Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਬਿਜਲੀ ਮੰਤਰੀ ਨੇ ਆਗਾਮੀ ਝੋਨਾ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

May 13, 2022 06:39 PM

-ਕਿਹਾ: ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ

-ਪੀ.ਐਸ.ਪੀ.ਸੀ.ਐਲ. ਦੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਹਦਾਇਤ

ਚੰਡੀਗੜ੍ਹ, 13 ਮਈ (ਪੋਸਟ ਬਿਊਰੋ): ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਗਾਮੀ ਝੋਨੇ ਦੇ ਸੀਜਨ ਦੌਰਾਨ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੀ.ਐਸ.ਪੀ.ਸੀ.ਐਲ. ਦੇ ਸਾਰੇ ਵਸੀਲਿਆਂ ਤੋਂ ਵੱਧ ਤੋਂ ਵੱਧ ਬਿਜਲੀ ਉਤਪਾਦਨ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਉਨਾਂ ਝੋਨੇ ਦੇ ਸੀਜਨ ਦੌਰਾਨ ਨਿਰਧਾਰਤ ਬਿਜਲੀ ਸਪਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਸੀਜਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਦੇਣ ਲਈ ਲੋੜੀਂਦੇ ਠੋਸ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਸਕੇ।
ਬਿਜਲੀ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਐਮ.ਡੀ., ਪੀ.ਐਸ.ਪੀ.ਸੀ.ਐਲ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ. ਗਰੇਵਾਲ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ ਅਤੇ ਵਿਚਾਰ ਵਟਾਂਦਰਾ ਕੀਤਾ। ਉਨਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਮੈਨਪਾਵਰ ਨੂੰ ਵਧਾਉਣ ਅਤੇ ਓਵਰਲੋਡ ਗਰਿੱਡਾਂ, ਲਾਈਨਾਂ ਅਤੇ ਟਰਾਂਸਫਾਰਮਰਾਂ ਨੂੰ ਡੀਲੋਡ ਕਰਨ ਦੇ ਨਿਰਦੇਸ਼ ਦਿੱਤੇ।
ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੁਆਰਾ ਨੋਟੀਫਾਈ ਕੀਤੇ ਗਏ ਕਾਰਜਕ੍ਰਮ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ। ਉਨਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਪ੍ਰਣਾਲੀ ਨੂੰ ਅਪਣਾ ਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਿਯੋਗ ਕਰਨ ਅਤੇ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਦਾ ਲਾਭ ਲੈਣ।
ਬਿਜਲੀ ਮੰਤਰੀ ਨੇ ਸੂਬੇ ਵਿੱਚ ਬਿਜਲੀ ਚੋਰੀ ਦੀ ਸਮੱਸਿਆ ਨੂੰ ਕਾਬੂ ਕਰਨ ਲਈ ਹਦਾਇਤਾਂ ਦਿੱਤੀਆਂ। ਉਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ੍ਰੇਣੀਆਂ ਨੂੰ ਨਿਯਮਤ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ