Welcome to Canadian Punjabi Post
Follow us on

03

July 2025
 
ਪੰਜਾਬ

ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਨੋਟਿਸ ਜਾਰੀ

May 17, 2022 11:53 AM

*ਨਵਾਂਸ਼ਹਿਰ ਤੋਂ ਬਸਪਾ ਦੇ ਇੱਕਲੌਤੇ ਵਿਧਾਇਕ ਦੀ ਚੋਣ ਨੂੰ ਵੀ ਚੁਣੌਤੀ


ਚੰਡੀਗ਼ੜ੍ਹ, 17 ਮਈ (ਪੋਸਟ ਬਿਊਰੋ)- ਪੰਜਾਬ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਚੋਣ ਨੂੰ ਚੁਣੌਤੀ ਦਿੰਦੀ ਪਟੀਸ਼ਨ ਉੱਤੇ ਸਕਰੁੂਟਨੀ ਕਰਨ ਪਿੱਛੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜੁਡੀਸ਼ਲ ਜਸਟਿਸ ਰਾਜਨ ਨੰਦਾ ਨੇ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਇਸ ਪਟੀਸ਼ਨ ਦੀ ਸੁਣਵਾਈ 15 ਜੁਲਾਈ ਨੂੰ ਅਦਾਲਤੀ ਬੈਂਚ ਮੂਹਰੇ ਹੋਵੇਗੀ।
ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦਾਖ਼ਲ ਕੀਤੀ ਪਟੀਸ਼ਨ ਵਿੱਚ ਦੋਸ਼ ਲਾਇਆ ਸੀ ਕਿ ਪਠਾਨ ਮਾਜਰਾ ਵਿਰੁੱਧ ਦੋ ਕੇਸ ਦਰਜ ਸਨ ਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ, ਪਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਪਠਾਣਮਾਜਰਾ ਨੇ ਚੋਣ ਕਮਿਸ਼ਨ ਤੋਂ ਇਹ ਜਾਣਕਾਰੀ ਲੁਕਾ ਲਈ ਸੀ। ਬਾਅਦ ਵਿੱਚ ਚੋਣ ਕਮਿਸ਼ਨ ਕੋਲ ਇਸ ਦੀ ਸ਼ਿਕਾਇਤ ਕੀਤੀ ਤਾਂ ਚੋਣ ਕਮਿਸ਼ਨ ਦੀ ਹਿਦਾਇਤ ਉੱਤੇਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਇੱਕ ਹੋਰ ਸਿ਼ਕਾਇਤ ਵੀ ਦਰਜ ਕੀਤੀ ਗਈ। ਇਸੇ ਉੱਤੇਕੱਲ੍ਹ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਦੂਸਰੇ ਪਾਸੇ ਨਵਾਂਸ਼ਹਿਰ ਤੋਂ ਜਿੱਤੇ ਹੋਏ ਬਹੁਜਨ ਸਮਾਜ ਪਾਰਟੀ ਦੇ ਇੱਕਲੌਤੇ ਵਿਧਾਇਕ ਨਛੱਤਰਪਾਲ ਦੀ ਚੋਣ ਨੂੰ ਚੁਣੌਤੀ ਦਿੰਦੀਆਂ ਦੋ ਪਟੀਸ਼ਨਾਂ ਉੱਤੇ ਇਤਰਾਜ਼ ਲੱਗ ਗਏ ਹਨ। ਪਟੀਸ਼ਨਰ ਬਰਜਿੰਦਰ ਸਿੰਘ ਤੇ ਸੰਨੀ ਸਿੰਘ ਨੂੰ ਇਹ ਇਤਰਾਜ ਦੂਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਨਛੱਤਰ ਪਾਲ ਦੇ ਮੁਕਾਬਲੇ ਆਜ਼ਾਦ ਚੋਣ ਲੜਨ ਵਾਲੇੇ ਸੰਨੀ ਸਿੰਘ ਨੇ ਕਿਹਾ ਸੀ ਕਿ ਪਹਿਲਾਂ ਬਹੁਜਨ ਸਮਾਜ ਪਾਰਟੀ ਨੇ ਟਿਕਟ ਨਛੱਤਰ ਪਾਲ ਨੂੰ ਦਿੱਤੀ ਗਈ, ਪਰ ਬਾਅਦ ਵਿੱਚ ਇਹ ਹੀ ਟਿਕਟ ਬਰਜਿੰਦਰ ਸਿੰਘ ਨੂੰ ਦੇ ਦਿੱਤੀ ਗਈ ਤੇ ਦੋਵਾਂ ਨੇ ਨਾਮਜ਼ਦਗੀਆਂ ਭਰੀਆਂ ਸੀ। ਦੋਸ਼ ਇਹ ਹੈ ਕਿ ਨਾਮਜ਼ਦਗੀ ਵੇਲੇ ਨਛੱਤਰ ਪਾਲ ਨੇ ਇਹ ਤੱਥ ਲੁਕਾਇਆ ਕਿ ਪਾਰਟੀ ਨੇ ਉਨ੍ਹਾਂ ਤੋਂ ਟਿਕਟ ਵਾਪਸ ਲੈ ਲਈ ਸੀ। ਇਸ ਤੋਂ ਬਿਨਾ ਇਹ ਦੋਸ਼ ਵੀ ਲਾਇਆ ਗਿਆ ਹੈ ਕਿ ਨਾਮਜ਼ਦਗੀ ਕਾਗਜ਼ ਪੇਸ਼ ਕਰਨ ਵੇਲੇ ਦਾਖ਼ਲ ਐਫੀਡੇਵਿਟ ਵਿੱਚ ਵੀ ਤੱਥ ਲੁਕਾਏ ਗਏ ਹਨ ਕਿ ਨਛੱਤਰ ਪਾਲ ਵਿਰੁੱਧ ਇੱਕ ਕੇਸ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਐਫੀਡੇਵਿਟ ਦੀ ਟਿਕਟ ਵੀ ਘੱਟ ਪੈਸਿਆਂ ਵਾਲੀ ਲਾਏ ਜਾਣ ਦਾ ਦੋਸ਼ ਪਟੀਸ਼ਨ ਵਿੱਚ ਲਗਾਇਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ