Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਫਿਨਲੈਂਡ ਦਾ ਨਾਟੋ ਵਿੱਚ ਸ਼ਾਮਲ ਹੋਣ ਦਾ ਫੈਸਲਾ ਗਲਤ: ਪੁਤਿਨ

May 15, 2022 12:49 PM

ਮਾਸਕੋ, 15 ਮਈ (ਪੋਸਟ ਬਿਊਰੋ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫਿਨਲੈਂਡ ਦੇ ਰਾਸ਼ਟਰਪਤੀ ਸਾਉਲੀ ਨਿਨਿਸਤੋ ਨੂੰ ਦੇਸ਼ ਦੀ ਨਿਰਪੱਖ ਹੈਸੀਅਤ ਨਾ ਛੱਡਣ ਲਈ ਕਿਹਾ ਹੈ। ਉਨ੍ਹਾ ਕਿਹਾ ਕਿ ਫਿਨਲੈਂਡ ਦਾ ਨਾਟੋ ਵਿੱਚ ਸ਼ਾਮਲ ਹੋਣ ਦਾ ਫੈਸਲਾ ਗਲਤ ਹੈ ਤੇ ਇਸ ਕਾਰਨ ਰੂਸ ਨਾਲ ਉਸ ਦੇ ਦੁਵੱਲੇ ਸਬੰਧਾਂ ਨੂੰ ਨੁਕਸਾਨ ਹੋਵੇਗਾ।
ਵਲਾਦੀਮੀਰ ਪੁਤਿਨ ਨੇ ਇਹ ਗੱਲ ਨਿਨਿਸਤੋ ਨੂੰ ਟੈਲੀਫੋਨ ਉੱਤੇ ਕਹੀ ਹੈ। ਫਿਨਲੈਂਡ ਦੇ ਰਾਸ਼ਟਰਪਤੀ ਨਿਨਿਸਤੋ ਨੇ ਨਾਟੋ ਵਿੱਚ ਸ਼ਮਲ ਹੋਣ ਦੇ ਆਪਣੇ ਦੇਸ਼ ਦੇ ਫੈਸਲੇ ਦੀ ਜਾਣਕਾਰੀ ਦੇਣ ਲਈ ਪੁਤਿਨ ਨੂੰ ਫੋਨ ਕੀਤਾ ਸੀ। ਇਸ ਦੌਰਾਨ ਰੂਸ ਦੇ ਗੁਆਂਢੀ ਦੇਸ਼ ਫਿਨਲੈਂਡ ਨੇ ਵੀਰਵਾਰ ਨੂੰ ਅਮਰੀਕਾ ਦੀ ਅਗਵਾਈ ਵਾਲੇ ਫੌਜੀ ਸੰਗਠਨ ਵਿੱਚ ਸ਼ਾਮਲ ਹੋਣ ਲਈ ਅਪਲਾਈ ਕਰਨ ਦਾ ਐਲਾਨ ਕੀਤਾ ਸੀ। ਪ੍ਰਤੀਕਿਰਿਆ ਵਿੱਚ ਰੂਸ ਨੇ ਫਿਨਲੈਂਡ ਦੇ ਇਸ ਫੈਸਲੇ ਨੂੰ ਆਪਣੀ ਸੁਰੱਖਿਆ ਲਈ ਖਤਰਨਾਕ ਦੱਸਿਆ ਤੇ ਕਿਹਾ ਸੀ ਕਿ ਨਾਟੋ ਦੇ ਹਥਿਆਰਾਂ ਦੀ ਤੈਨਾਤੀ ਰੂਸੀ ਸਰਹੱਦ ਦੇ ਨਜ਼ਦੀਕ ਹੋ ਜਾਵੇਗੀ। ਰੂਸ ਨੇ ਫਿਨਲੈਂਡ ਖਿਲਾਫ ਜੰਗੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ। ਫਿਨਲੈਂਡ ਦੇ ਰਾਸ਼ਟਰਪਤੀ ਦਫਤਰ ਨੇ ਦੱਸਿਆ ਹੈ ਕਿ ਇਸ ਵਾਰਤਾ ਵਿੱਚ ਨਿਨਿਸਤੋ ਨੇ ਪੁਤਿਨ ਨੂੰ ਕਿਹਾ ਕਿ ਯੂਕਰੇਨ ਉਤੇ ਰੂਸੀ ਹਮਲੇ ਨੇ ਖੇਤਰੀ ਸੁਰੱਖਿਆ ਦੇ ਵਾਤਾਵਰਨ ਨੂੰ ਬਦਲ ਦਿੱਤਾ ਹੈ। ਉਨ੍ਹਾ ਕਿਹਾ ਕਿ ਫਿਨਲੈਂਡ ਆਪਣੇ ਗੁਆਂਢੀ ਦੇਸ਼ ਰੂਸ ਨਾਲ ਸਹੀ ਤੇ ਪੇਸ਼ੇਵਰ ਤਰੀਕੇ ਵਾਲੇ ਸਬੰਧ ਚਾਹੁੰਦਾ ਹੈ, ਜੋ ਸੁਤੰਤਰ ਨੀਤੀਆਂ ਉੱਤੇ ਆਧਾਰਤ ਹੋਣੇ ਚਾਹੀਦੇ ਹਨ। ਰੂਸ ਨੇ ਕਿਹਾ ਕਿ ਪੁਤਿਨ ਦਾ ਜ਼ੋਰ ਫਿਨਲੈਂਡ ਦੀ ਫੌਜੀ ਨਿਰਪੱਖਤਾ ਰੱਖਣ ਉਤੇ ਸੀ, ਕਿਉਂਕਿ ਫਿਨਲੈਂਡ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ। ਜੇ ਫਿਨਲੈਂਡ ਆਪਣੀ ਵਿਦੇਸ਼ ਨੀਤੀ ਵਿੱਚ ਬਦਲਾਅ ਕਰਦਾ ਹੈ ਤਾਂ ਉਸ ਦਾ ਰੂਸ ਤੇ ਫਿਨਲੈਂਡ ਦੇ ਸਬੰਧਾਂ ਉਤੇ ਗਲਤ ਅਸਰ ਪਵੇਗਾ।
ਇਸ ਦੌਰਾਨ ਰੂਸ ਦੀ ਸਭ ਤੋਂ ਵੱਡੀ ਬਿਜਲੀ ਕੰਪਨੀ ਆਰ ਏ ਓ ਨਾਰਡਿਕ ਨੇ ਕੱਲ੍ਹ ਤੋਂ ਫਿਨਲੈਂਡ ਦੀ ਬਿਜਲੀ ਸਪਲਾਈ ਰੋਕ ਦਿੱਤੀ ਹੈ। ਕੰਪਨੀ ਨੇ ਅਜਿਹਾ ਆਪਣੇ ਬਕਾਇਆ ਬਿਜਲੀ ਬਿੱਲ ਦਾ ਭੁਗਤਾਨ ਨਾ ਹੋਣ ਦੇ ਕਾਰਨ ਕੀਤਾ ਹੈ। ਫਿਨਲੈਂਡ ਦੀ ਇਲੈਕਟ੍ਰੀਸਿਟੀ ਟਰਾਂਸਮਿਸ਼ਨ ਗਰਿੱਡ ਦੇ ਆਪਰੇਟਰ ਨੇ ਦੱਸਿਆ ਕਿ ਰੂਸੀ ਕੰਪਨੀ ਨੇ ਦੁਪਹਿਰੇ ਇੱਕ ਵਜੇ ਤੋਂ ਬਿਜਲੀ ਸਪਲਾਈ ਬੰਦ ਕਰ ਦਿੱਤੀ ਹੈ। ਰੂਸੀ ਕੰਪਨੀ ਦਾ ਬਕਾਇਆ ਛੇ ਮਈ ਤੋਂ ਬਾਅਦ ਨਹੀਂ ਦਿਤਾ ਗਿਆ। ਬੀਤੇ 20 ਸਾਲ ਵਿੱਚ ਇਹ ਹਾਲਤ ਪਹਿਲੀ ਵਾਰ ਬਣੀ ਅਤੇ ਰੂਸੀ ਕੰਪਨੀ ਨੇ ਬਿਜਲੀ ਦੀ ਸਪਲਾਈ ਰੋਕ ਦਿੱਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ