Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਦੁਨੀਆਂ ਦੀ ਸਭ ਤੋਂ ਬਜ਼ੁਰਗ ਬੀਬੀ ਨੇ 128ਵਾਂ ਜਨਮ ਦਿਨ ਮਨਾਇਆ

May 17, 2022 06:17 PM

ਕੇਪਟਾਊਨ, 17 ਮਈ (ਪੋਸਟ ਬਿਊਰੋ)- ਦੱਖਣੀ ਅਫ਼ਰੀਕਾ ਦੀ ਵਸਨੀਕ ਜੋਹਾਨਾ ਮਾਜ਼ੀਬੁਕੋ ਨੇ ਪਿਛਲੇ ਹਫ਼ਤੇ ਅਪਣਾ 128ਵਾਂ ਜਨਮਦਿਨ ਮਨਾਇਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਹੈ। ਉਸਦੀ ਲੰਮੀ ਉਮਰ ਦਾ ਸਭ ਤੋਂ ਵੱਡਾ ਕਾਰਨ ਖਾਣ-ਪੀਣ ਵਲ ਧਿਆਨ ਦੇਣਾ ਰਿਹਾ ਹੈ।ਤਾਜ਼ੇ ਦੁੱਧ ਅਤੇ ਜੰਗਲੀ ਪਾਲਕ ਦੇ ਸੁਮੇਲ ਨੇ ਜੋਹਾਨਾ ਨੂੰ ਲੰਮੇ ਸਮੇਂ ਤਕ ਜ਼ਿੰਦਾ ਰੱਖਿਆ ਹੈ।
ਜੋਹਾਨਾ ਕੋਲ ਮੌਜੂਦ ਦਸਤਾਵੇਜ਼ ਦਸਦੇ ਹਨ ਕਿ ਉਸਦਾ ਜਨਮ 1894 ਵਿੱਚ ਹੋਇਆ ਸੀ। ਉਸ ਨੇ ਆਪਣੀ ਜ਼ਿੰਦਗੀ ਵਿੱਚ ਬ੍ਰਿਟਿਸ਼ ਰਾਜ ਦੀ ਸ਼ੁਰੂਆਤ ਅਤੇ ਅੰਤ ਅਤੇ ਦੋ ਵਿਸ਼ਵ ਯੁੱਧ ਦੇਖੇ ਸਨ। ਜੋਹਾਨਾ ਨੇ ਦੱਸਿਆ ਕਿ ਉਹ ਆਪਣੇ 12 ਭੈਣ-ਭਰਾਵਾਂ ਵਿੱਚੋਂ ਸਭ ਤੋਂ ਵੱਡੀ ਸੀ। ਉਹ ਮੱਕੀ ਦੇ ਖੇਤ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਦੱਸਿਆ ਕਿ ਅਸੀਂ ਖੇਤਾਂ ਵਿੱਚ ਬਹੁਤ ਵਧੀਆ ਸਮਾਂ ਬਿਤਾਇਆ। ਉਥੇ ਕੋਈ ਸਮੱਸਿਆ ਨਹੀਂ ਸੀ। ਟਿੱਡੀ ਦਲ ਦੇ ਹਮਲੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਸਾਡੇ ਸਾਹਮਣੇ ਸਮੱਸਿਆ ਖੜੀ ਕਰ ਦਿੱਤੀ, ਪਰ ਸਾਡੇ ਪਰਵਾਰ ਨੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ ਨਵਾਂ ਤਰੀਕਾ ਲੱਭਿਆ। ਅਸੀਂ ਉਨ੍ਹਾਂ ਨੂੰ ਫੜ ਲਿਆ ਅਤੇ ਖਾਣ ਲੱਗ ਪਏ। ਇਹ ਮਾਸ ਖਾਣ ਵਰਗਾ ਸੀ।
ਪਤਾ ਲੱਗਾ ਹੈ ਕਿ ਜੋਹਾਨਾ ਅੱਜ-ਕੱਲ੍ਹ ਆਧੁੁਨਿਕ ਭੋਜਨ ਖਾਂਦੀ ਹੈ, ਪਰ ਉਹ ਕਹਿੰਦੀ ਹੈ ਕਿ ਉਸ ਨੂੰ ਆਪਣਾ ਸਾਦਾ ਬਚਪਨ ਯਾਦ ਆਉਂਦਾ ਹੈ। ਜੋਹਾਨਾ 128 ਸਾਲ ਦੀ ਉਮਰ ਵਿੱਚ ਵੀ ਠੀਕ-ਠਾਕ ਚੱਲ ਸਕਦੀ ਹੈ। ਉਸ ਨੂੰ ਸੁਣਨ ਦੀ ਸਮੱਸਿਆ ਹੈ, ਪਰ ਉਸ ਦੀਆਂ ਅੱਖਾਂ ਠੀਕ ਹਨ। ਉਸ ਨੇ ਇੱਕ ਆਦਮੀ ਨਾਲ ਵਿਆਹ ਕੀਤਾ ਸੀ, ਜਿਸਦੀ ਪਹਿਲੀ ਪਤਨੀ ਦੀ ਮੌਤ ਹੋ ਗਈ ਸੀ। ਉਸ ਕੋਲ ਗਾਵਾਂ ਤੇ ਘੋੜੇ ਸਨ। ਜੋਹਾਨਾ ਦੁੱਧ ਤੋਂ ਮੱਖਣ ਬਣਾ ਕੇ ਵੇਚਦੀ ਸੀ, ਜੋਹਾਨਾ ਦੇ ਸੱਤ ਬੱਚੇ ਹਨ, ਜਿਨ੍ਹਾਂ ਵਿੱਚੋਂ ਦੋ ਅਜੇ ਜ਼ਿੰਦਾ ਹਨ। ਜੋਹਾਨਾ ਦੇ 50 ਪੋਤੇ-ਪੋਤੀਆਂ ਤੇ ਪੜਪੋਤੇ-ਪੜਪੋਤੀਆਂ ਹਨ। ਜੋਹਾਨਾ ਦੇ ਪਿੰਡ ਦੇ ਲੋਕ ਚਾਹੁੰਦੇ ਹਨ ਕਿ ਉਸ ਦਾ ਨਾਂ ਗਿਨੀਜ਼ ਬੁੱਕ ਆਫ ਰਿਕਾਰਡ ਵਿੱਚ ਦਰਜ ਕੀਤਾ ਜਾਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ