Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪੋ੍ਰਗਰਾਮਾਂ ਵਿੱਚ ਪ੍ਰਸਤਾਵਿਤ ਤਬਦੀਲੀਆਂ ਖਿਲਾਫ ਵਿਦਿਆਰਥੀਆਂ ਨੇ ਕੀਤਾ ਮੁਜ਼ਾਹਰਾ

May 17, 2022 06:55 AM

ਟੋਰਾਂਟੋ, 17 ਮਈ (ਪੋਸਟ ਬਿਊਰੋ) : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਐਡਮਿਸ਼ਨ ਮਾਪਦੰਡਾਂ ਤੋਂ ਲੈ ਕੇ ਏਰੀਆਜ਼ ਆਫ ਸਪੈਸ਼ਲਾਈਜ਼ੇਸ਼ਨ ਤੱਕ ਆਪਣੇ ਐਜੂਕੇਸ਼ਨਲ ਪ੍ਰੋਗਰਾਮਾਂ ਨੂੰ ਓਵਰਹਾਲ ਕੀਤਾ ਜਾ ਰਿਹਾ ਹੈ।
ਇਸ ਪਾਲਿਸੀ ਚੇਂਜ ਦਾ ਟੀਚਾ ਪ੍ਰੋਗਰਾਮਾਂ ਤੱਕ ਪਹੁੰਚ ਦੇ ਰਾਹ ਆਉਣ ਵਾਲੇ ਅੜਿੱਕਿਆਂ ਨੂੰ ਖ਼ਤਮ ਕਰਨਾ ਤੇ ਪ੍ਰੋਗਰਾਮਾਂ ਦੇ ਮਿਆਰ ਨੂੰ ਸੁਧਾਰਨਾ ਹੈ। ਪਰ ਬਹੁਤ ਸਾਰੇ ਵਿਦਿਆਰਥੀਆਂ ਦਾ ਮੰਨਣਾ ਹੈ ਕਿ ਹੋਵੇਗਾ ਇਸ ਤੋਂ ਉਲਟ।ਅਰਲ ਹੇਗ ਸੈਕੰਡਰੀ ਸਕੂਲ ਦੇ ਕਲਾਡ ਵਾਟਸਨ ਆਰਟਸ ਪ੍ਰੋਗਰਾਮ ਵਿੱਚ ਗ੍ਰੇਡ 11 ਵਿੱਚ ਫਿਲਮ ਮੇਜਰ ਕਰ ਰਹੇ ਜੇਮਜ਼ ਨੈਚਲ ਦਾ ਕਹਿਣਾ ਹੈ ਕਿ ਟੀਡੀਐਸਬੀ ਵੱਲੋਂ ਸਪੈਸ਼ਲਾਈਜ਼ਡ ਆਰਟਸ ਪ੍ਰੋਗਰਾਮਾਂ ਦੀ ਓਵਰਹਾਲਿੰਗ ਇਨ੍ਹਾਂ ਨੂੰ ਵਧੇਰੇ ਨਿਆਂ ਸੰਗਤ ਬਣਾਉਣ ਲਈ ਕੀਤੀ ਜਾ ਰਹੀ ਹੈ ਪਰ ਹਕੀਕਤ ਵਿੱਚ ਉਹ ਸਿੱਖਿਆ ਦੇ ਮਿਆਰ ਨੂੰ ਖਰਾਬ ਕਰ ਦੇਣਗੇ।
ਪ੍ਰਸਤਾਵਿਤ ਤਬਦੀਲੀਆਂ ਵਿੱਚ ਇਹ ਸ਼ਾਮਲ ਹੈ ਕਿ ਦਾਖਲੇ ਲਈ ਵਿਦਿਆਰਥੀਆਂ ਦਾ ਮੁਲਾਂਕਣ ਕਿਵੇਂ ਕੀਤਾ ਜਾਵੇਗਾ, ਆਡੀਸ਼ਨਜ਼ ਖ਼ਤਮ ਕਰ ਦਿੱਤੇ ਜਾਣਗੇ ਤੇ ਸਗੋਂ ਵਿਦਿਆਰਥੀ ਦੀ ਸਟੱਡੀ ਦੇ ਫੀਲਡ ਵਿੱਚ ਦਿਲਚਸਪੀ ਜਾਂ ਜਨੂੰਨ ਉੱਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਪ੍ਰੋਗਰਾਮਾਂ ਵਿੱਚ ਵੀ ਤਬਦੀਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।ਇਸ ਵਿੱਚ ਵਧੇਰੇ ਜਨਰਲ ਪਹੁੰਚ ਆਰਟਸ ਐਜੂਕੇਸ਼ਨ ਲਈ ਅਪਨਾਈ ਗਈ ਹੈ ਜਿੱਥੇ ਵਿਦਿਆਰਥੀ ਪਹਿਲਾਂ ਪ੍ਰੋਗਰਾਮ ਵਿੱਚ ਦਾਖਲ ਹੁੰਦੇ ਹਨ ਤੇ ਫਿਰ ਜਿੱਥੇ ਉਹ ਅਪਲਾਈ ਕਰ ਸਕਦੇ ਹਨ ਉਹ ਤਬਦੀਲੀਆਂ।ਨੈਚਲ ਨੇ ਆਖਿਆ ਕਿ ਤੁਸੀਂ ਆਪਣੇ ਏਰੀਆ ਦੇ ਇੱਕ ਸਕੂਲ ਵਿੱਚ ਹੀ ਅਪਲਾਈ ਕਰ ਸਕਦੇ ਹੋਂ। ਜੇ ਤੁਹਾਡੇ ਏਰੀਆ ਵਿੱਚ ਸਕੂਲ ਹੈ ਤਾਂ ਤੁਸੀਂ ਕਿਤੇ ਹੋਰ ਜਾ ਕੇ ਅਪਲਾਈ ਨਹੀਂ ਕਰ ਸਕਦੇ। ਉਨ੍ਹਾਂ ਆਖਿਆ ਕਿ ਇਹ ਤਾਂ ਲੋਕਾਂ ਨੂੰ ਇੱਕ ਏਰੀਆ ਵਿੱਚ ਬੰਨ੍ਹ ਕੇ ਰੱਖਣ ਵਾਲੀ ਗੱਲ ਹੈ।
ਸੋਮਵਾਰ ਦੁਪਹਿਰ ਨੂੰ ਸੈਂਕੜੇ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਕਲਾਸਾਂ ਛੱਡ ਕੇ ਯੰਗ ਸਟਰੀਟ ਉੱਤੇ ਮੌਜੂਦ ਟੀਡੀਐਸਬੀ ਦੇ ਹੈੱਡ ਆਫਿਸ ਦੇ ਬਾਹਰ ਮੁਜ਼ਾਹਰਾ ਕੀਤਾ। ਵਿਦਿਆਰਥੀ ਬੋਰਡ ਨੂੰ ਇਨ੍ਹਾਂ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਮੰਗ ਕਰ ਰਹੇ ਸਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ