Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਇਆਲੀ ਖੁਰਦ `ਚ ਅਧਿਆਪਕਾਂ ਵੱਲੋਂ ਨਕਲ ਕਾਰਨ ਪ੍ਰੀਖਿਆ ਰੱਦ

May 17, 2022 11:54 AM

ਐਸ ਏ ਐਸ ਨਗਰ, 17 ਮਈ (ਪੋਸਟ ਬਿਊਰੋ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿੱਚ 16 ਮਈ ਨੂੰ ਹੋਈ ਸਾਲਾਨਾ ਪ੍ਰੀਖਿਆ ਰੱਦ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਦਸਵੀਂ ਜਮਾਤ ਨਾਲ ਸਬੰਧਤ ਮੈਥ ਵਿਸ਼ੇ ਦੇ ਪੇਪਰ ਵਿੱਚ ਸਮੂਹਿਕ ਨਕਲ ਦੇ ਮਾਮਲੇ ਸਾਹਮਣੇ ਆਉਣ ਕਰ ਕੇ ਮੈਨੇਜਮੈਂਟ ਨੇ ਇਹੋ ਜਿਹਾ ਫੈਸਲਾ ਲਿਆ ਹੈ। ਪਤਾ ਲੱਗਾ ਹੈ ਕਿ ਕੱਲ੍ਹ ਦਸਵੀਂ ਜਮਾਤ ਟਰਮ-2 ਮੈਥ ਵਿਸ਼ੇ ਦਾ ਪੇਪਰ ਸੀ ਅਤੇ ਇਆਲੀ ਖੁਰਦ ਦੇ ਇਸ ਪ੍ਰੀਖਿਆ ਕੇਂਦਰ ਵਿੱਚ 250 ਵਿਦਿਆਰਥੀ ਪ੍ਰੀਖਿਆ ਦੇ ਰਹੇ ਸਨ, ਜਿਸ ਬਾਰੇ ਬੋਰਡ ਮੈਨੇਜਮੈਂਟ ਨੂੰ ਕਿਸੇ ਨੇ ਨਕਲ ਕਰਾਉਣ ਦੇ ਸਬੂਤਾਂ ਸਹਿਤ ਵੀਡੀਓ ਉਤੇ ਸ਼ਿਕਾਇਤ ਦਿੱਤੀ ਸੀ, ਜਿਸ ਪਿੱਛੋਂ ਪ੍ਰੀਖਿਆ ਕੇਂਦਰ ਵਿੱਚ ਕੰਟਰੋਲਰ ਅਤੇ ਆਬਜ਼ਰਵਰ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਬੋਰਡ ਵੱਲੋਂ ਜਾਰੀ ਵੇਰਵਿਆਂ ਅਨੁਸਾਰ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ, ਜਿਸ ਵਿਰੁੱਧਇਸ ਸਕੂਲ ਦੇ ਮੈਥ ਦੇ ਅਧਿਆਪਕਾਂ ਨੇ ਸ਼ੋਰ-ਸ਼ਰਾਬਾ ਸ਼ੁਰੂ ਕਰ ਦਿੱਤਾ ਅਤੇ ਪ੍ਰੀਖਿਆ `ਚ ਵਿਘਨ ਪਿਆ। ਇਸ ਬਾਰੇ ਬੋਰਡ ਨੇ ਡੀ ਜੀ ਐਸ ਈ (ਡਾਇਰੈਕਟਰ ਜਨਰਲ ਸੈਕੰਡਰੀ ਐਜੂਕੇਸ਼ਨ) ਨੂੰ ਵੀ ਪੱਤਰ ਲਿਖਿਆ ਅਤੇ ਸਕੂਲ ਦੇ ਇਨ੍ਹਾਂ ਅਧਿਆਪਕਾਂ ਤੇ ਪ੍ਰੀਖਿਆ ਕੇਂਦਰ ਦੇ ਸਟਾਫ ਤੋਂ ਸਪੱਸ਼ਟੀਕਰਨ ਮੰਗਦਿਆਂ ਬੋਰਡ ਮੈਨੇਜਮੈਂਟ ਨੇ ਇਸ ਦੀ ਪੜਤਾਲ ਲਈ ਵੱਖਰਾ ਜਾਚ ਅਫਸਰ ਨਿਯੁਕਤ ਕੀਤਾ ਹੈ। ਅਕਾਦਮਿਕ ਸਾਲ 2021-22 ਨਾਲ ਸਬੰਧਤ ਪ੍ਰੀਖਿਆਵਾਂ ਵਿੱਚ ਨਕਲ ਦਾ ਇਹ ਪਹਿਲਾ ਅਜਿਹਾ ਮਾਮਲਾ ਹੈ, ਜਿਸ ਕਰ ਕੇ ਕਿਸੇ ਪ੍ਰੀਖਿਆ ਕੇਂਦਰ ਵਿੱਚ ਪੇਪਰ ਰੱਦ ਕਰਨਾ ਪਿਆ ਹੋਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ