Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਯੂਕਰੇਨੀਅਨਜ਼ ਲਈ ਕੈਨੇਡੀਅਨ ਸਰਕਾਰ ਨੇ ਚਾਰਟਰਡ ਫਲਾਈਟਸ ਦਾ ਕੀਤਾ ਇੰਤਜ਼ਾਮ

May 12, 2022 07:29 AM

ਓਟਵਾ, 11 ਮਈ (ਪੋਸਟ ਬਿਊਰੋ) : ਰੂਸ ਵੱਲੋਂ ਕੀਤੇ ਹਮਲੇ ਤੋਂ ਬਚਣ ਦੀ ਕੋਸਿ਼ਸ਼ ਵਿੱਚ ਲੱਗੇ ਯੂਕਰੇਨੀਅਨਜ਼ ਨੂੰ ਕੈਨੇਡਾ ਲਿਆਉਣ ਲਈ ਤਿੰਨ ਚਾਰਟਰਡ ਜਹਾਜ਼ ਆਉਣ ਵਾਲੇ ਹਫਤਿਆਂ ਵਿੱਚ ਪੋਲੈਂਡ ਤੋਂ ਰਵਾਨਾ ਹੋਣਗੇ।
ਇਮੀਗ੍ਰੇਸ਼ਨ ਮੰਤਰੀ ਸ਼ਾਨ ਫਰੇਜ਼ਰ ਦਾ ਕਹਿਣਾ ਹੈ ਕਿ ਇਹ ਜਹਾਜ਼ 90,000 ਉਨ੍ਹਾਂ ਯੂਕਰੇਨੀਅਨਜ਼ ਲਈ ਹੋਣਗੇ ਜਿਨ੍ਹਾਂ ਨੂੰ ਕੈਨੇਡਾ ਵਾਸਤੇ ਐਮਰਜੰਸੀ ਟਰੈਵਲ ਲਈ ਮਨਜ਼ੂਰੀ ਦਿੱਤੀ ਗਈ ਹੈ।ਫਰੇਜ਼ਰ ਨੇ ਦੱਸਿਆ ਕਿ ਇਹ ਤਿੰਨ ਜਹਾਜ਼ ਪੋਲੈਂਡ ਤੋਂ ਉਡਾਨ ਭਰਨਗੇ ਤੇ ਇਨ੍ਹਾਂ ਵਿੱਚ ਸੀਟਾਂ ਪਹਿਲਾਂ ਆਓ ਤੇ ਪਹਿਲਾਂ ਪਾਓ ਦੇ ਹਿਸਾਬ ਨਾਲ ਤੈਅ ਹੋਣਗੀਆਂ।
ਪਹਿਲੀ ਉਡਾਨ 23 ਮਈ ਨੂੰ ਵਿਨੀਪੈਗ ਲਈ ਰਵਾਨਾ ਹੋਵੇਗੀ, ਦੂਜੀ ਫਲਾਈਟ 29 ਮਈ ਨੂੰ ਮਾਂਟਰੀਅਲ ਲਈ ਰਵਾਨਾ ਹੋਵੇਗੀ ਤੇ ਤੀਜੀ ਫਲਾਈਟ 2 ਜੂਨ ਨੂੰ ਹੈਲੀਫੈਕਸ ਲਈ ਰਵਾਨਾ ਹੋਵੇਗੀ। ਫਰੇਜ਼ਰ ਨੇ ਆਖਿਆ ਕਿ ਇਹ ਫਲਾਈਟਸ ਜੰਗ ਤੋਂ ਬਚਣ ਲਈ ਭੱਜ ਰਹੇ ਯੂਕਰੇਨੀਅਨਜ਼ ਲਈ ਉਪਲਬਧ ਕਮਰਸ਼ੀਅਲ ਬਦਲਾਂ ਤੋਂ ਇਲਾਵਾ ਹੋਣਗੀਆਂ ਤੇ ਇਨ੍ਹਾਂ ਨੂੰ ਵਿਸ਼ੇਸ਼ ਫੰਡ ਵਿੱਚੋਂ ਸਬਸਿਡੀ ਵੀ ਹਾਸਲ ਹੋਵੇਗੀ।
ਸਰਕਾਰ ਦਾ ਕਹਿਣਾ ਹੈ ਕਿ ਫਰਵਰੀ ਦੇ ਅੰਤ ਵਿੱਚ ਜਦੋਂ ਰੂਸ ਵੱਲੋਂ ਪਹਿਲੀ ਵਾਰੀ ਯੂਕਰੇਨ ਉੱਤੇ ਧਾਵਾ ਬੋਲਿਆ ਗਿਆ ਸੀ ਉਦੋਂ ਤੋਂ ਲੈ ਕੇ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਯੂਕਰੇਨੀਅਨਜ਼ ਕੈਨੇਡਾ ਪਹੁੰਚ ਚੁੱਕੇ ਹਨ ਤੇ ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਹੋਰ ਕਿੰਨਿਆਂ ਨੇ ਅਜੇ ਇੱਧਰ ਆਉਣਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ