Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਚਾਇਤ ਮੰਤਰੀ ਨੇ ਨਵੇਂ 19 ਐਸ ਡੀ ਓਜ਼ ਨੂੰ ਨਿਯੁਕਤੀ ਪੱਤਰ ਵੰਡੇ

May 17, 2022 11:51 AM

ਐਸ ਏ ਐਸ ਨਗਰ (ਮੋਹਾਲੀ), 17 ਮਈ (ਪੋਸਟ ਬਿਊਰੋ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ੍ਹ ਇੱਥੋਂ ਫੇਜ਼ ਅੱਠ ਵਿਚਲੇ ਵਿਭਾਗ ਦੇ ਮੁੱਖ ਦਫਤਰ ਵਿਕਾਸ ਭਵਨ ਵਿੱਚ ਵਿਭਾਗ ਵਿੱਚ ਨਵ-ਨਿਯੁਕਤ 19 ਉਪ ਮੰਡਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਬੋਲਦਿਆਂ ਪੰਚਾਇਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹਰ ਨੌਜਵਾਨ ਨੂੰ ਆਪਣੀ ਜ਼ਿੰਦਗੀ ਵਿੱਚ ਕੋਈ ਨਾ ਕੋਈ ਟੀਚਾ ਜ਼ਰੂਰ ਮਿਥਣਾ ਚਾਹੀਦਾ ਹੈ ਅਤੇ ਟੀਚਾ ਪ੍ਰਾਪਤ ਹੋਣ ਤਕ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾ ਨਵ ਨਿਯੁਕਤ ਅਫਸਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਸਖਤ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਆਪਣੇ ਵਿਭਾਗ ਅਤੇ ਪੰਜਾਬ ਲਈ ਕਾਰਜਸ਼ੀਲ ਹੋਣ ਦਾ ਸੱਦਾ ਦਿੱਤਾ।ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਣਦਿਆਂ ਦੂਜੇ ਮਹੀਨੇ ਹੀ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ ਤੇ ਸਾਰੇ ਵਿਭਾਗਾਂ ਦੀਆਂ ਖਾਲੀ ਆਸਾਮੀਆਂ ਦੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਸਰਕਾਰੀ ਨੌਕਰੀਆਂ ਲਈ ਹੋਰ ਵੱਡੇ ਪੱਧਰ ਉੱਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੀ ਕਬਜ਼ੇ ਛੁਡਾਊ ਮੁਹਿੰਮ ਨੂੰ ਸਫਲ ਦੱਸਦਿਆਂ ਕਿਹਾ ਕਿ ਕਾਬਜ਼ਕਾਰ ਹੁਣ ਖੁਦ ਹੀ ਕਬਜ਼ੇ ਛੱਡ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ