Welcome to Canadian Punjabi Post
Follow us on

25

June 2022
ਬ੍ਰੈਕਿੰਗ ਖ਼ਬਰਾਂ :
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆਅਫਗਾਨਿਸਤਾਨ ਵਿੱਚ 6.1 ਸਕੇਲ ਦੀ ਤੀਬਰਤਾ ਦਾ ਭੂਚਾਲ, ਮੌਤਾਂ ਦੀ ਗਿਣਤੀ 1000 ਨੂੰ ਟੱਪੀਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂਊਧਵ ਠਾਕਰੇ ਸਰਕਾਰ ਦਾ ਸੰਕਟ: ਏਕਨਾਥ ਸਿ਼ੰਦੇ ਵੱਲੋਂ 40 ਵਿਧਾਇਕ ਨਾਲ ਹੋਣ ਦਾ ਦਾਅਵਾਮੱਧ ਪ੍ਰਦੇਸ਼ ਦੀ ਸਿ਼ਵਰਾਜ ਸਰਕਾਰ ਵੱਲੋਂ 200 ਨਰਸਿੰਗ ਕਾਲਜਾਂ ਦੀ ਮਾਨਤਾ ਰੱਦਭਾਰਤੀ ਮੂਲ ਦੀ ਡਾ. ਆਰਤੀ ਪ੍ਰਭਾਕਰ ਅਮਰੀਕਾ ਦੇ ਰਾਸ਼ਟਰਪਤੀ ਦੀ ਪ੍ਰਮੁੱਖ ਵਿਗਿਆਨ ਸਲਾਹਕਾਰ ਬਣੀਰਾਸ਼ਟਰਪਤੀ ਲਈ ਭਾਜਪਾ ਗੱਠਜੋੜ ਵੱਲੋਂ ਦ੍ਰੋਪਦੀ ਮੁਰਮੁਰ ਉਮੀਦਵਾਰ ਹੋਵੇਗੀ
ਪੰਜਾਬ

ਟਾਂਡਾ ਦੀ ਸੇਜਲ ਪੁਰੀ ਅਮਰੀਕਾ ਵਿੱਚ ਮਿਸ ਇੰਡੀਆ ਕੈਲੀਫੋਰਨੀਆ ਬਣੀ

May 18, 2022 04:10 PM

ਟਾਂਡਾ ਉੜਮੁੜ, 18 ਮਈ (ਪੋਸਟ ਬਿਊਰੋ)- ਨੇੜਲੇ ਪਿੰਡ ਅਹੀਆਪੁਰ ਨਾਲ ਸਬੰਧਤ ਪੁਰੀ ਪਰਵਾਰ ਦੀ ਧੀ ਅਮਰੀਕਾ ਵਿੱਚ ਮਿਸ ਇੰਡੀਆ ਕੈਲੇਫੋਰਨੀਆ-2022 ਬਣੀ ਹੈ। ਪਰਸੋਂ ਕੈਲੇਫੋਰਨੀਆ ਦੇ ਮਿਲੀਪਟਸ ਸ਼ਹਿਰ ਵਿੱਚ ਮੁਕਾਬਲੇ ਦੌਰਾਨ ਉਸ ਨੂੰ ਇਸ ਖਿਤਾਬ ਨਾਲ ਨਵਾਜ਼ਿਆ ਗਿਆ ਹੈ।
ਸੱਤ ਸਾਲ ਪਹਿਲਾਂ ਅਮਰੀਕਾ ਜਾ ਵੱਸੇ ਨੀਰਜ ਪੁਰੀ ਅਤੇ ਬਿੰਦੂ ਪੁਰੀ ਨੇ ਆਪਣੀ ਧੀ ਦੀ ਇਸ ਸਫਲਤਾ ਦੇ ਬਾਰੇ ਦੱਸਿਆ ਕਿ ਉਹ ਮਾਈ ਡ੍ਰੀਮ ਟੀ ਵੀ ਅਤੇ ਮਾਈ ਡ੍ਰੀਮ ਗਲੋਬਲ ਫਾਊਂਡੇਸ਼ਨ ਵੱਲੋਂ ਫਾਊਂਡਰ ਰਸ਼ਮੀ ਬੇਦੀ ਅਤੇ ਸਟੇਟ ਡਾਇਰੈਕਟਰ ਕੈਲੇਫੋਰਨੀਆ ਦਿਵਿਆ ਮੋਵਾਰ ਦੀ ਅਗਵਾਈ ਵਿੱਚ ਕਰਵਾਏ ਮੁਕਾਬਲੇ ਦੇ ਫਾਈਨਲ ਵਿੱਚ ਗਈ ਤੇ 22 ਮੁਕਾਬਲੇਬਾਜ਼ਾਂ ਨੂੰ ਪਛਾੜ ਕੇ ਖਿਤਾਬ ਆਪਣੇ ਨਾਂਅ ਕੀਤਾ। ਉਸ ਨੂੰ ਬਾਲੀਵੁੱਡ ਅਭਿਨੇਤਰੀ ਸ਼ੀਬਾ ਸਬੀਰ ਨੇ ਸਨਮਾਨਤ ਕੀਤਾ ਹੈ। ਪੁਰੀ ਜੋੜੇ ਨੇ ਦੱਸਿਆ ਕਿ ਸੇਜਲ ਆਪਣੇ ਭਰਾ ਹਾਰਦਿਕ ਨਾਲ ਦਸੂਹੇ ਦੇ ਕੈਂਬਰਿਜ਼ ਸਕੂਲ ਵਿੱਚ ਛੇਵੀਂ ਤਕ ਪੜ੍ਹਾਈ ਕਰ ਕੇ ਉਸ ਨਾਲ ਅਮਰੀਕਾ ਆਈ ਸੀ ਤੇ ਅੱਜਕੱਲ੍ਹ ਡੈਂਟਿਸਟ ਦੀ ਪੜ੍ਹਾਈ ਕਰ ਰਹੀ ਹੈ। ਸੇਜਲ ਨੇ ਦੱਸਿਆ ਕਿ ਉਸ ਨੇ ਪੰਜਾਬੀ ਸਟਾਰ ਕਲਾਕਾਰ ਦਲਜੀਤ ਦੁਸਾਂਝ ਦੇ ਗੀਤ ਵਿੱਚ ਐਕਟਿੰਗ ਕੀਤੀ ਤੇ ਉਹ ਮਾਡਲਿੰਗ ਵਿੱਚ ਨਾਂਅ ਕਮਾਉਣ ਦੇ ਨਾਲ ਬਾਲੀਵੁੱਡ ਵਿੱਚ ਕੰਮ ਕਰਨ ਦੇ ਸੁਫਨੇ ਨੂੰ ਪੂਰਾ ਕਰਨ ਲੱਗੀ ਹੋਈ ਹੈ ਅਤੇ ਇਸ ਸਫਲਤਾ ਨਾਲ ਉਸ ਵਿੱਚ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਦਿਨਕਰ ਗੁਪਤਾ ਕੇਂਦਰੀ ਏਜੰਸੀ ਐਨ ਆਈ ਏ ਦੇ ਮੁਖੀ ਬਣੇ ਭਗਵੰਤ ਮਾਨ ਦੇ ਆਪਣੇ ਪਿੰਡ ਸਿਰਫ ਆਪ ਦਾ ਪੋਲਿੰਗ ਬੂਥ ਲੱਗਿਆ 88 ਫੀਸਦੀ ਕਿਸਾਨਾਂ ਨੇ ਖੁਦਕੁਸ਼ੀ ਕਰਜ਼ਿਆਂ ਦੇ ਕਾਰਨ ਕੀਤੀ ਸਾਬਕਾ ਮੰਤਰੀ ਰਾਜਾ ਵੜਿੰਗ ਨਿਸ਼ਾਨੇ ਉਤੇ ਜੈਪੁਰ ਦੀ ਕੰਪਨੀ ਤੋਂ ਉਤਰ ਪ੍ਰਦੇਸ਼ ਦੇ ਮੁਕਾਬਲੇ ਪਨਬਸ ਦੀਆਂ ਬੱਸਾਂ ਉੱਤੇ ਮਹਿੰਗੀਆਂ ਬਾਡੀਆਂ ਲਵਾਈਆਂ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਪੰਜਾਬ ਦੀ ਖ਼ੁਦਮੁਖ਼ਤਾਰੀ ਦੀ ਗੱਲ ਕਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਾਦਲ ਪਰਵਾਰ ਦਾ ਸੁਖਵਿਲਾਸ ਰਿਜ਼ੋਰਟ ਵੀ ਨਿਸ਼ਾਨੇ ਉੱਤੇ ਰੱਖਿਆ ਦੋ ਖੇਤੀਬਾੜੀ ਅਫਸਰਾਂ ਨੇ 2 ਕਰੋੜ 55 ਲੱਖ ਦੀ ਕਣਕ ਮੰਡੀ ਵਿੱਚ ਵੇਚ ਦਿੱਤੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਪਿੱਛੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਸ਼ਿਕਾਇਤਾਂ ਵਧੀਆਂ ਰੇਲ ਇੰਜਣ ਦੇ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਫੜੇ ਗਏ ਆਈ ਏ ਐਸ ਅਫਸਰ ਸੰਜੇ ਪੋਪਲੀ ਅਤੇ ਸਾਥੀ ਦਾ ਚਾਰ ਦਿਨਾ ਪੁਲਸ ਰਿਮਾਂਡ