Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਜੀਟੀਏ ਵਿੱਚ ਗੈਸ ਦੀਆਂ ਕੀਮਤਾਂ ਛੇ ਸੈਂਟ ਪ੍ਰਤੀ ਲੀਟਰ ਹੋਰ ਵਧੀਆਂ

May 16, 2022 08:54 AM

ਟੋਰਾਂਟੋ, 15 ਮਈ (ਪੋਸਟ ਬਿਊਰੋ) : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ ਕੀਮਤਾਂ ਇੱਕ ਵਾਰੀ ਫਿਰ ਰਾਤੋ ਰਾਤ ਛੇ ਸੈਂਟ ਪ੍ਰਤੀ ਲੀਟਰ ਤੱਕ ਵੱਧ ਗਈਆਂ।
ਅੱਧੀ ਰਾਤ ਨੂੰ ਜੀਟੀਏ ਵਿੱਚ ਪ੍ਰਤੀ ਲੀਟਰ ਦੇ ਹਿਸਾਬ ਨਾਲ ਗੈਸ ਦੀਆਂ ਕੀਮਤਾਂ ਵਿੱਚ ਛੇ ਸੈਂਟਾਂ ਦਾ ਜਿਹੜਾ ਵਾਧਾ ਕੀਤਾ ਗਿਆ ਉਸ ਕਾਰਨ ਹੁਣ ਇੱਥੇ ਪ੍ਰਤੀ ਲੀਟਰ ਗੈਸ ਦੀ ਕੀਮਤ 208·9 ਡਾਲਰ ਹੈ। ਇਹ ਖੁਲਾਸਾ ਕੈਨੇਡੀਅਨਜ਼ ਫੌਰ ਅਫੋਰਡੇਬਲ ਐਨਰਜੀ ਦੇ ਪ੍ਰੈਜ਼ੀਡੈਂਟ ਡੈਨ ਮੈਕਟੀਗ ਨੇ ਕੀਤਾ।ਇਸ ਤਾਜ਼ਾ ਉਛਾਲ ਤੋਂ ਭਾਵ ਹੈ ਕਿ ਗੈਸ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ 11 ਸੈਂਟ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਿਆ ਹੈ। ਯੂਕਰੇਨ ਉੱਤੇ ਰੂਸ ਵੱਲੋਂ ਕੀਤੇ ਗਏ ਹਮਲੇ ਕਾਰਨ ਸਪਲਾਈ ਵਿੱਚ ਆਈ ਕਮੀ ਕਰਕੇ ਨੇੜ ਭਵਿੱਖ ਵਿੱਚ ਇਨ੍ਹਾਂ ਕੀਮਤਾਂ ਵਿੱਚ ਕੋਈ ਰਿਆਇਤ ਮਿਲਦੀ ਵੀ ਨਜ਼ਰ ਨਹੀਂ ਆ ਰਹੀ।
ਪਿਛਲੇ ਹਫਤੇ ਮੈਕਟੀਗ ਨੇ ਆਖਿਆ ਸੀ ਕਿ ਗੈਸ ਦੀਆਂ ਕੀਮਤਾਂ ਪਿਛਲੀ ਮਈ ਤੋਂ ਹੁਣ ਤੱਕ 60 ਫੀ ਸਦੀ ਤੱਕ ਵੱਧ ਚੁੱਕੀਆਂ ਹਨ।ਉਸ ਸਮੇਂ ਡਰਾਈਵਰਾਂ ਨੂੰ ਪ੍ਰਤੀ ਲੀਟਰ 1·30 ਡਾਲਰ ਖਰਚਣੇ ਪੈ ਰਹੇ ਸਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ