Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੋਹਾਲੀ ਵਿੱਚ ਕਿਸਾਨਾਂ ਦਾਪੱਕਾ ਧਰਨਾ ਸ਼ੁਰੂ, ਕਈ ਵੱਡੇ ਐਲਾਨ ਕੀਤੇ ਗਏ

May 18, 2022 12:40 AM

ਮੋਹਾਲੀ, 17 ਮਈ, (ਪੋਸਟ ਬਿਊਰੋ)- ਬੀਤੇ ਦਿਨੀਂ ਪੰਜਾਬ ਦੇ 23 ਕਿਸਾਨ ਸੰਗਠਨਾਂ ਨੇਐਲਾਨ ਕੀਤਾ ਸੀ ਕਿ ਉਹ 17 ਮਈ ਨੂੰ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਲਈ ਧਰਨਾ ਸ਼ੁਰੂ ਕਰਨਗੇਅਤੇ ਇਹ ਸੰਘਰਸ਼ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਇਸੇ ਹੇਠ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਲਈਅੱਜਏਥੇ ਟਰੈਕਟਰ ਮਾਰਚ ਕੀਤਾ ਅਤੇ ਧਰਨਾ ਲਾ ਦਿੱਤਾ।
ਅੱਜ ਦੇ ਇਸ ਮਾਰਚ ਦੌਰਾਨ ਕਿਸਾਨ ਆਗੂਆਂ ਨੇ ਮੋਹਾਲੀ ਵਿਖੇ ਪ੍ਰੈੱਸ ਕਾਨਫਰੰਸ ਕਰ ਕੇਸਾਫ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਿੱਚੋਂ ਇੱਕ ਇਹ ਵੀ ਸੀ ਕਿ ਪੰਜਾਬ ਵਿੱਚ ਜਿਹੜੇ ਕਾਰਪੋਰੇਟ ਘਰਾਣੇ ਜਾਂ ਬੈਂਕ ਹਨ, ਉਨ੍ਹਾਂ ਵਿੱਚ ਜਿੰਨੇ ਵੀ ਕਿਸਾਨ ਡਿਫਾਲਟਰ ਹਨ ਜਾਂ ਜਿਨ੍ਹਾਂ ਕਿਸਾਨਾਂ ਉੱਤੇ ਕਰਜ਼ਾ ਹੈ, ਉਨ੍ਹਾਂ ਦੇ ਵਾਰੰਟ ਕੱਢਣੇ ਅਤੇ ਕੁਰਕੀਆਂ ਕਰਨ ਦਾ ਕੰਮ ਬੰਦ ਕੀਤਾ ਜਾਵੇ ਅਤੇ ਨਾਲ ਇਹ ਵੀ ਮੰਗ ਸੀ ਕਿ ਪਿਛਲੀ ਸਰਕਾਰ ਨਾਲ ਜੋ ਗੰਨੇ ਦਾ 360 ਰੁਪਏ ਭਾਅ ਤੈਅ ਹੋਇਆ ਸੀ, ਉਸ ਵਿੱਚੋਂ 35 ਰੁਪਏ ਅਜੇ ਤੱਕ ਬਕਾਇਆ ਹੈ, ਇਹ ਬਕਾਇਆ ਜਲਦੀ ਦਿੱਤਾ ਜਾਵੇ।
ਇਸ ਮੌਕੇ ਹਟਵੀਂ ਗੱਲ ਕਰਦੇ ਹੋਏ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਕੰਢੀ ਖੇਤਰ ਵਿੱਚ ਪਾਪੂਲਰ ਅਤੇ ਸਫੈਦੇ ਦੀ ਫਸਲ ਵੱਡੇ ਪੱਧਰ ਉੱਤੇ ਹੁੰਦੀ ਹੈ, ਪਰ ਉਸ ਦੀ ਕੋਈ ਸਰਕਾਰੀ ਮੰਡੀ ਨਾ ਹੋਣ ਕਰਕੇ ਕਿਸਾਨਾਂ ਦੀ ਵੱਡੀ ਲੁੱਟ ਹੁੰਦੀ ਹੈ। ਸਰਕਾਰ ਤੋਂ ਇਹ ਮੰਗ ਹੈ ਕਿ ਕੰਢੀ ਇਲਾਕੇ ਵਿੱਚ ਸਰਕਾਰੀ ਮੰਡੀ ਬਣਾਈ ਜਾਵੇ ਤਾਂ ਕਿ ਇਹ ਲੁੱਟ ਰੁਕ ਸਕੇ। ਪਾਣੀ ਬਾਰੇ ਉਨ੍ਹਾਂ ਕਿ ਅਸੀਂ ਪਾਣੀ ਬਚਾਉਣਾ ਚਾਹੁੰਦੇ ਹਾਂ, ਪਰਇਹ ਸਮੇਂ ਦੀਆਂ ਸਰਕਾਰਾਂ ਦੀ ਜਿ਼ੰਮੇਵਾਰੀ ਹੈ ਕਿ ਇਸ ਦੀਨੀਤੀ ਬਣਾਉਣ, ਜਿਸ ਨਾਲ ਪਾਣੀ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਹਿਰਾਂ ਰਾਹੀਂ ਖੇਤਾਂ ਨੂੰ ਪਾਣੀ ਦਿੱਤਾ ਜਾਣਾ ਚਾਹੀਦਾ ਹੈ, ਜਿਸ ਨਾਲ ਟਿਊਬਵੈੱਲ ਚਲਾਉਣ ਦੀ ਲੋੜ ਹੀ ਨਾ ਪਵੇ।
ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਮੂੰਗੀ, ਮੱਕੀ ਜਾਂ ਬਾਸਮਤੀ ਹੋਵੇ,ਸਰਕਾਰ ਬਿਆਨ ਦੇਂਦੀ ਹੈ, ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ।ਉਨ੍ਹਾਂ ਕਿਹਾ ਕਿ ਬਾਸਮਤੀ ਦੀ ਫਸਲ ਘੱਟ ਸਮੇਂ ਵਿੱਚ ਪੱਕ ਜਾਂਦੀ ਹੈ, ਇਸ ਲਈ ਸਾਡੀ ਮੰਗ ਹੈ ਕਿ ਇਸ ਦਾ ਘੱਟੋ-ਘੱਟ 4500 ਰੁਪਏ ਭਾਅ ਤੈਅ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚਿੱਪ ਵਾਲੇ ਮੀਟਰਾਂ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ।ਉਨ੍ਹਾ ਕਿਹਾ ਕਿ ਇਨ੍ਹਾਂ ਮੰਗਾਂ ਲਈ ਅਸੀਂ ਇਹ ਮੋਰਚਾ ਸ਼ੁਰੂ ਕੀਤਾ ਹੈ, ਜੇ ਸਰਕਾਰ ਸਾਡੀਆਂ ਇਹ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਮੋਰਚਾਹੋਰ ਤੇਜ਼ ਕਰਾਂਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ