Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆਂ ਯਕੀਨੀ ਬਣਾਵੇਂ ਭਾਰਤ ਸਰਕਾਰ : ਢੀਂਡਸਾ

May 16, 2022 11:42 AM

ਚੰਡੀਗੜ੍ਹ, 16 ਮਈ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਬੀਤੇਂ ਦਿਨੀਂ ਪਾਕਿਸਤਾਨ ਵਿੱਚ ਦੋ ਸਿੱਖ ਕਾਰੋਬਾਰੀਆਂ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ ਲਈ ਕਿਹਾ ਹੈ। ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਦੀ ਅਸੁਰੱਖਿਆਂ ਦੀ ਬਣੀ ਗੰਭੀਰ ਸਥਿਤੀ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇਂ ਲੰਮੇ ਸਮੇਂ ਤੋਂ ਘੱਟ ਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਉਹਨਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਉੱਥੇ ਰਹਿ ਰਹੇ ਸਿੱਖਾਂ ਵਿੱਚ ਸਹਿਮ ਦਾ ਮਾਹੌਲ ਬਣਿਆਂ ਹੋਇਆ ਹੈ।ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਵੀ ਕਈ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰੂਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਇਹਨਾਂ ਘਟਨਾਵਾਂ ਵਿੱਚ ਪਿਛਲੇ ਵਰ੍ਹੇਂ ਸਿੱਖ ਹਕੀਮ ਦੀ ਪੇਸ਼ਾਵਰ ਵਿੱਚ ਗੋਲੀ ਮਾਰ ਕੇ ਹੱਤਿਆਂ ਕਰ ਦਿੱਤੀ ਗਈ ਸੀ। ਸਾਲ 2018 ਵਿੱਚ ਸਿੱਖ ਭਾਈਚਾਰੇ ਦੇ ਹਰਮਨ ਪਿਆਰੇ ਆਗੂ ਗੁਰਚਰਨਜੀਤ ਸਿੰਘ ਦੀ ਵੀ ਹੱਤਿਆਂ ਕੀਤੀ ਗਈ ਸੀ।ਇਸੇ ਤਰ੍ਹਾਂ ਸਾਲ 2020 ਵਿੱਚ ਇੱਕ ਨਿਊਜ਼ ਚੈੱਨਲ ਦੇ ਐਂਕਰ ਰਵਿੰਦਰ ਸਿੰਘ ਦੀ ਹੱਤਿਆਂ ਕੀਤੀ ਗਈ । ਸ. ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਉਹਨਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਭਾਰਤ ਸਰਕਾਰ ਨੂੰ ਤੁਰੰਤ ਗੁਆਂਢੀ ਮੁਲਕ ਨਾਲ ਗੱਲਬਾਤ ਕਰਕੇ ਉੱਥੇ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਬਾਰੇ ਦਬਾਅ ਪਾਉਣਾ ਚਾਹੀਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ