Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

May 13, 2022 06:32 PM

-ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ : ਹਰਭਜਨ ਸਿੰਘ ਈ.ਟੀ.ਓ.


ਚੰਡੀਗੜ੍ਹ, 13 ਮਈ (ਪੋਸਟ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਸ੍ਰੀ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।
ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ