Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ

May 13, 2022 06:33 PM

-ਡਿੱਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ ‘ਤੇ ਵਿਚਾਰ : ਲਾਲ ਚੰਦ ਕਟਾਰੂਚੱਕ
-ਮੰਤਰੀ ਵੱਲੋਂ ਪਾਰਦਰਸ਼ਿਤਾ `ਤੇ ਜ਼ੋਰ, ਕਿਹਾ: ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ


ਚੰਡੀਗੜ੍ਹ, 13 ਮਈ (ਪੋਸਟ ਬਿਊਰੋ): ਪੰਜਾਬ ਦੇ ਸਮੂਹ ਡਿੱਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ, ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਭਾਗ ਵੱਲੋਂ ਡਿੱਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ ਕੀਤੇ ਗਏ।
ਸੂਬੇ ਭਰ ਦੇ ਡਿੱਪੂ ਹੋਲਡਰਾਂ ਨਾਲ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਡਿੱਪੂ ਹੋਲਡਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਅਤੇ ਉਹਨਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਇਸੇ ਦੇ ਹਿੱਸੇ ਵਜੋਂ ਸਰਕਾਰ ਦੀ ਇਹ ਵੀ ਭਰਪੂਰ ਕੋਸ਼ਿਸ਼ ਹੈ ਕਿ ਡਿੱਪੂ ਹੋਲਡਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਉਹਨਾਂ ਨੂੰ ਆਪਣੇ ਡਿੱਪੂਆਂ ਉੱਤੇ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ। ਮਾਰਕਫੈੱਡ ਦੇ ਇੱਕ ਮਸ਼ਹੂਰ ਅਦਾਰਾ ਹੋਣ ਕਾਰਣ ਇਸ ਦੇ ਉਤਪਾਦਾਂ ਦੀ ਬਾਜ਼ਾਰ ਵਿੱਚ ਬਹੁਤ ਮੰਗ ਹੈ ਜਿਸ ਨਾਲ ਇਹਨਾਂ ਉਤਪਾਦਾਂ ਨੂੰ ਵੇਚ ਕੇ ਡਿੱਪੂ ਹੋਲਡਰ ਵੀ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ।
ਇਸ ਮੌਕੇ ਮੰਤਰੀ ਨੇ ਇਹ ਵੀ ਕਿਹਾ ਕਿ ਡਿੱਪੂ ਹੋਲਡਰਾਂ ਵੱਲੋਂ ਆਪਣਾ ਕਮਿਸ਼ਨ ਵਧਾਏ ਜਾਣ ਅਤੇ ਕਿਸੇ ਵੀ ਕਾਰਣ ਕਰਕੇ ਯੋਗ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਆਦਿ ਮੁੱਦੇ ਉਹਨਾਂ ਦੇ ਧਿਆਨ ਵਿੱਚ ਹਨ, ਜਿਹਨਾਂ ਨੂੰ ਹੱਲ ਕਰਨ ਲਈ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਮੰਤਰੀ ਨੇ ਸਪਸ਼ੱਟ ਕੀਤਾ ਕਿ ਵਿਭਾਗ ਦੇ ਕੰਮਕਾਜ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਵਰਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ। ਉਹਨਾਂ ਸਭਨਾਂ ਨੂੰ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਰਲ-ਮਿਲ ਕੇ ਇੱਕ ਨਵਾਂ, ਤਰੱਕੀਸ਼ੁਦਾ ਅਤੇ ਖੁਸ਼ਹਾਲ ਪੰਜਾਬ ਸਿਰਜੀਏ।
ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਅਭਿਨਵ ਤ੍ਰਿਖਾ ਅਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਫੈਡਰੇਸ਼ਨ ਦੇ ਵਾਈਸ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ