Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਚੀਨ ਨੇ ਪਾਕਿਸਤਾਨ ਤੋਂ ਮੰਦਾਰਿਨ ਸਿਖਾਉਣ ਵਾਲੇ ਅਧਿਆਪਕ ਵਾਪਸ ਬੁਲਾਏ

May 17, 2022 06:14 PM

ਕਰਾਚੀ, 17 ਮਈ (ਪੋਸਟ ਬਿਊਰੋ)- ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਮੰਦਾਰਿਨ ਭਾਸ਼ਾ ਪੜ੍ਹਾਉਣ ਵਾਲੇ ਚੀਨੀ ਅਧਿਆਪਕਾਂ ਨੂੰ ਦੇਸ਼ ਵਾਪਸ ਬੁਲਾ ਲਿਆ ਗਿਆ ਹੈ। ਇਹ ਫੈਸਲਾ ਖਤਰਨਾਕ ਹਮਲਿਆਂ ਕਾਰਨ ਕੀਤਾ ਗਿਆ।
ਵਰਨਣ ਯੋਗ ਹੈ ਕਿ ਕੁਝ ਕੇ ਹਫ਼ਤੇ ਪਹਿਲਾਂ ਬੁਰਕਾ ਪਹਿਨੇ ਇੱਕ ਬਲੋਚ ਮਹਿਲਾ ਆਤਮਘਾਤੀ ਹਮਲਾਵਰ ਨੇ ਪਾਕਿਸਤਾਨ ਦੀ ਵੱਕਾਰੀ ਕਰਾਚੀ ਯੂਨੀਵਰਸਿਟੀ ਦੇ ਅੰਦਰ ਇੱਕ ਵਾਹਨ ਨੇੜੇ ਖੁਦ ਨੂੰ ਵਿਸਫੋਟ ਨਾਲ ਉਡਾ ਲਿਆ ਸੀ।ਪਾਕਿਸਤਾਨ ਦੀ ਵਿੱਤੀ ਰਾਜਧਾਨੀ ਕਰਾਚੀ ਵਿੱਚ ਚੀਨੀ ਨਾਗਰਿਕਾਂ ਉੱਤੇ ਹਮਲੇ ਵਿੱਚ ਕਨਫਿਊਸ਼ੀਅਸ ਇੰਸਟੀਚਿਊਟ ਦੇ ਮੁਖੀ ਅਤੇ ਉਸ ਦੇ ਸਥਾਨਕ ਡਰਾਈਵਰ ਸਮੇਤ ਤਿੰਨ ਚੀਨੀ ਟੀਚਰਾਂ ਦੀ ਮੌਤ ਹੋਈ ਸੀ। ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ ਐਲ ਏ) ਨਾਲ ਸਬੰਧਤ ਮਜੀਦ ਬ੍ਰਿਗੇਡ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਕਰਾਚੀ ਯੂਨੀਵਰਸਿਟੀ ਦੇ ਇੱਕ ਅਫਸਰ ਨੇ ਦੱਸਿਆ ਕਿ ਕੈਂਪਸ ਦੇ ਕਨਫਿਊਸ਼ਸ ਇੰਸਟੀਚਿਊਟ ਵਿੱਚ ਪੜ੍ਹਾ ਰਹੇ ਚੀਨੀ ਟੀਚਰ ਕੱਲ੍ਹ ਘਰ ਲਈ ਚਲੇ ਗਏ। ਚੀਨੀ ਟੀਚਰਾਂ ਦਾ ਜਾਣਾ ਮੰਦਾਰਿਨ ਸਿੱਖਣ ਵਾਲੇ ਵਿਦਿਆਰਥੀਆਂ ਲਈ ਝਟਕਾ ਹੈ। ਸੰਸਥਾ ਵਿੱਚ ਲੱਗਭਗ 500 ਵਿਦਿਆਰਥੀ ਹਨ ਅਤੇ ਆਨਲਾਈਨ ਕਲਾਸਾਂ ਲਗਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ