Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਦੋ ਸਿੱਖ ਗੋਲੀਆਂ ਮਾਰ ਕੇ ਮਾਰ ਦਿੱਤੇ

May 16, 2022 01:23 AM

* ਭਾਰਤ ਨੇ ਪਾਕਿ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਕਿਹਾ

ਲਾਹੌਰ, 15 ਮਈ, (ਪੋਸਟ ਬਿਊਰੋ)- ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖਤੂਨਖਵਾ ਖੇਤਰ ਦੇ ਇੱਕ ਸਬ ਅਰਬਨਖੇਤਰ ਸਰਬੰਦ ਵਿੱਚ ਐਤਵਾਰ ਨੂੰ ਬੰਦੂਕਧਾਰੀਆਂ ਨੇ ਦੋ ਸਿੱਖਾਂਨੂੰ ਗੋਲੀ ਮਾਰ ਕੇ ਮਾਰਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਵਿਅਕਤੀ ਸਰਬੰਦ ਦੇ ਬਾਟਾ ਤਾਲ ਬਾਜ਼ਾਰ ਵਿੱਚ ਮਸਾਲੇ ਵੇਚਣ ਵਾਲੇ ਦੁਕਾਨਦਾਰ ਸਨ। ਉਨ੍ਹਾ ਦੀ ਪਛਾਣ ਸੁਲਜੀਤ ਸਿੰਘ (42) ਤੇ ਰਣਜੀਤ ਸਿੰਘ (38) ਵਜੋਂ ਹੋਈ ਹੈ।ਪੁਲਸ ਨੇ ਦੋਸ਼ੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।ਕਿਸੇ ਗਰੁੱਪ ਨੇ ਹਾਲੇ ਕਤਲਾਂ ਦੀ ਜਿ਼ੰਮੇਵਾਰੀ ਨਹੀਂ ਲਈ।
ਵਰਨਣ ਯੋਗ ਹੈ ਕਿ ਪੇਸ਼ਾਵਰ ਵਿੱਚ ਲਗਭਗ 15,000 ਸਿੱਖ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਸਿੱਖ ਇਸ ਰਾਜ ਦੀ ਰਾਜਧਾਨੀ ਦੇ ਜੋਗਨ ਸ਼ਾਹ ਇਲਾਕੇ ਵਿੱਚਰਹਿੰਦੇ ਤੇ ਵੱਖ-ਵੱਖ ਕਾਰੋਬਾਰ ਕਰਦੇ ਹਨ। ਕੁਝ ਸਿੱਖ ਫਾਰਮੇਸੀ ਚਲਾਉਂਦੇ ਹਨ।ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਪੁਲਸ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰੀ ਲਈ ਤੁਰੰਤ ਕਦਮ ਚੁੱਕਣ ਦੇ ਹੁਕਮਦੇਂਦਿਆਂ ਇਸ ਘਟਨਾ ਨੂੰ ਭਾਈਚਾਰਕ ਸਾਂਝ ਭੰਗ ਕਰਨ ਦੀ ਸਾਜਿ਼ਸ਼ ਕਰਾਰ ਦਿੱਤਾ ਅਤੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਪਿਛਲੇ ਸਾਲ ਸਤੰਬਰ ਵਿੱਚਇੱਕਪ੍ਰਸਿੱਧਸਿੱਖ ਹਕੀਮ (ਯੂਨਾਨੀ ਦਵਾਈ ਦੇ ਪ੍ਰੈਕਟੀਸ਼ਨਰ) ਨੂੰ ਪੇਸ਼ਾਵਰ ਵਿੱਚ ਉਸਦੇ ਕਲੀਨਿਕ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰੀ ਸੀ। 2018 ਵਿੱਚਸਿੱਖ ਭਾਈਚਾਰੇ ਦੇ ਇੱਕ ਪ੍ਰਮੁੱਖ ਮੈਂਬਰ ਚਰਨਜੀਤ ਸਿੰਘ ਨੂੰ ਪੇਸ਼ਾਵਰ ਵਿੱਚ ਅਣਪਛਾਤੇ ਬੰਦਿਆਂਨੇਮਾਰਦਿੱਤਾ ਸੀ। ਇਸੇ ਤਰ੍ਹਾਂ ਰਵਿੰਦਰ ਸਿੰਘ ਨਾਂ ਦੇ ਨਿਊਜ਼ ਚੈਨਲ ਦੇ ਐਂਕਰ ਨੂੰ 2020 ਵਿੱਚ ਸ਼ਹਿਰ ਵਿੱਚ ਕਤਲ ਕੀਤਾ ਗਿਆ ਸੀ।
ਪਾਕਿਸਤਾਨ ਦੇ ਪੇਸ਼ਾਵਰ ਵਿੱਚਅੱਜ ਹੋਏ ਇਨ੍ਹਾਂ ਦੋ ਸਿੱਖਾਂ ਦੇ ਕਤਲਾਂ ਬਾਰੇ ਭਾਰਤ ਸਰਕਾਰ ਨੇ ਸਖ਼ਤ ਵਿਰੋਧ ਦਰਜ ਕਰਵਾਇਆ ਅਤੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਸਭ ਤੋਂ ਦੁਖਦਾਈ ਗੱਲ ਹੈ ਕਿ ਗੁਆਂਢੀ ਦੇਸ਼ ਵਿੱਚਏਦਾਂ ਦੀ ਇਹ ਪਹਿਲੀ ਘਟਨਾ ਨਹੀਂ। ਭਾਰਤ ਨੇ ਪਾਕਿਸਤਾਨ ਤੋਂ ਇਸ ਘਟਨਾ ਦੀ ਤੁਰੰਤ ਜਾਂਚ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਸਿੱਖ ਭਾਈਚਾਰੇ ਅਤੇ ਭਾਰਤੀ ਸਮਾਜ ਦੇ ਵੱਖ-ਵੱਖ ਵਰਗਾਂ ਨੇ ਇਸ ਉੱਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਲਈ ਪਾਕਿਸਤਾਨ ਸਰਕਾਰ ਕੋਲ ਅਸੀਂ ਆਪਣਾ ਵਿਰੋਧ ਦਰਜ ਕਰਵਾਇਆ ਹੈ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੇਸ਼ਾਵਰ ਵਿੱਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ ਪਾਕਿਸਤਾਨ ਵਿੱਚ ਬੀਤੇ ਸਮੇਂ ਵਿੱਚਸਿੱਖਾਂ ਉੱਤੇ ਕਈ ਹਮਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ਉੱਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ।ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆਂ ਵਿੱਚ ਸਾਂਝੀਵਾਲਤਾ ਦਾ ਸੁਨੇਹਾ ਫੈਲਿਆ ਸੀ, ਪਰ ਦੁੱਖ ਦੀ ਗਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜ੍ਹਾ ਰਿਸ਼ਤਾ ਹੈ, ਕਿਉਂਕਿ ਓਥੇਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ ਅਤੇ ਸਿੱਖ ਉਥੋਂ ਦੇ ਵਿਕਾਸ ਵਿਚ ਯੋਗਦਾਨ ਪਾਉਂਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਡਿਪਲੋਮੈਟਿਕ ਪੱਧਰ ਉੱਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨਵਿੱਚ ਦੋ ਸਿੱਖਾਂ ਦੇ ਕਤਲਾਂ ਦੀ ਕਰੜੀ ਨਿੰਦਾ ਕੀਤੀ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਦੋ ਨਿਰਦੋਸ਼ ਤੇ ਗਰੀਬ ਸਿੱਖਾਂ ਨੂੰ ਸਿਰਫ਼ ਉਨ੍ਹਾਂ ਦੀ ਆਸਥਾ ਕਾਰਨ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮੁੱਦਾ ਪਾਕਿਸਤਾਨ ਸਰਕਾਰ ਕੋਲ ਚੁੱਕਣਾ ਚਾਹੀਦਾ ਹੈ, ਕਿਉਂਕਿ ਪਾਕਿਸਤਾਨ ਵਿੱਚ ਸਿੱਖ ਤੇ ਹਿੰਦੂ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸੁਰੱਖਿਆ ਏਜੰਸੀਆਂ ਮੂਕ ਦਰਸ਼ਕ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਕਤਲਾਂ ਤੋਂ ਇਲਾਵਾ ਸਿੱਖਾਂ ਅਤੇ ਹਿੰਦੂਆਂ ਦੀਆਂ ਲੜਕੀਆਂ ਨੂੰ ਅਗਵਾ ਕਰਕੇ ਵੀ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ