Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਹਿਮਾਚਲ `ਚ ਪੰਜਾਬ ਪੁਲਸ ਦੇ 3 ਮੁਲਾਜ਼ਮਾਂ ਨਾਲ 7 ਨੌਜਵਾਨਾਂ ਵੱਲੋਂ ਮਾਰਕੁੱਟ

May 16, 2022 01:56 PM

ਡਮਟਾਲ (ਕਾਂਗੜਾ), 16 ਮਈ (ਪੋਸਟ ਬਿਊਰੋ)- ਪੁਲਸ ਥਾਣਾ ਨੰਗਲਭੂਰ ਹੇਠਲੇ ਕੰਦਰੋੜੀ ਖੇਤਰ ਵਿੱਚ ਸ਼ਰਾਬ ਪੀ ਕੇ ਖੌਰੂ ਪਾ ਰਹੇ ਸੱਤ ਨੌਜਵਾਨਾਂ ਨੇ ਸ਼ਨੀਵਾਰ ਦੀ ਰਾਤ ਪੰਜਾਬ ਪੁਲਸ ਦੇ ਤਿੰਨ ਜਵਾਨਾਂ ਉੱਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਗੰਭੀਰ ਜ਼ਖਮੀ ਕਰਨ ਪਿੱਛੋਂ ਫਰਾਰ ਹੋ ਗਏ। ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੰਦਰੋੜੀ ਦੇ ਇੱਕ ਢਾਬੇ ਵਿੱਚ ਪੰਜਾਬ ਪੁਲਸ ਦੇ ਤਿੰਨ ਜਵਾਨ ਅਖਿਲ ਸਲਰੀਆ, ਸਾਹਿਲ ਅਤੇ ਅੰਕੁਸ਼ ਸ਼ਰਮਾ ਗਸ਼ਤ ਦੇ ਬਾਅਦ ਖਾਣਾ ਖਾ ਰਹੇ ਸਨ। ਇਸ ਦੌਰਾਨ ਕੰਦਰੋੜੀ ਖੇਤਰ ਦੇ ਮੋਹਿਤ ਯੋਗੀ, ਸਾਜਨ ਕਿਸ਼ਨ ਸਿੰਘ ਤੇ ਵਿਸ਼ਾਲ ਸਾਥੀਆਂ ਦੇ ਨਾਲ ਢਾਬੇ ਉੱਤੇ ਆਏ। ਇਹ ਸਾਰੇ ਜਣੇ ਸ਼ਰਾਬ ਦੇ ਨਸ਼ੇ ਵਿੱਚ ਸਨ ਤੇ ਇਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਪੁਲਸ ਜਵਾਨਾਂ ਨੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਮਾਰਕੁੱਟ ਕਰਨ ਲੱਗੇ ਅਤੇ ਫੋਨ ਕਰ ਕੇ ਸਾਥੀਆਂ ਨੂੰ ਬੁਲਾ ਲਿਆ। ਸਾਰਿਆਂ ਨੇ ਪੁਲਸ ਮੁਲਾਜ਼ਮਾਂ ਉੱਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਤਿੰਨੋਂ ਪੁਲਸ ਜਵਾਨਾਂ ਨੂੰ ਸਿਰ ਅਤੇ ਹੱਥਾਂ ਉੱਤੇ ਗੰਭੀਰ ਸੱਟਾਂ ਲੱਗੀਆਂ ਹਨ। ਢਾਬਾ ਮਾਲਕ ਨੇ ਲੋਕਾਂ ਦੀ ਮਦਦ ਨਾਲ ਪੁਲਸ ਜਵਾਨਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ। ਇੱਥੇ ਮੁੱਢਲੇ ਇਲਾਜ ਪਿੱਛੋਂ ਤਿੰਨਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਇੱਕ ਦੋਸ਼ੀ ਵਿਸ਼ਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਦੇ ਸਾਥੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼