Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਪੌਲੀਏਵਰ ਨੇ ਵ੍ਹਾਈਟ ਰਿਪਲੇਸਮੈਂਟ ਥਿਊਰੀ ਦੀ ਕੀਤੀ ਨਿਖੇਧੀ

May 17, 2022 12:12 AM

ਓਟਵਾ, 16 ਮਈ (ਪੋਸਟ ਬਿਊਰੋ) : ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ ਸੋਮਵਾਰ ਨੂੰ ਵ੍ਹਾਈਟ ਰਿਪਲੇਸਮੈਂਟ ਥਿਊਰੀ ਦੀ ਨਿਖੇਧੀ ਕਰਦਿਆਂ ਇਸ ਨੂੰ ਘ੍ਰਿਣਾਤਮਕ ਤੇ ਨਫਰਤ ਦੀ ਜੜ੍ਹ ਦੱਸਿਆ। ਇਹ ਮੰਨਿਆ ਜਾ ਰਿਹਾ ਹੈ ਕਿ ਬਫਲੋ ਵਿੱਚ ਹੋਏ ਕਤਲੇਆਮ ਪਿੱਛੇ ਇਹੋ ਥਿਊਰੀ ਕੰਮ ਕਰ ਰਹੀ ਸੀ।
ਲੰਮੇਂ ਸਮੇਂ ਤੋਂ ਓਟਵਾ ਤੋਂ ਐਮਪੀ ਚੱਲੇ ਆ ਰਹੇ ਪੌਲੀਏਵਰ, ਜਿਨ੍ਹਾਂ ਦੀ ਦੇਸ਼ ਭਰ ਵਿੱਚ ਕੈਂਪੇਨਿੰਗ ਦੌਰਾਨ ਵੱਡੀ ਗਿਣਤੀ ਲੋਕ ਢੁਕ ਰਹੇ ਹਨ, ਨੇ ਬਫਲੋ ਵਿੱਚ ਹੋਏ ਹਮਲੇ ਦੀ ਨਿਖੇਧੀ ਕੀਤੀ। ਇਸ ਹਮਲੇ ਵਿੱਚ ਇੱਕ ਗੋਰੇ ਲੜਕੇ ਨੇ ਬਲੈਕ ਲੋਕਾਂ ਦੀ ਬਹੁਤਾਤ ਵਾਲੇ ਇਲਾਕੇ ਨੂੰ ਨਿਸ਼ਾਨਾ ਬਣਾਇਆ ਤੇ 10 ਲੋਕਾਂ ਦੀ ਜਾਨ ਲੈ ਲਈ ਤੇ ਤਿੰਨ ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ।ਅਮਰੀਕਾ ਦੀ ਪੁਲਿਸ ਇਸ ਹਮਲਾਵਰ ਦੀਆਂ ਆਨਲਾਈਨ ਪੋਸਟਸ ਦੀ ਜਾਂਚ ਕਰ ਰਹੀ ਹੈ।
ਆਪਣੇ ਨਾਲ ਦੇ ਲੀਡਰਸਿ਼ਪ ਉਮੀਦਵਾਰ ਪੈਟ੍ਰਿਕ ਬ੍ਰਾਊਨ ਵੱਲੋਂ ਇਹ ਦੋਸ਼ ਲਾਏ ਜਾਣ ਉੱਤੇ ਕਿ ਫਰੀਡਮ ਕੌਨਵੌਏ ਦੇ ਆਗੂ ਪੈਟ ਕਿੰਗ ਦਾ ਪੌਲੀਏਵਰ ਸਮੇਤ ਕਈ ਹੋਰਨਾਂ ਕੰਜ਼ਰਵੇਟਿਵ ਐਮਪੀਜ਼ ਵੱਲੋਂ ਸਮਰਥਨ ਕੀਤਾ ਗਿਆ, ਪੌਲੀਏਵਰ ਨੇ ਆਖਿਆ ਕਿ ਉਨ੍ਹਾਂ ਵੱਲੋਂ ਸ਼ਾਂਤੀ ਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਟਰੱਕਰਜ਼ ਦਾ ਸਮਰਥਨ ਕੀਤਾ ਗਿਆ ਸੀ ਜਿਹੜੇ ਆਪਣੀ ਰੋਜ਼ੀ ਰੋਟੀ ਤੇ ਆਜ਼ਾਦੀ ਲਈ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਸਨ। ਪੌਲੀਏਵਰ ਨੇ ਆਖਿਆ ਕਿ ਉਨ੍ਹਾਂ ਵੱਲੋਂ ਕਾਨੂੰਨ ਤੋੜਨ ਵਾਲਿਆਂ ਤੇ ਇਨਫਰਾਸਟ੍ਰਕਚਰ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਨਿਖੇਧੀ ਵੀ ਕੀਤੀ ਗਈ ਸੀ। ਉਨ੍ਹਾਂ ਨੇ ਪੈਟ ਕਿੰਗ ਤੇ ਉਸ ਦੇ ਗਲਤ ਬਿਆਨਾਂ ਦੀ ਨਿਖੇਧੀ ਵੀ ਕੀਤੀ ਸੀ।
ਇਸ ਦੌਰਾਨ ਕੰਜ਼ਰਵੇਟਿਵਾਂ ਦੀ ਅੰਤਰਿਮ ਆਗੂ ਕੈਂਡਿਸ ਬਰਜਨ ਨੇ ਸੋਮਵਾਰ ਨੂੰ ਬਿਆਨ ਜਾਰੀ ਕਰਕੇ ਨਸਲਵਾਦ ਨੂੰ ਨਫਰਤ ਫੈਲਾਉਣ ਵਾਲਾ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਵ੍ਹਾਈਟ ਰਿਪਲੇਸਮੈਂਟ ਕਾਂਸਪੀਰੇਸੀ ਥਿਊਰੀ ਨਸਲਵਾਦੀ ਲੋਕਾਂ ਵੱਲੋਂ ਫੈਲਾਈ ਜਾ ਰਹੀ ਹੈ ਤੇ ਕੰਜ਼ਰਵੇਟਿਵਾਂ ਵੱਲੋਂ ਇੱਕਸੁਰ ਵਿੱਚ ਇਸ ਦੀ ਨਿਖੇਧੀ ਕੀਤੀ ਜਾਂਦੀ ਹੈ।ਬਰਜਨ ਨੇ ਇਹ ਵੀ ਆਖਿਆ ਕਿ ਕੈਨੇਡੀਅਨਜ਼ ਨੂੰ ਮੁਜ਼ਾਹਰਾ ਕਰਨ ਦਾ ਪੂਰਾ ਅਧਿਕਾਰ ਹੈ ਪਰ ਗੈਰਕਾਨੂੰਨੀ ਬਲਾਕਿੰਗ ਜਾਂ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਤੇ ਨਫਰਤ ਨਾਲ ਭਰੀਆਂ ਤਕਰੀਰਾਂ ਕਰਨਾ ਇਸ ਵਿੱਚ ਸ਼ਾਮਲ ਨਹੀਂ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ