Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸਾਬਕਾ ਵਿਧਾਇਕ ਪਿੰਕੀ ਵੱਲੋਂ ਸੁਰੱਖਿਆ ਬਹਾਲੀ ਬਾਰੇ ਪਟੀਸ਼ਨ `ਤੇ ਹਾਈ ਕੋਰਟ ਵੱਲੋਂ ਨੋਟਿਸ

May 18, 2022 04:11 PM

ਚੰਡੀਗ਼ੜ੍ਹ, 18 ਮਈ (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸੁਰੱਖਿਆ ਬਹਾਲੀ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਅਤੇ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਪਟੀਸ਼ਨ ਬਾਰੇ ਜਵਾਬ ਤਲਬ ਕਰ ਲਿਆ ਹੈ।
ਪਰਮਿੰਦਰ ਸਿੰਘ ਪਿੰਕੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਕਾਲੇ ਦੌਰ ਵੇਲੇ ਤੋਂ ਵੱਖਵਾਦੀਆਂ ਦੇ ਵਿਰੋਧੀ ਰਹੇ ਹਨ ਤੇ ਉਨ੍ਹਾਂ ਦੀ ਨੇੜਤਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਨਾਲ ਹੈ। ਪਿੰਕੀ ਨੇ ਕਿਹਾ ਕਿ ਇਸ ਲਈ ਉਹ ਵੱਖਵਾਦੀਆਂ ਦੇ ਨਿਸ਼ਾਨੇ ਉੱਤੇ ਰਹੇ ਹਨ ਅਤੇ ਖੁਫੀਆ ਏਜੰਸੀਆਂ ਦੀ ਰਿਪੋਰਟ ਵੀ ਇਹੋ ਹੈ ਕਿ ਵੱਖਵਾਦੀ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਪਿੰਕੀ ਨੇ ਹਾਈ ਕੋਰਟ ਦਾ ਧਿਆਨ ਦਿਵਾਇਆ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ‘ਵਾਈ’ ਸੁਰੱਖਿਆ ਦਿੱਤੀ ਹੋਈ ਸੀ ਪਰ ਪਿਛਲੇ ਦਿਨੀਂ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਗਈ।ਪਿੰਕੀ ਨੇ ਸੁਰੱਖਿਆ ਬਹਾਲੀ ਤੇ ਸੁਰੱਖਿਆ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਦੀ ਮੰਗ ਕੀਤੀ ਹੈ। ਵਰਨਣ ਯੋਗ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਬੀਤੇ ਦੋ ਮਹੀਨਿਆਂ ਵਿੱਚ ਦੋ ਪੰਜਾਬ ਦੇ ਕਈ ਵੀਆਈਪੀਜ਼ ਦੀ ਸੁਰੱਖਿਆ ਵਿੱਚ ਵੱਡੇ ਪੱਧਰ ਉੱਤੇ ਕਟੌਤੀ ਕਰ ਕੇ ਸੁਰੱਖਿਆ ਕਾਮੇ ਵਾਪਸ ਬੁਲਾ ਲਏ ਸਨ ਤੇ ਨਾਲ ਸੁਰੱਖਿਆ ਵਿੱਚ ਲੱਗੇ ਵਾਹਨ ਵੀ ਵਾਪਸ ਬੁਲਾਏ ਗਏ ਸਨ, ਜਿਨ੍ਹਾਂ ਵਿੱਚ ਪਿੰਕੀ ਦੀ ਸੁਰੱਖਿਆ ਵਿੱਚ ਕਟੌਤੀ ਸ਼ਾਮਲ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ