Welcome to Canadian Punjabi Post
Follow us on

25

June 2022
ਬ੍ਰੈਕਿੰਗ ਖ਼ਬਰਾਂ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆਅਫਗਾਨਿਸਤਾਨ ਵਿੱਚ 6.1 ਸਕੇਲ ਦੀ ਤੀਬਰਤਾ ਦਾ ਭੂਚਾਲ, ਮੌਤਾਂ ਦੀ ਗਿਣਤੀ 1000 ਨੂੰ ਟੱਪੀਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂਊਧਵ ਠਾਕਰੇ ਸਰਕਾਰ ਦਾ ਸੰਕਟ: ਏਕਨਾਥ ਸਿ਼ੰਦੇ ਵੱਲੋਂ 40 ਵਿਧਾਇਕ ਨਾਲ ਹੋਣ ਦਾ ਦਾਅਵਾਮੱਧ ਪ੍ਰਦੇਸ਼ ਦੀ ਸਿ਼ਵਰਾਜ ਸਰਕਾਰ ਵੱਲੋਂ 200 ਨਰਸਿੰਗ ਕਾਲਜਾਂ ਦੀ ਮਾਨਤਾ ਰੱਦਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕਾ ਦੇ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਬਣੀਰਾਸ਼ਟਰਪਤੀ ਲਈ ਭਾਜਪਾ ਗੱਠਜੋੜ ਵੱਲੋਂ ਦ੍ਰੋਪਦੀ ਮੁਰਮੁਰ ਉਮੀਦਵਾਰ ਹੋਵੇਗੀ
ਪੰਜਾਬ

ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ

May 16, 2022 11:40 AM

 

-ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ


ਚੰਡੀਗੜ੍ਹ, 16 ਮਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿੱਚੋਂ ਲੰਘਣਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀ.ਜੀ.ਪੀ. ਵੀ.ਕੇ. ਭਾਵਰਾ, ਪ੍ਰਮੁੱਖ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਹਾਜ਼ਰ ਸਨ।

 

Have something to say? Post your comment
ਹੋਰ ਪੰਜਾਬ ਖ਼ਬਰਾਂ
ਦਿਨਕਰ ਗੁਪਤਾ ਕੇਂਦਰੀ ਏਜੰਸੀ ਐਨ ਆਈ ਏ ਦੇ ਮੁਖੀ ਬਣੇ ਭਗਵੰਤ ਮਾਨ ਦੇ ਆਪਣੇ ਪਿੰਡ ਸਿਰਫ ਆਪ ਦਾ ਪੋਲਿੰਗ ਬੂਥ ਲੱਗਿਆ 88 ਫੀਸਦੀ ਕਿਸਾਨਾਂ ਨੇ ਖੁਦਕੁਸ਼ੀ ਕਰਜ਼ਿਆਂ ਦੇ ਕਾਰਨ ਕੀਤੀ ਸਾਬਕਾ ਮੰਤਰੀ ਰਾਜਾ ਵੜਿੰਗ ਨਿਸ਼ਾਨੇ ਉਤੇ ਜੈਪੁਰ ਦੀ ਕੰਪਨੀ ਤੋਂ ਉਤਰ ਪ੍ਰਦੇਸ਼ ਦੇ ਮੁਕਾਬਲੇ ਪਨਬਸ ਦੀਆਂ ਬੱਸਾਂ ਉੱਤੇ ਮਹਿੰਗੀਆਂ ਬਾਡੀਆਂ ਲਵਾਈਆਂ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਪੰਜਾਬ ਦੀ ਖ਼ੁਦਮੁਖ਼ਤਾਰੀ ਦੀ ਗੱਲ ਕਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆ ਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂ ਰੇਲ ਇੰਜਣ ਦੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਫੜੇ ਗਏ ਆਈ ਏ ਐਸ ਅਫਸਰ ਸੰਜੇ ਪੋਪਲੀ ਅਤੇ ਸਾਥੀ ਦਾ ਚਾਰ ਦਿਨਾ ਪੁਲਸ ਰਿਮਾਂਡ