Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਗੋਰੇ ਨੌਜਵਾਨ ਵੱਲੋਂ ਅੰਨ੍ਹਵਾਹ ਫਾਇਰਿੰਗ ਨਾਲ 10 ਮੌਤਾਂ

May 16, 2022 02:13 PM

ਸਿਆਟਲ, 16 ਮਈ (ਪੋਸਟ ਬਿਊਰੋ)- ਅਮਰੀਕਾ ਦੇ ਨਿਊਯਾਰਕ ਸੂਬੇ ਦੇ ਬਫ਼ਲੋ ਸ਼ਹਿਰ ਵਿੱਚ ਇੱਕ ਗੋਰੇ ਨੌਜਵਾਨ ਵੱਲੋਂ ਕੀਤੀ ਅੰਨ੍ਹਵਾਹ ਫਾਈਰਿੰਗ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਸਨਮਾਨ ਵਜੋਂ ਅਮਰੀਕਾ ਨੇ ਆਪਣਾ ਰਾਸ਼ਟਰੀ ਝੰਡਾਦੇਸ਼ ਵਿੱਚ ਅੱਧਾ ਝੁਕਾ ਦਿੱਤਾ।
ਕੱਲ੍ਹ ਸਵੇਰੇ ਇੱਕ 18 ਸਾਲਾ ਗੋਰੇ ਨੌਜਵਾਨ ਨੇ ਅਤਿ-ਆਧੁਨਿਕ ਹਥਿਆਰ ਨਾਲ ਖੁਦ ਨੂੰ ਪੂਰੀ ਤਰ੍ਹਾਂ ਬੁਲਟਪਰੂਫ਼ ਕਰ ਕੇ ਅਤੇ ਸਿਰ ਉੱਤੇ ਲੋਹੇ ਦਾ ਹੈਲਮੈਟ ਤੇ ਉਸ ਉੱਤੇ ਕੈਮਰਾ ਲਾ ਕੇ ਬਫ਼ਲੋ ਦੇ ਕਾਲੇ ਲੋਕਾਂ ਦੇ ਇਲਾਕੇ ਵਿੱਚ ਸਥਿਤ ਟੌਪਸ ਸੁਪਰਮਾਰਕੀਟ ਦੀ ਪਹਿਲਾਂ ਪਾਰਕਿੰਗ ਵਿੱਚ ਤੇ ਫਿਰ ਗਰੋਸਰੀ ਸਟੋਰ ਵਿੱਚ ਅੰਨ੍ਹਵਾਹ ਫਾਈਰਿੰਗ ਕੀਤੀ, ਜਿਸ ਨਾਲ ਪਹਿਲਾਂ ਪਾਰਕਿੰਗ ਵਿੱਚ ਤਿੰਨ ਤੇ ਫਿਰ ਸਟੋਰ ਵਿੱਚ ਗਾਰਡ ਸਮੇਤ ਸੱਤ ਲੋਕਾਂ ਨੂੰ ਮਾਰ ਦਿੱਤਾਅਤੇ ਤਿੰਨ ਹੋਰ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮ੍ਰਿਤਕਾਂ ਜ਼ਿਆਦਾਤਰ ਕਾਲੇ ਲੋਕ ਹਨ। ਇਸ ਘਟਨਾ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ। ਹਮਲੇ ਵਿੱਚ ਮਾਰਿਆ ਗਿਆਸਟੋਰ ਦਾ ਗਾਰਡ ਸਾਬਕਾ ਸੇਵਾਮੁਕਤ ਪੁੁਲਸ ਅਧਿਕਾਰੀ ਸੀ। ਜਦੋਂ ਹਮਲਾਵਰ ਨੇ ਗੋਲੀਆਂ ਚਲਾਈਆਂ ਤਾਂ ਗਾਰਡ ਨੇ ਵੀ ਉਸ ਉੱਤੇ ਗੋਲੀਆਂ ਚਲਾਈਆਂ ਪਰ ਉਸ ਨੇ ਆਪਣੇ-ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਹੋਣ ਕਰਕੇ ਉਹ ਬਚ ਗਿਆ ਅਤੇ ਗਾਰਡ ਨੂੰ ਮਾਰ ਦਿੱਤਾ। ਪੁਲਸ ਨੇ ਹਮਲਾਵਰ ਨਾਲ ਗੱਲ ਕੀਤੀ ਤਾਂ ਉਸ ਨੇ ਆਤਮ ਸਮੱਰਪਣ ਕਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ