੱਚਿਆਂ ਦੀ ਲਈ ਜਾਨਭਗਵੰਤ ਮਾਨ ਦਾ ਵੱਡਾ ਕਦਮ: ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਕੱਢਿਆ ਅਤੇ ਗ੍ਰਿਫਤਾਰ ਕਰਵਾਇਆਬਿਨਾਂ ਇਜਾਜ਼ਤ ਯੂਜ਼ਰਜ਼ ਦਾ ਡਾਟਾ ਵਰਤਣ ਬਾਰੇ ਮਾਰਕ ਜ਼ੁਕਰਬੁਰਗ ਦੇ ਖਿਲਾਫ ਕੇਸ ਦਰਜਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜੱਥੇਦਾਰ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲਬਾਇਡਨ ਦੀ ਹਾਜ਼ਰੀ ਵਿੱਚ ਮੋਦੀ ਨੇ ਕਿਹਾ: ਇੰਡੋ-ਪੈਸਿਫਿਕ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਲਈ ਭਾਰਤ ਵਚਨਬੱਧਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼ਮੁੱਖ ਮੰਤਰੀ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰ
 
ਮਨੋਰੰਜਨ

ਆਲੀਆ ਨੂੰ ਭੱਜਦਿਆਂ ਦੇਖ ਹੈਰਾਨ ਹੋਏ ਯਾਤਰੀ

May 10, 2022 03:30 AM

ਨਵ-ਵਿਆਹੀ ਅਦਾਕਾਰਾ ਆਲੀਆ ਭੱਟ ਹਾਲੇ ਵੀ ਸੋਸ਼ਲ ਮੀਡੀਆ ਉਤੇ ਛਾਈ ਹੋਈ ਹੈ। ਉਸ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਹ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ (ਆਈ ਜੀ ਆਈ) ਉੱਤੇ ਆਪਣੀ ਸਾਮਾਨ ਵਾਲੀ ਟਰਾਲੀ ਲੈ ਕੇ ਤੇਜ਼-ਤੇਜ਼ ਤੁਰਦੀ ਦਿਖਾਈ ਦੇ ਰਹੀ ਹੈ। ਯਾਤਰੀ ਆਲੀਆ ਨੂੰ ਦੇਖ ਕੇ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਇਸ ਦਿ੍ਰਸ਼ ਨੂੰ ਆਪਣੇ ਮੋਬਾਈਲ ਫੋਨਾਂ ਅਤੇ ਕੈਮਰਿਆਂ ਵਿੱਚ ਕੈਦ ਕਰ ਲਿਆ। ਅਸਲ ਵਿੱਚ ਆਲੀਆ ਨੂੰ ਕੋਈ ਕਾਹਲੀ ਨਹੀਂ ਸੀ, ਸਗੋਂ ਜਦੋਂ ਬੀਤੇ ਐਤਵਾਰ ਲੋਕਾਂ ਨੇ ਉਸ ਦੀ ਵੀਡੀਓ ਬਣਈ ਉਦੋਂ ਉਹ ਆਪਣੀ ਆਉਣ ਵਲੀ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਸੀ। ਅਜਿਹੀਆਂ ਕਈ ਵੀਡੀਓਜ਼ ਆਈਆਂ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਡਾਇਰੈਕਟਰ ਅਤੇ ਨਿਰਮਾਤਾ ਕਰਣ ਜੌਹਰ ਵੀ ਨਿਰਦੇਸ਼ਨ ਕਰਦਾ ਨਜ਼ਰ ਪੈਂਦਾ ਹੈ।
ਆਲੀਆ ਨੇ ਕਾਲੇ ਰੰਗ ਦੇ ਕੱਪੜੇ ਪਹਿਨੇ ਹੋਏ ਸਨ। ਵੀਡੀਓ ਵਿੱਚ ਬਾਕੀ ਟੀਮ ਵੀ ਸ਼ੂਟਿੰਗ ਦੌਰਾਨ ਭੱਜ-ਦੌੜ ਕਰਦੀ ਦਿਖਾਈ ਦਿੱਤੀ। ਹਵਾਈ ਅੱਡੇ ਦੇ ਸਟਾਫ ਮੈਂਬਰ ਵੀ ਸੰਤਰੀ ਰੰਗ ਦੇ ਬਲੇਜ਼ਰ ਪਹਿਨੀ ਆਲੀਆ ਨਾਲ ਦੌੜਦਿਆਂ ਉਸ ਦੀ ਵੀਡੀਓ ਬਣਾਉਂਦੇ ਦਿਖਾਈ ਦਿੱਤੇ। ਕਰਣ ਜੌਹਰ ਦੇ ਨਿਰਦੇਸ਼ਨ ਹੇਠ ਬਣ ਰਹੀ ਇਸ ਫਿਲਮ ਵਿੱਚ ਰਣਵੀਰ ਸਿੰਘ, ਜਯਾ ਬੱਚਨ, ਧਰਮਿੰਦਰ ਅਤੇ ਸ਼ਬਾਨਾ ਆਜ਼ਮੀ ਵੀ ਅਹਿਮ ਕਿਰਦਾਰਾਂ ਵਿੱਚ ਨਜ਼ਰ ਆਉਣਗੇ। ਕਰਣ ਜੌਹਰ ਨੇ ਡਾਇਰੈਕਟਰ ਵਜੋਂ ਕਈਸਾਲਾਂ ਬਾਅਦ ਵਾਪਸੀ ਕੀਤੀ ਹੈ। ਇਹ ਫਿਲਮ ਅਗਲੇ ਸਾਲ 10 ਫਰਵਰੀ ਨੂੰ ਰਿਲੀਜ਼ ਹੋਵੇਗੀ।

 
Have something to say? Post your comment