ਮਿਸੀਸਾਗਾ, 13 ਮਈ (ਪੋਸਟ ਬਿਊਰੋ) : ਵੀਰਵਾਰ ਸ਼ਾਮ ਨੂੰ ਮਿਸੀਸਾਗਾ ਵਿੱਚ ਇੱਕ ਗੱਡੀ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲਿਸਟ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਲੇਕਸ਼ੋਰ ਤੇ ਮਿਸੀਸਾਗਾ ਰੋਡਜ਼ ਉੱਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਤੋਂ ਬਾਅਦ ਰਾਤੀਂ 11:05 ਉੱਤੇ ਪੀਲ ਪੁਲਿਸ ਨੂੰ ਮੌਕੇ ਉੱਤੇ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਿਆ ਤੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਗੱਡੀ ਦੇ ਡਰਾਈਵਰ ਨੂੰ ਕੋਈ ਸੱਟ ਨਹੀਂ ਲੱਗੀ ਤੇ ਉਹ ਮੌਕੇ ਉੱਤੇ ਹੀ ਬਣਿਆ ਰਿਹਾ। ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।