Welcome to Canadian Punjabi Post
Follow us on

29

March 2024
 
ਪੰਜਾਬ

45 ਝੁੱਗੀਆਂ ਸੜੀਆਂ, ਬੱਚੀ ਦੀ ਮੌਤ

May 15, 2022 03:23 PM

  

ਡੇਰਾਬੱਸੀ, 15 ਮਈ (ਪੋਸਟ ਬਿਊਰੋ)- ਪਿੰਡ ਸੁੰਡਰਾ ਵਿਖੇ ਕੱਲ੍ਹ ਦੁਪਹਿਰ ਬਾਅਦ ਖੇਤਾਂ ਨੇੜੇ ਝੁੱਗੀਆਂ ਨੂੰ ਅੱਗ ਲੱਗ ਜਾਣ ਨਾਲ 45 ਝੁੱਗੀਆਂ ਸੜ ਗਈਆਂ। ਇਸੇ ਦੌਰਾਨ ਡੇਢ ਸਾਲ ਦੀ ਬੱਚੀ ਦੀ ਮੌਤ ਹੋ ਗਈ ਤੇ ਇੱਕ ਹੋਰ ਬੱਚੀ ਝੁਲਸ ਗਈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੰਚਕੂਲਾ, ਰਾਮਗੜ੍ਹ ਅਤੇ ਡੇਰਾਬੱਸੀ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਲਗਭਗ ਤਿੰਨ ਘੰਟੇ ਵਿੱਚ ਅੱਗ ਉੱਤੇ ਕਾਬੂ ਪਾਇਆ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁੰਡਰਾ ਵਿਖੇ ਖੇਤਾਂ ਦੇ ਨੇੜੇ ਪਰਵਾਸੀ ਲੋਕ ਕਈ ਸਾਲਾਂ ਤੋਂ 45 ਦੇ ਕਰੀਬ ਝੁੱਗੀਆਂ ਬਣਾ ਕੇ ਰਹਿ ਰਹੇ ਸਨ। ਕੱਲ੍ਹ ਪਿੰਡ ਦੇ ਇੱਕ ਵਿਅਕਤੀ ਨੇ ਖੇਤਾਂ ਵਿੱਚ ਕਣਕ ਦੀ ਵਾਢੀ ਮਗਰੋਂ ਨਾੜ ਨੰੂ ਅੱਗ ਲਾਈ ਸੀ। ਇਸ ਦੀ ਅੱਗ ਨੇ ਝੁੱਗੀਆਂ ਨੂੰ ਲਪੇਟ ਵਿੱਚ ਲੈ ਲਿਆ। ਭਾਜੜ ਮੌਕੇ ਇੱਕ ਝੁੱਗੀ ਵਿੱਚ ਖੇਡਦੀ ਡੇਢ ਸਾਲ ਦੀ ਬੱਚੀ ਦੀ ਅੱਗ ਵਿੱਚ ਸੜ ਕੇ ਮੌਤ ਹੋ ਗਈ। ਬੱਚੀ ਦੇ ਮਾਤਾ-ਪਿਤਾ ਕੰਮ ਉੱਤੇ ਗਏ ਸਨ। ਇਸ ਤੋਂ ਇਲਾਵਾ ਤਿੰਨ ਸਾਲ ਦੀ ਬੱਚੀ ਬੁਰੀ ਤਰ੍ਹਾਂ ਝੁਲਸ ਗਈ ਜਿਸ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ