Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਕੀ ਅਕਾਲ ਤਖਤ ਦੇ ਜੱਥੇਦਾਰ ਰਾਹੀਂ ਬਾਦਲ ਪਰਵਾਰ ਮੁੜ ਸਿਆਸੀ ਦਾਅ ਖੇਡ ਗਿਐ?

May 14, 2022 01:55 AM

ਅੰਮ੍ਰਿਤਸਰ, 13 ਮਈ (ਪੋਸਟ ਬਿਊਰੋ)- ਵੱਖ-ਵੱਖ ਵਿਚਾਰਧਾਰਾ ਨਾਲ ਜੁੜੇ ਤੇ ਪਿਛਲੇ ਲੰਬੇ ਸਮੇਂ ਤੋਂ ਇੱਕ ਦੂਸਰੇ ਦੇ ਵਿਰੋਧੀ ਸਮਝੇ ਜਾਂਦੇ ਸਿੱਖ ਲੀਡਰਾਂ ਵੱਲੋਂ ਮੰਚ ਸਾਂਝਾ ਕਰਨ ਨਾਲ ਪੰਥਕ, ਸੱਤਾਧਾਰੀ ਤੇ ਰਾਜਸੀ ਆਗੂ ਦੰਗ ਰਹਿ ਗਏ, ਪਰ ਸਿਆਸੀ ਤੇ ਸਿੱਖ ਮਾਹਰ ਇਸ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਕਿ ਕੀ ਬਾਦਲ ਪਰਵਾਰ ਨਾਲ ਕੁਝ ਪੰਥਕ ਨੇਤਾਵਾਂ ਦੀਆਂ ਦੂਰੀਆਂ ਏਨੇ ਨਾਲ ਨਜ਼ਦੀਕੀਆਂ ਵਿੱਚ ਬਦਲ ਗਈਆਂ, ਜੋ ਰਾਤੋਂ ਰਾਤ ਕਰੀਬ ਆ ਗਏ ਹਨ।
ਰਾਜਸੀ ਮਾਹਰਾਂ ਦੇ ਅਨੁਸਾਰ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿੱਖ ਆਗੂਆਂ ਨੂੰ ਇੱਕ ਮੰਚ ਉੱਤੇ ਇਕੱਠੇ ਕਰਨ ਲਈ ਅਪੀਲ ਇੱਕ ਬਹਾਨਾ ਹੈ? ਅਸਲ ਵਿੱਚ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼ਕਤੀਸ਼ਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਇੱਕ ਹੋਰ ਭਾਜਪਾ ਨੇਤਾ ਗੁਪਤ ਤੌਰ ਉੱਤੇ ਅਕਾਲ ਤਖ਼ਤ ਸਾਹਿਬ ਸੈਕਟਰੀਏਟ ਅੰਮ੍ਰਿਤਸਰ ਵਿਖੇ ਮਿਲ ਚੁੱਕੇ ਹਨ, ਜਿਸ ਦੇ ਵੇਰਵੇ ਅਜੇ ਤਕ ਜਨਤਕ ਨਹੀਂ ਹੋਏ। ਦੂਸਰੇ ਪਾਸੇ ਭਾਜਪਾ ਹਾਈ ਕਮਾਂਡ ਨੇ ਬਾਦਲ ਤੋਂ ਸਿਆਸੀ ਰਾਹ ਵੱਖਰੇ ਕਰ ਲਏ ਹਨ। ਭਾਖੜਾ ਡੈਮ, ਚੰਡੀਗ਼ੜ੍ਹ, ਦਰਿਆਈ ਪਾਣੀਆਂ ਵਰਗੇ ਅਹਿਮ ਮਸਲਿਆਂਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਨਰਿੰਦਰ ਮੋਦੀ ਸਰਕਾਰ ਦੀ ਦਖ਼ਲ ਅੰਦਾਜ਼ੀ ਤੋਂ ਸਿੱਖ ਲੀਡਰ ਖਫ਼ਾ ਹਨ ਅਤੇ ਭਾਜਪਾ ਪੰਜਾਬ ਵਿੱਚ ਪੈਰ ਜਮਾ ਰਹੀ ਹੈ।
ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨਪੰਜਾਬ ਵਿੱਚਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਬਾਦਲ ਦਲ ਦੇ ਹਾਸ਼ੀਏ ਉੱਤੇ ਚਲੇ ਜਾਣ ਕਰਕੇ ਸੱਤਾਹੀਣ ਹੋਈ ਸਿੱਖ-ਲੀਡਰਸ਼ਿਪ ਕਾਫੀ ਚਿੰਤਤ ਹੈ, ਪਰ ਪੰਥਕ ਹਲਕੇ ਇਸ ਗੱਲ ਤੋਂ ਬਾਦਲ ਪਰਵਾਰ ਦੇ ਵਿਰੁੱਧ ਹਨ ਕਿ ਉਨ੍ਹਾਂ ਦੀ ਕਰੀਬ 15 ਸਾਲ ਸਰਕਾਰ ਰਹੀ ਅਤੇ ਉਨ੍ਹਾਂ ਦੇ ਰਾਜ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ, ਪੰਥ ਤੋਂ ਛੇਕੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਜੱਥੇਦਾਰਾਂ ਤੋਂ ਮੁਆਫੀ ਦਿਵਾਈ, ਉਨ੍ਹਾਂ ਦੇ ਰਾਜ ਸਮੇਂ ਪੁਲਸ ਗੋਲੀ ਨਾਲ ਦੋ ਸਿੱਖ ਸ਼ਹੀਦ ਹੋਏ, ਕਈ ਪੁਲਸ ਜਾਂਚ ਟੀਮਾਂ ਬਣੀਆਂ, ਪਰ ਇਨਸਾਫ਼ ਨਹੀਂ ਮਿਲਿਆ, ਇਸ ਲਈ ਪਰਦੇ ਪਿੱਛੇ ਹੁੰਦੀਆਂ ਸਰਗਰਮੀਆਂ ਅਜੇ ਭੇਦ ਬਣੀਆਂ ਹਨ?

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ