Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬਫਲੋ ਸ਼ੂਟਰ ਨੇ ਬਲੈਕ ਲੋਕਾਂ ਨੂੰ ਸੋਚ ਸਮਝ ਕੇ ਨਿਸ਼ਾਨਾ ਬਣਾਇਆ

May 15, 2022 11:54 PM

ਬਫਲੋ, 15 ਮਈ (ਪੋਸਟ ਬਿਊਰੋ) : 18 ਸਾਲਾਂ ਦੇ ਗੋਰੇ ਲੜਕੇ, ਜਿਸ ਨੇ ਬਫਲੋ ਦੀ ਸੁਪਰਮਾਰਕਿਟ ਵਿੱਚ 10 ਵਿਅਕਤੀਆਂ ਨੂੰ ਗੋਲੀ ਮਾਰ ਕੇ ਮਾਰ ਮੁਕਾਇਆ, ਨੇ ਇੱਕ ਦਿਨ ਪਹਿਲਾਂ ਮੌਕਾ-ਏ-ਵਾਰਦਾਤ ਉੱਤੇ ਜਾ ਕੇ ਹਾਲਾਤ ਦਾ ਪੂਰਾ ਜਾਇਜ਼ਾ ਲਿਆ ਸੀ ਤੇ ਵੱਧ ਤੋਂ ਵੱਧ ਕਾਲੇ ਲੋਕਾਂ ਨੂੰ ਮਾਰਨ ਲਈ ਸਥਿਤੀ ਦਾ ਮੁਆਇਨਾ ਵੀ ਕੀਤਾ ਸੀ। ਇਹ ਖੁਲਾਸਾ ਅਧਿਕਾਰੀਆਂ ਵੱਲੋਂ ਕੀਤਾ ਗਿਆ।
ਅਧਿਕਾਰੀਆਂ ਅਨੁਸਾਰ ਇਸ ਲੜਕੇ ਨੂੰ ਇੱਕ ਸਾਲ ਪਹਿਲਾਂ ਆਪਣੇ ਹਾਈ ਸਕੂਲ ਵਿੱਚ ਧਮਕੀਆਂ ਦੇਣ ਤੋਂ ਬਾਅਦ ਸਟੇਟ ਪੁਲਿਸ ਵੱਲੋਂ ਹਸਪਤਾਲ ਲਿਜਾਇਆ ਗਿਆ ਸੀ ਤੇ ਹੁਣ ਉਸ ਨੇ ਇਹ ਕਾਰਾ ਕਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਉਸ ਸਮੇਂ ਉਸ ਨੂੰ ਕਿਸੇ ਤਰ੍ਹਾਂ ਦੇ ਜੁਰਮ ਲਈ ਚਾਰਜ ਨਹੀਂ ਕੀਤਾ ਗਿਆ ਤੇ ਉਹ ਡੇਢ ਕੁ ਦਿਨ ਬਾਅਦ ਹੀ ਹਸਪਤਾਲ ਤੋਂ ਬਾਹਰ ਆ ਗਿਆ ਸੀ।ਪਰ ਇਸ ਲੜਕੇ ਦੀ ਹਥਿਆਰਾਂ ਤੱਕ ਪਹੁੰਚ ਨਾਲ ਕਈ ਸਵਾਲ ਉੱਠਦੇ ਹਨ ਤੇ ਇਹ ਵੀ ਕਿੰਤੂ ਕਰਨਾ ਬਣਦਾ ਹੈ ਕਿ ਕੀ ਉਸ ਨੂੰ ਪੁਲਿਸ ਦੀ ਸਖ਼ਤ ਨਿਗਰਾਨੀ ਵਿੱਚ ਨਹੀਂ ਸੀ ਰੱਖਿਆ ਜਾ ਸਕਦਾ।
ਟੌਪਸ ਫਰੈਂਡਲੀ ਮਾਰਕਿਟ ਦੇ ਆਲੇ ਦੁਆਲੇ ਵਧੇਰੇ ਕਰਕੇ ਬਲੈਕ ਕਮਿਊਨਿਟੀ ਰਹਿੰਦੀ ਹੈ ਤੇ ਇਸ ਘਟਨਾ ਤੋਂ ਬਾਅਦ ਬਲੈਕ ਲੋਕਾਂ ਵਿੱਚ ਕਾਫੀ ਰੋਹ ਪਾਇਆ ਜਾ ਰਿਹਾ ਹੈ। ਐਤਵਾਰ ਦੁਪਹਿਰ ਨੂੰ ਲੋਕਾਂ ਨੇ ਇੱਕਠੇ ਹੋ ਕੇ ਮਾਰੇ ਗਏ ਲੋਕਾਂ ਨੂੰ ਯਾਦ ਕੀਤਾ ਤੇ ਬਲੈਕ ਲਾਈਵਜ਼ ਮੈਟਰ ਦਾ ਹੋਕਾ ਦਿੱਤਾ। ਮਰਨ ਵਾਲਿਆਂ ਵਿੱਚ 86 ਸਾਲਾਂ ਦੀ ਬਜੁ਼ਰਗ ਮਹਿਲਾ ਵੀ ਸ਼ਾਮਲ ਸੀ ਜਿਹੜੀ ਕੁੱਝ ਸਮਾਂ ਪਹਿਲਾਂ ਹੀ ਆਪਣੇ ਪਤੀ ਨੂੰ ਨਰਸਿੰਗ ਹੋਮ ਵਿੱਚ ਮਿਲ ਕੇ ਆਈ ਸੀ ਤੇ ਇਸ ਘਟਨਾ ਵਿੱਚ ਸੁਪਰਮਾਰਕਿਟ ਦਾ ਸਕਿਊਰਿਟੀ ਗਾਰਡ ਵੀ ਮਾਰਿਆ ਗਿਆ, ਦੋਵੇਂ ਬਲੈਕ ਕਮਿਊਨਿਟੀ ਨਾਲ ਸਬੰਧਤ ਸਨ।ਡੈਨਿਸ ਵਾਲਡਨ ਗਲੈਨ ਨਾਂ ਦੇ ਵਿਅਕਤੀ ਨੇ ਆਖਿਆ ਕਿ ਕਿਸੇ ਨੇ ਉਸ ਲੜਕੇ ਦੇ ਮਨ ਵਿੱਚ ਐਨੀ ਨਫਰਤ ਭਰ ਦਿੱਤੀ ਸੀ ਕਿ ਉਹ ਸਾਡੀ ਕਮਿਊਨਿਟੀ ਦਾ ਖੁਰਾ ਖੋਜ ਮਿਟਾਉਣ ਉੱਤੇ ਤੁਲ ਗਿਆ।
ਇਸ ਦੌਰਾਨ ਵਾਸਿ਼ੰਗਟਨ ਵਿੱਚ ਨੈਸ਼ਨਲ ਪੀਸ ਆਫੀਸਰਜ਼ ਮੈਮਰੀਅਲ ਸਰਵਿਸ ਮੌਕੇ ਗੱਲ ਕਰਦਿਆਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਅਮਰੀਕਾ ਦੀ ਆਤਮਾ ਉੱਤੇ ਲੱਗੇ ਨਫਰਤ ਦੇ ਦਾਗ ਨੂੰ ਹਟਾਉਣਾ ਹੋਵੇਗਾ। ਇਸ ਤੋਂ ਬਾਅਦ ਵ੍ਹਾਈਟ ਹਾਊਸ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਰਾਸ਼ਟਰਪਤੀ ਬਾਇਡਨ ਤੇ ਉਨ੍ਹਾਂ ਦੀ ਪਤਨੀ ਮੰਗਲਵਾਰ ਨੂੰ ਕਮਿਊਨਿਟੀ ਨਾਲ ਅਫਸੋਸ ਕਰਨ ਲਈ ਬਫਲੋ ਜਾਣਗੇ। ਪਿਛਲੇ ਦਿਨਾਂ ਵਿੱਚ ਦੇਸ਼ ਵਿੱਚ ਹੋਈਆਂ ਹਿੰਸਕ ਘਟਨਾਵਾਂ ਵਿੱਚੋਂ ਬਫਲੋ ਵਾਲੀ ਘਟਨਾ ਕਾਫੀ ਘਾਤਕ ਸੀ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ