Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਮੇਰੀ ਅਗਵਾਈ ਵਾਲੀ ਸਰਕਾਰ ਵਿੱਚ ਸੋਸ਼ਲ ਕੰਜ਼ਰਵੇਟਿਵਜ਼ ਲਈ ਵੀ ਹੋਵੇਗੀ ਥਾਂ : ਪੈਟ੍ਰਿਕ ਬ੍ਰਾਊਨ

May 15, 2022 11:55 PM

ਓਨਟਾਰੀਓ, 15 ਮਈ (ਪੋਸਟ ਬਿਊਰੋ) : ਕੰਜ਼ਰਵੇਟਿਵ ਪਾਰਟੀ ਦੀ ਲੀਡਰਸਿ਼ਪ ਦੌੜ ਦੇ ਉਮੀਦਵਾਰ ਪੈਟ੍ਰਿਕ ਬ੍ਰਾਊਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਪਾਰਟੀ ਵਿੱਚ ਸੋਸ਼ਲ ਕੰਜ਼ਰਵੇਟਿਵਜ਼ ਲਈ ਥਾਂ ਹੋਵੇਗੀ। ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪਸ਼ਟ ਕਰ ਦਿੱਤਾ ਕਿ ਗਰਭਪਾਤ ਵਰਗੇ ਮੁੱਦਿਆਂ ਉੱਤੇ ਉਨ੍ਹਾਂ ਦੇ ਵਿਚਾਰਾਂ ਨੂੰ ਕੋਈ ਬਦਲ ਨਹੀਂ ਸਕਦਾ।
ਇੱਕ ਇੰਟਰਵਿਊ ਵਿੱਚ ਬ੍ਰਾਊਨ ਨੇ ਆਖਿਆ ਕਿ ਕੰਜ਼ਰਵੇਟਿਵ ਪਰਿਵਾਰ ਵਿੱਚ ਸਾਰੇ ਕੰਜ਼ਰਵੇਟਿਵਾਂ ਦਾ ਸਵਾਗਤ ਹੈ ਤੇ ਉਨ੍ਹਾਂ ਚੇਤੇ ਕਰਵਾਉਂਦਿਆਂ ਆਖਿਆ ਕਿ ਜਦੋਂ ਉਹ ਪਾਰਟੀ ਲੀਡਰ ਸਨ ਤਾਂ ਕਈ ਉੱਘੇ ਸੋਸ਼ਲ ਕੰਜ਼ਰਵੇਟਿਵ ਨਾਮਜਦ ਹੋਏ ਸਨ। ਉਨ੍ਹਾਂ ਆਖਿਆ ਕਿ ਪਾਰਟੀ ਵਿੱਚ ਉਨ੍ਹਾਂ ਦੀ ਥਾਂ ਦਾ ਉਹ ਸਵਾਗਤ ਕਰਦੇ ਹਨ।ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਵਿੱਚ ਇਹ ਬਹਿਸ ਮੁੜ ਨਹੀਂ ਹੋਵੇਗੀ।
ਬ੍ਰਾਊਨ ਨੇ ਆਖਿਆ ਕਿ ਸਾਡਾ ਸਾਰਾ ਧਿਆਨ ਕੈਨੇਡਾ ਨੂੰ ਮੁੜ ਪੈਰਾਂ ਸਿਰ ਕਰਨ, ਆਪਣੇ ਅਰਥਚਾਰੇ ਦੇ ਵਿਕਾਸ, ਰੋਜ਼ਗਾਰ ਪੈਦਾ ਕਰਨ ਤੇ ਨਿਵੇਸ਼ਕਾਂ ਨੂੰ ਕੈਨੇਡਾ ਵਿੱਚ ਨਿਵੇਸ਼ ਕਰਨ ਲਈ ਆਕਰਸਿ਼ਤ ਕਰਨ ਵੱਲ ਹੋਣਾ ਚਾਹੀਦਾ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਹਫਤੇ ਹੋਈ ਬਹਿਸ ਦੌਰਾਨ ਪਿਏਰ ਪੌਲੀਏਵਰ ਵੱਲੋਂ ਗਰਭਪਾਤ ਬਾਰੇ ਆਪਣਾ ਸਟੈਂਡ ਸਪਸ਼ਟ ਨਾ ਕੀਤੇ ਜਾਣ ਨੂੰ ਲੈ ਕੇ ਕਈ ਪਾਰਟੀ ਲੀਡਰਸਿ਼ਪ ਉਮੀਦਵਾਰ ਉਨ੍ਹਾਂ ਦੇ ਮਗਰ ਪੈ ਗਏ ਸਨ।ਜਿਸ ਦੇ ਚੱਲਦਿਆਂ ਬੁੱਧਵਾਰ ਨੂੰ ਪੌਲੀਏਵਰ ਨੇ ਆਖਿਆ ਕਿ ਉਹ ਮਰਜ਼ੀ ਦੀ ਚੋਣ ਉੱਤੇ ਯਕੀਨ ਕਰਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ