Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਰਿਜ਼ਰਵ ਬੈਂਕ ਨੇ ਪਾਰਲੀਮੈਂਟਰੀ ਕਮੇਟੀ ਨੂੰ ਕ੍ਰਿਪਟੋ ਦੇ ਖਤਰੇ ਦੱਸੇ

May 16, 2022 01:57 PM

ਨਵੀਂ ਦਿੱਲੀ, 16 ਮਈ (ਪੋਸਟ ਬਿਊਰੋ)- ਭਾਰਤੀ ਰਿਜ਼ਰਵ ਬੈਂਕ (ਆਰ ਬੀ ਆਈ) ਦੇ ਵੱਡੇ ਅਫਸਰਾਂ ਨੇ ਭਾਰਤ ਦੀ ਪਾਰਲੀਮੈਂਟਰੀ ਕਮੇਟੀ ਨੂੰ ਦੱਸਿਆ ਹੈ ਕਿ ਕ੍ਰਿਪਟੋ ਕਰੰਸੀ ਅਰਥਵਿਵਸਥਾ ਦੇ ਇੱਕ ਹਿੱਸੇ ਦਾ ਡਾਲਰੀਕਰਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਹਿੱਤ ਵਿੱਚ ਨਹੀਂ ਹੋਵੇਗਾ।
ਦੇਸ਼ ਦੇ ਖਜ਼ਾਨੇ ਬਾਰੇ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਨੂੰ ਆਰ ਬੀ ਆਈ ਦੇ ਵਫਦ ਨੇ ਕ੍ਰਿਪਟੋ ਕਰੰਸੀ ਬਾਰੇ ਕੁਝ ਖਦਸ਼ੇ ਜ਼ਾਹਿਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਢਾਂਚੇ ਦੀ ਸਥਿਰਤਾ ਲਈ ਚੁਣੌਤੀ ਬਣ ਸਕਦੀ ਹੈ। ਕਮੇਟੀ ਦੀ ਅਗਵਾਈ ਸਾਬਕਾ ਵਿੱਤ ਰਾਜ ਮੰਤਰੀ ਜੈਅੰਤ ਸਿਨਹਾ ਕਰ ਰਹੇ ਹਨ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਕ੍ਰਿਪਟੋ ਆਰ ਬੀ ਆਈ ਦੀ ਮੁਦਰਾ ਨੀਤੀ ਉਤੇ ਅਸਰ ਪਾ ਸਕਦੀ ਹੈ। ਅਧਿਕਾਰੀਆਂ ਨੇ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ ਕ੍ਰਿਪਟੋ ਕਰੰਸੀ ਵਿੱਚ ਘਰੇਲੂ ਤੇ ਵਿਦੇਸ਼ੀ ਲੈਣ-ਦੇਣ ਵਿੱਚ ਰੁਪਏ ਦੀ ਥਾਂ ਲੈਣ ਦੀ ਸਮਰੱਥਾ ਹੈ ਅਤੇ ਇਹ ਕਰੰਸੀ ਤਬਾਦਲੇ ਦਾ ਬਦਲ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਕ੍ਰਿਪਟੋ ਅੱਤਵਾਦ ਫੰਡਿੰਗ, ਮਨੀ ਲਾਂਡਰਿੰਗ ਅਤੇ ਨਸ਼ਾ ਤਸਕਰੀ ਲਈ ਵਰਤੀ ਜਾ ਸਕਦੀ ਹੈ ਤੇ ਦੇਸ਼ ਦੇ ਵਿੱਤੀ ਢਾਂਚੇ ਦੀ ਸਥਿਰਤਾ ਲਈ ਖਤਰਾ ਹੈ।ਉਨ੍ਹਾ ਦੱਸਿਆ ਕਿ ਲਗਭਗ ਸਾਰੀਆਂ ਕ੍ਰਿਪਟੋ ਕਰੰਸੀਜ਼ ਡਾਲਰ ਵਿੱਚ ਹਨ ਤੇ ਵਿਦੇਸ਼ੀ ਪ੍ਰਾਈਵੇਟ ਅਦਾਰੇ ਇਨ੍ਹਾਂ ਨੂੰ ਜਾਰੀ ਕਰਦੇ ਹਨ। ਇਸ ਕਾਰਨ ਅਰਥਵਿਵਸਥਾ ਦੇ ਇੱਕ ਹਿੱਸੇ ਦਾ ਇਹ ਡਾਲਰੀਕਰਨ ਕਰ ਸਕਦੀ ਹੈ। ਇੱਕ ਖੁਦਮੁਖਤਿਆਰ ਦੇਸ਼ ਵਜੋਂ ਭਾਰਤ ਲਈ ਇਹ ਠੀਕ ਨਹੀਂ ਹੋਵੇਗਾ। ਆਰ ਬੀ ਆਈ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਬੈਂਕਿੰਗ ਢਾਂਚੇ ਨੂੰ ਵੀ ਪ੍ਰਭਾਵਤ ਕਰੇਗੀ ਕਿਉਂਕਿ ਲੋਕ ਨਿਵੇਸ਼ ਲਈ ਇਸ ਕਰੰਸੀ ਵੱਲ ਖਿੱਚੇ ਜਾ ਸਕਦੇ ਹਨ। ਇਸ ਨਾਲ ਬੈਂਕਾਂ ਕੋਲ ਪੈਸਾ ਨਹੀਂ ਬਚੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ