Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਮਰੀਅਮ ਨਵਾਜ਼ ਵੱਲੋਂ ਦਾਅਵਾ: ਪਾਕਿ ਚੋਣਾਂ ਦੀ ਅਗਲੀ ਤਰੀਕ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਤੈਅ ਕਰਨਗੇ

May 16, 2022 10:08 PM

ਲਾਹੌਰ, 16 ਮਈ, (ਪੋਸਟ ਬਿਊਰੋ)- ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਐੱਨ) ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਆਖਿਆ ਹੈ ਕਿ ਦੇਸ਼ ਵਿੱਚ ਅਗਲੀਆਂ ਆਮ ਚੋਣਾਂ ਕਦੋਂ ਹੋਣਗੀਆਂ, ਇਸ ਦਾ ਫੈਸਲਾ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਕਰਨਗੇ। ਇਹ ਹੀ ਨਹੀਂ, ਮਰੀਅਮ ਨਵਾਜ਼ ਨੇ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਉੱਤੇ ਨਿਸ਼ਾਨਾ ਸਾਧਦੇ ਹੋਏਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਰਾਜ ਦੌਰਾਨ ਸਭ ਤੋਂ ਖਰਾਬ ਕਾਰਗੁਜ਼ਾਰੀ ਦੇ ਕਾਰਨ ਇਸ ਵਾਰੀ ਚੋਣਾਂ ਵਿੱਚਆਮ ਲੋਕਾਂ ਦਾ ਸਾਹਮਣਾ ਹੀ ਨਹੀਂ ਕਰ ਸਕਣਗੇ।
ਪੀਐਮਐਲ-ਐਨ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਪਾਕਿਸਤਾਨ ਦੀ ਵਿਗੜਦੀ ਆਰਥਿਕ ਹਾਲਤ ਲਈ ਪੀਟੀਆਈ ਆਗੂਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਆਲੋਚਨਾ ਕੀਤੀ ਹੈ।ਵਰਨਣ ਯੋਗ ਹੈ ਕਿ ਪਾਕਿਸਤਾਨ ਇਸ ਸਮੇਂ ਆਪਣੇ ਸਭ ਤੋਂ ਬੁਰੇ ਦੌਰਤੋਂ ਗੁਜ਼ਰ ਰਿਹਾ ਹੈ। ਆਰਥਿਕ ਮੰਦਹਾਲੀ ਕਾਰਨ ਲੋਕਾਂ ਦਾ ਰੋਜ਼ਾਨਾ ਜੀਵਨ ਇੱਕ ਸੰਘਰਸ਼ ਬਣ ਗਿਆ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਉੱਤੇ ਸਵਾਲ ਉੱਠ ਰਹੇ ਹਨ।
ਅਖਬਾਰ ‘ਦ ਡਾਨ’ ਦੀ ਰਿਪੋਰਟ ਦੇ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਉੱਤੇਪਾਕਿਸਤਾਨ ਦੀ ਆਰਥਿਕ ਹਾਲਤ ਲਈ ਬਾਰੂਦੀ ਸੁਰੰਗ ਵਿਛਾਉਣ ਦਾ ਦੋਸ਼ ਲਾਉਂਦੇ ਹੋਏ ਮਰੀਅਮ ਨਵਾਜ਼ ਨੇ ਕਿਹਾ ਕਿ ਇਮਰਾਨ ਖਾਨ ਆਪਣੇ ਦੇ ਖਰਾਬ ਪ੍ਰਦਰਸ਼ਨ ਪਿੱਛੋਂ ਜਵਾਬਦੇਹੀ ਤੋਂ ਬਚਣ ਦੇ ਯਤਨ ਕਰ ਰਹੇ ਹਨ।ਪਾਕਿਸਤਾਨੀ ਪੰਜਾਬ ਦੇ ਗੁਜਰਾਤ ਜਿ਼ਲੇਵਿੱਚਇੱਕ ਰੈਲੀ ਵਿੱਚ ਬੋਲਦਿਆਂ ਮਰੀਅਮ ਨਵਾਜ਼ ਨੇ ਕਿਹਾ, ‘ਪੀਟੀਆਈ ਦੇ ਮਾੜੇ ਪ੍ਰਦਰਸ਼ਨ ਨੇ ਇਸ ਦੇਸ਼ ਨੂੰ ਵੈਂਟੀਲੇਟਰ ਉੱਤੇ ਪਾ ਦਿੱਤਾ ਹੈ ਤੇ ਇਹ ਆਗੂ ਇਸ ਲਈ ਜਵਾਬਦੇਹੀ ਤੋਂ ਬਚਣ ਦੇਯਤਨ ਕਰਦਾ ਹੈ, ਪਰ ਇਮਰਾਨ ਖਾਨ ਦੀ ਖੇਡ ਖਤਮ ਹੈ। ਜੇ ਉਹ ਕਿਸੇ ਹੋਰ ਨੂੰ ਆਪਣੇ ਖਰਾਬ ਪ੍ਰਦਰਸ਼ਨ ਲਈ ਜਵਾਬਦੇਹ ਦੱਸਣ ਦੇ ਯਤਨ ਕਰੇਗਾ ਤਾਂ ਅਸਫਲ ਹੋਵੇਗਾ। ਉਨ੍ਹਾਂ ਨੇ ਇਮਰਾਨ ਖਾਨ ਨੂੰ ਉਹ ਵੀਡੀਓ ਬਣਾਉਣ ਲਈ ਵੀ ਕਿਹਾ, ਜਿਸ ਵਿੱਚ ਉਨ੍ਹਾਂ ਦੇ ਕਤਲ ਦੀ ਯੋਜਨਾ ਬਣਾਈ ਗਈ ਸੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਸੁਰੱਖਿਆ ਦੇਣਗੇ।
ਇਮਰਾਨ ਖਾਨ ਨੇ ਇੱਕ ਦਿਨ ਪਹਿਲਾਂਇੱਕ ਵੀਡੀਓ ਵਿੱਚਕਿਹਾ ਸੀ ਕਿ ਉਨ੍ਹਾਂ ਨੂੰ ਮਾਰਨ ਲਈ ਵਿਦੇਸ਼ ਵਿੱਚ ਸਾਜਿ਼ਸ਼ ਰਚੀ ਜਾ ਰਹੀ ਹੈ ਅਤੇ ਉਸ ਨੇ ਸਾਜਿ਼ਸ਼ ਕਰਤਾ ਦਾ ਨਾਂ ਵੀ ਲਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ