Welcome to Canadian Punjabi Post
Follow us on

03

July 2025
 
ਪੰਜਾਬ

ਟਰਾਂਸਪੋਰਟ ਮੰਤਰੀ ਵੱਲੋਂ ਬਠਿੰਡਾ ਆਰ.ਟੀ.ਏ. ਦਫ਼ਤਰ ਵਿਖੇ ਮਾਰੇ ਗਏ ਛਾਪੇ ਦੌਰਾਨ ਪਾਈਆਂ ਗਈਆਂ ਊਣਤਾਈਆਂ

May 16, 2022 11:23 AM

-ਟਾਈਮ ਟੇਬਲ ਜਾਰੀ ਕਰਨ ਅਤੇ ਪਰਮਿਟ ਦੇਣ ਵਿੱਚ ਬੇਨਿਯਮੀਆਂ ਨੂੰ ਲੈ ਕੇ ਸਟਾਫ਼ ਦੀ ਖਿਚਾਈ
-ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਚੇਤਾਵਨੀ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ


ਚੰਡੀਗੜ੍ਹ, 16 ਮਈ (ਪੋਸਟ ਬਿਊਰੋ): ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਿਰੰਤਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਅੱਜ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿਖੇ ਅਚਨਚੇਤ ਛਾਪਾ ਮਾਰਿਆ। ਰਿਕਾਰਡ ਘੋਖਣ 'ਤੇ ਆਰ.ਟੀ.ਏ. ਦਫ਼ਤਰ ਦੇ ਕੰਮਕਾਜ ਵਿੱਚ ਕਈ ਤਰ੍ਹਾਂ ਦੀਆਂ ਊਣਤਾਈਆਂ ਪਾਈਆਂ ਗਈਆਂ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਰ.ਟੀ.ਏ. ਬਠਿੰਡਾ ਬਾਰੇ ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਮਿਲ ਰਹੀਆਂ ਸਨ। ਮੰਤਰੀ ਨੇ ਦੱਸਿਆ ਕਿ ਦਫ਼ਤਰ ਵੱਲੋਂ ਤਿਆਰ ਕੀਤੇ ਬੱਸ ਟਾਈਮ ਟੇਬਲ ਵਿੱਚ ਊਣਤਾਈਆਂ ਪਾਈਆਂ ਗਈਆਂ ਹਨ, ਦਫ਼ਤਰ ਵੱਲੋਂ ਕਈ ਪਰਮਿਟ ਨਾਜਾਇਜ਼ ਤੌਰ 'ਤੇ ਜਾਰੀ ਕੀਤੇ ਗਏ, ਕਈ ਅਸਲ ਬੱਸ ਆਪ੍ਰੇਟਰਾਂ ਨੂੰ ਪਰਮਿਟ ਨਹੀਂ ਦਿੱਤੇ ਗਏ ਅਤੇ ਕਈ ਆਪ੍ਰੇਟਰਾਂ ਨੂੰ ਟਾਈਮ ਟੇਬਲ ਵਿੱਚ ਬਣਦੀ ਥਾਂ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਰ.ਟੀ.ਏ. ਦਫ਼ਤਰ ਵਿੱਚ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਕਬਜ਼ਾ ਕਰਨ ਸਬੰਧੀ ਖ਼ਬਰਾਂ ਵੀ ਉਦੋਂ ਸੱਚ ਸਾਬਤ ਹੋਈਆਂ, ਜਦੋਂ ਛਾਪੇ ਦੌਰਾਨ ਨਿਊ ਦੀਪ, ਆਰਬਿਟ ਅਤੇ ਹੋਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਕਾਰਿੰਦੇ ਉਥੇ ਬੈਠੇ ਪਾਏ ਗਏ।
ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਸਕੱਤਰ ਆਰ.ਟੀ.ਏ. ਬਠਿੰਡਾ ਵਿਰੁੱਧ ਜਾਂਚ ਕਰਨ ਦੇ ਆਦੇਸ਼ ਦਿੰਦਿਆਂ ਹਫ਼ਤੇ ਦੇ ਅੰਦਰ-ਅੰਦਰ ਜਾਂਚ ਰਿਪੋਰਟ ਮੰਗੀ ਹੈ।

ਟਰਾਂਸਪੋਰਟ ਮੰਤਰੀ ਭੁੱਲਰ ਨੇ ਆਰ.ਟੀ.ਏ. ਦਫ਼ਤਰ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਦਫ਼ਤਰ ਵਿੱਚ ਪਾਈਆਂ ਗਈਆਂ ਊਣਤਾਈਆਂ ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਤਾੜਨਾ ਕਰਦਿਆਂ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਗ਼ਲਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਅਜਿਹਾ ਕੁੱਝ ਨਹੀਂ ਚੱਲੇਗਾ ਅਤੇ ਕਿਸੇ ਵਿਅਕਤੀ ਦਾ ਹੱਕ ਨਹੀਂ ਮਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਤੌਰ 'ਤੇ ਚਲ ਰਹੀਆਂ ਬੱਸਾਂ ਦੇ ਮਾਲਕਾਂ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ ਪਰ ਕਿਸੇ ਵੀ ਅਸਲ ਆਪ੍ਰੇਟਰ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਵਧੀਕੀਆਂ ਸਬੰਧੀ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭੁੱਲਰ ਨੇ ਧੱਕਾ ਕਰਨ ਵਾਲੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿਯਮਾਂ ਦੇ ਉਲਟ ਜਾਣ ਵਾਲੇ ਆਪ੍ਰੇਟਰਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਉਪਰੰਤ ਮੰਤਰੀ ਨੇ ਬਠਿੰਡਾ ਬੱਸ ਸਟੈਂਡ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਵਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆਂ। ਮੰਤਰੀ ਨੇ ਸਾਫ਼-ਸਫ਼ਾਈ, ਪੀਣ ਲਈ ਪਾਣੀ ਦਾ ਪ੍ਰਬੰਧ ਅਤੇ ਪਖ਼ਾਨਿਆਂ ਦੀ ਚੈਕਿੰਗ ਵੀ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ