Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

20 ਸਾਲਾਂ ਤੋਂ ਬਿਨਾਂ ਬਿਜਲੀ ਮੀਟਰ ਤੋਂ ਚੱਲਦੇ ਡੇਰੇ ਉੱਤੇ ਛਾਪਾ

May 18, 2022 04:10 PM

* ਡੇਰੇ ਦੇ ਮਹੰਤ ਖ਼ਿਲਾਫ਼ ਮੁਕੱਦਮਾ ਤੇ 9 ਲੱਖ ਤੋਂ ਵੱਧ ਜੁਰਮਾਨਾ


ਸੰਗਰੂਰ, 18 ਮਈ (ਪੋਸਟ ਬਿਊਰੋ)- ਪਾਵਰਕਾਮ ਦੀ ਇਨਫੋਰਸਮੈਂਟ ਦੇ ਸੀਨੀਅਰ ਐਕਸੀਅਨ ਨੇ ਇੱਕ ਧਾਰਮਿਕ ਡੇਰੇ ਵਿੱਚੋਂ ਬਿਜਲੀ ਚੋਰੀ ਫੜੀ ਗਈ ਹੈ, ਜਿੱਥੇ 20-22 ਸਾਲਾਂ ਤੋਂ ਬਿਜਲੀ ਦਾ ਮੀਟਰ ਹੀ ਨਹੀਂ ਲੱਗਾ ਹੋਇਆ ਸੀ ਪਰ ਡੇਰੇ ਅੰਦਰ ਵੱਡੀ ਗਿਣਤੀ ਵਿੱਚ ਏ ਸੀ, ਕੂਲਰ, ਪੱਖੇ, ਲਾਈਟਾਂ ਦੀ ਵਰਤੋਂ ਦਿਨ-ਰਾਤ ਹੁੰਦੀ ਹੈ।
ਐਕਸੀਅਨ ਨੇ ਦੱਸਿਆ ਕਿ ਪਾਤੜਾਂ ਸ਼ਹਿਰ ਵਿੱਚ ਬੱਸ ਅੱਡੇ ਨੇੜੇ ਇੱਕ ਡੇਰਾ ‘ਬਾਬਾ ਸੋਟੇ ਵਾਲਾ’ ਵਿੱਚ ਬਿਜਲੀ ਚੋਰੀ ਬਾਰੇ ਕਿਸੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਿਕਾਇਤ ਨੰਬਰ ਉੱਤੇ ਸ਼ਿਕਾਇਤ ਕੀਤੀ ਸੀ, ਜਿਸ ਤਹਿਤ ਵਿਭਾਗ ਦੇ ਉਚ ਅਧਿਕਾਰੀਆਂ ਨੇ ਇਸ ਦੀ ਚੈਕਿੰਗ ਲਈ ਉਨ੍ਹਾਂ ਦੀ ਡਿਊਟੀ ਲਾਈ ਸੀ। ਉਨ੍ਹਾਂ ਦੱਸਿਆ ਕਿ ਇਨਫੋਰਸਮੈਂਟ ਦੀ ਟੀਮ ਨੇ ਡੇਰੇ ਵਿੱਚ ਪੁੱਜ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇੱਥੇ ਬਿਜਲੀ ਦਾ ਕੋਈ ਮੀਟਰ ਨਹੀਂ ਲੱਗਾ ਤੇ ਪਿਛਲੇ 20-22 ਸਾਲਾਂ ਤੋਂ ਡੇਰੇ ਦੀ ਸਾਰੀ ਸਪਲਾਈ ਬਿਜਲੀ ਦੀ ਕੁੰਡੀ ਲਾ ਕੇ ਚੱਲ ਰਹੀ ਹੈ। ਜਾਂਚ ਦੌਰਾਨ ਮੁੱਢਲੇ ਤੌਰ ਉੱਤੇਪਤਾ ਲੱਗਾ ਕਿ ਡੇਰੇ ਦਾ ਬਿਜਲੀ ਲੋਡ ਲੱਗਭਗ 17 ਕਿੱਲੋਵਾਟ ਹੈ। ਬਿਜਲੀ ਚੋਰੀ ਬਾਰੇ ਜਿੱਥੇ ਵਿਭਾਗ ਨੇ ਡੇਰੇ ਦੇ ਮੌਜੂਦਾ ਮਹੰਤ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ, ਉਥੇ ਡੇਰੇ ਨੂੰ 9 ਲੱਖ ਰੁਪਏ ਤੋਂ ਵਧੇਰੇ ਜੁਰਮਾਨਾ ਵੀ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ