Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਗਿਆਨੀ ਜਗਤਾਰ ਸਿੰਘ ਵਿਰੁੱਧ ਜੱਥੇਦਾਰ ਜਾਂ ਸ਼੍ਰੋਮਣੀ ਕਮੇਟੀ ਨੇ ਕਿਉਂ ਕਾਰਵਾਈ ਨਹੀਂ ਕੀਤੀ : ਮਾਝੀ

May 18, 2022 04:11 PM

ਕੋਟਕਪੂਰਾ, 18 ਮਈ (ਪੋਸਟ ਬਿਊਰੋ)- ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਬੀਤੇ ਦਿਨੀਂ ਗੁਰਦਵਾਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੌਰਾਨ ਗੁਰੂ ਅਮਰਦਾਸ ਜੀ ਦੀ ਰਚੀ ਹੋਈ ਬਾਣੀ ‘ਆਨੰਦ ਸਾਹਿਬ' ਬਾਰੇ ਭੁਲੇਖਾ ਪਾਉਂਦਿਆਂ ਕੀਤੀ ਗ਼ਲਤ ਬਿਆਨੀ ਦਾ ਸਿੱਖ ਸੰਗਤ ਵੱਲੋਂ ਵਿਰੋਧ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਜਗਤਾਰ ਸਿੰਘ ਵਿਰੁੱਧ ਕਾਰਵਾਈ ਕਿਉਂ ਨਹੀਂ ਹੋਈ?
ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਮੁੱਖ ਸੇਵਾਦਾਰ ਦਰਬਾਰ ਏ ਖਾਲਸਾ ਨੇ ਉਕਤ ਸੁਆਲ ਕਰਦਿਆਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦਾ ਇਹ ਕਹਿਣਾ ਕਿ ਆਨੰਦ ਸਾਹਿਬ ਜੀ ਦੀਆਂ 38 ਪਾਉੜੀਆਂ ਗੁਰੂ ਅਮਰਦਾਸ ਜੀ ਨੇ, ਪਾਉੜੀ ਨੰਬਰ 39 ਗੁਰੂ ਰਾਮਦਾਸ ਜੀ ਨੇ ਅਤੇ ਪਾਉੜੀ ਨੰਬਰ 40 ਗੁਰੂ ਅਰਜਨ ਸਾਹਿਬ ਜੀ ਵੱਲੋਂ ਉਚਾਰਨ ਕੀਤੀ ਗਈ, ਅਸਲ ਵਿੱਚ ਸਿੱਖ ਸੰਗਤ ਨੂੰ ਗੁਮਰਾਹ ਕਰਨ ਵਾਂਗ ਹੈ।ਭਾਈ ਮਾਝੀ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸੰਪਾਦਨਾ ਵਕਤ ਜੋ ਸ਼ਬਦ ਜਾਂ ਸਲੋਕ ਜਿਸ ਮਹਾਂਪੁਰਖ ਦਾ ਹੈ, ਇਸ ਸਬੰਧੀ ਬਾਕਾਇਦਾ ਸਿਰਲੇਖ ਦਿੱਤਾ ਹੈ। ਇੱਥੋਂ ਤਕ ਕਿ ਜੇ ਕਿਤੇ ਸਾਂਝਾ ਸ਼ਬਦ ਰੱਖਣਾ ਪਿਆ ਤਾਂ ਸਿਰਲੇਖ ਵਿੱਚ ‘ਗਉੜੀ ਕਬੀਰ ਜੀ ਕੀ ਨਾਲ ਰਲਾਏ ਲਿਖਿਆ ਮਹਲਾ ਪੰਜਵਾਂ' ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੰਗਤ ਕੋਲ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਰਬਾਣੀ ਬਾਰੇ ਭੁਲੇਖੇ ਖ਼ੜੇ ਕਰਨ ਵਾਲੇ ਗਿਆਨੀ ਜਗਤਾਰ ਸਿੰਘ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਕੀ ਕਾਰਨ ਹਨ? ਭਾਈ ਮਾਝੀ ਨੇ ਪੁੱਛਿਆ ਕਿ ਆਪਣੇ ਚਹੇਤਿਆਂ ਅਤੇ ਪੰਥਕ ਵਿਦਵਾਨਾਂ ਵਿਰੁੱਧ ਕਾਰਵਾਈ ਕਰਨ ਦੇ ਮਾਮਲੇ ਵਿੱਚ ਵੱਖੋ ਵਖਰੇ ਮਾਪਦੰਡ ਕਿਉਂ ਹਨ?

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ