Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਵਿੱਚ ਘੱਲੂਘਾਰਾ ਹਫਤੇ ਵੇਲੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਹੋਣਗੇ

May 18, 2022 04:13 PM

* ਕੇਂਦਰ ਸਰਕਾਰ ਵੱਲੋਂ 10 ਕੰਪਨੀਆਂ ਮਨਜ਼ੂਰ


ਚੰਡੀਗੜ੍ਹ, 18 ਮਈ (ਪੋਸਟ ਬਿਊਰੋ)- ਪੰਜਾਬ ਵਿੱਚ ਖਾੜਕੂਆਂ ਅਤੇ ਗੈਂਗਸਟਰਾਂ ਦੀਆਂ ਵਧੀਆਂ ਗਤੀਵਿਧੀਆਂ ਕਾਰਨਭਾਰਤ ਦੇ ਕੇਂਦਰੀ ਨੀਮ ਫੌਜੀ ਬਲਾਂ ਦੀਆਂ 10 ਕੰਪਨੀਆਂ ਤੈਨਾਤ ਕੀਤੀਆਂ ਜਾ ਰਹੀਆਂ ਹਨ।
ਜਾਣਕਾਰ ਸੂਤਰਾਂ ਮੁਤਾਬਕ ਤਾਜ਼ਾਂ ਘਟਨਾਵਾਂ ਕਾਰਨ ਪੰਜਾਬ ਸਰਕਾਰ ਨੇ 30 ਦੇ ਕਰੀਬ ਕੰਪਨੀਆਂ ਮੰਗੀਆਂ ਸਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ 10 ਕੰਪਨੀਆਂ ਦਿੱਤੀਆਂ ਹਨ। ਪੰਜਾਬ ਦੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਕਤ ਖਾੜਕੂਆਂ ਦੀਆਂ ਗਤੀਵਿਧੀਆਂ ਅਤੇ ਅਪਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਨੇੜੇ ਹੋਣ ਕਾਰਨ ਕੇਂਦਰੀ ਫੋਰਸਾਂ ਦੀ ਤੈਨਾਤੀ ਕੀਤੀ ਜਾਣੀ ਹੈ। ਪੰਜਾਬ ਪੁਲਸ ਦੇ ਡੀ ਜੀ ਪੀ, ਵੀ ਕੇ ਭਾਵੜਾ ਨੇ ਦੱਸਿਆ ਕਿ ਆਪਰੇਸ਼ਨ ਬਲਿਊ ਸਟਾਰ ਦੇ ਕਾਰਨ ਜੂਨ ਦੇ ਪਹਿਲੇ ਹਫਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਤੈਨਾਤੀ ਦੀ ਲੋੜ ਹੈ। ਕਿਹਾ ਕਿ ਕੇਂਦਰੀ ਬਲਾਂ ਦੀ ਮੰਗ ਪਿੱਛੇ ਜਿਹੇ ਹੋਏ ਰਾਕੇਟ ਗਰਨੇਡ ਹਮਲੇ ਕਾਰਨ ਨਹੀਂ ਕੀਤੀ ਗਈ ਤੇ ਨਾ ਅਜਿਹੇ ਹੋਰ ਹਮਲਿਆਂ ਦੇ ਸ਼ੱਕ ਹੇਠ ਕੀਤੀ ਗਈ ਹੈ।ਭਾਵੜਾ ਨੇ ਕਿਹਾ ਕਿ ਆਮ ਤੌਰ ਉੱਤੇ ਘੱਲੂਘਾਰਾ ਹਫਤੇ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਵਾਰੀ ਇਸ ਤਰ੍ਹਾਂ ਤੈਨਾਤੀ ਕੀਤੀ ਜਾਂਦੀ ਹੈ। ਵਰਨਣ ਯੋਗ ਹੈ ਕਿ ਪੰਜਾਬ ਪੁਲਸ ਕੋਲ ਆਪਣੇ ਅੱਸੀ ਹਜ਼ਾਰ ਮੁਲਾਜ਼ਮ ਹਨ। ਦਸ ਕੰਪਨੀਆਂ ਦੇ ਆਉਣ ਨਾਲ ਕਰੀਬ 1000 ਸੁਰੱਖਿਆ ਕਰਮਚਾਰੀ ਹੋਰ ਤੈਨਾਤ ਹੋਣਗੇ।
ਪਤਾ ਲੱਗਾ ਹੈ ਕਿਪੰਜਾਬ ਪੁਲਸ ਵੱਲੋਂਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਪੰਜਾਬ ਪੁਲਸ ਦੇ ਜਵਾਨਾਂ ਦੀ ਤੈਨਾਤੀ ਦਾ ਰਾਹ ਵੀ ਕੱਢਿਆ ਜਾ ਰਿਹਾ ਹੈ। ਪੰਜਾਬ ਦੇ ਡੀ ਜੀ ਪੀ ਵੀਰੇਸ਼ ਕੁਮਾਰ ਭਾਵੜਾ ਨੇ ਦਿੱਲੀ ਦੇ ਪੁਲਸ ਕਮਿਸ਼ਨਰ ਰਾਕੇਸ਼ ਕੁਮਾਰ ਅਸਥਾਨ ਨੂੰ ਪੱਤਰ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਨੂੰ ਖਾਲਿਸਤਾਨੀ ਖਾੜਕੂਆਂ ਤੋਂ ਖਤਰਾ ਹੋਣ ਦੀ ਗੱਲ ਕਹੀ ਅਤੇਪੰਜਾਬ ਪੁਲਸ ਵੱਲੋਂ ਐਡੀਸ਼ਨਲ ਡੀ ਜੀ ਪੀ ਰੈਂਕਦਾ ਇੱਕ ਪੁਲਸ ਅਫਸਰ ਦਿੱਲੀ ਦੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ ਅਤੇ ਦਿੱਲੀ ਦੇ ਪੁਲਸ ਕਮਿਸ਼ਨਰ ਨੂੰ ਵੀ ਨੋਡਲ ਅਫਸਰ ਲਾਉਣਨੂੰ ਕਿਹਾ ਹੈ। ਸੂਤਰਾਂ ਮੁਤਾਬਕ ਇਸ ਬਾਰੇ ਦੋਵਾਂ ਰਾਜਾਂ ਦੀ ਪੁਲਸ ਵਿਚਾਲੇ ਪੱਤਰ ਵਿਹਾਰ ਹੋ ਰਿਹਾ ਹੈ ਤੇ ਦਿੱਲੀ ਪੁਲਸ ਨੇ ਕੇਜਰੀਵਾਲ ਨਾਲ ਲੋੜੀਂਦੀ ਸੁਰੱਖਿਆ ਹੋਣ ਦਾ ਹਵਾਲਾ ਵੀ ਦਿੱਤਾ ਹੈ। ਉਚ ਪੱਧਰੀ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਤੇ ਪੰਜਾਬ ਪੁਲਸ ਦੇ ਅਫਸਰਾਂ ਵਿਚਾਲੇ ਫੋਨ ਉੱਤੇ ਵਾਰਤਾ ਦੌਰਾਨ ਪੰਜਾਬ ਪੁਲਸ ਨੂੰ ਬਾਹਰਲੇ ਸੂਬੇ ਵਿੱਚ ਮੁੱਖ ਮੰਤਰੀ ਦੀ ਸੁਰੱਖਿਆ ਲਈ ਜਵਾਨਾਂ ਦੀ ਤੈਨਾਤੀ ਦਾ ਰੁਝਾਨ ਸ਼ੁਰੂ ਨਾ ਕਰਨ ਲਈ ਕਿਹਾ ਗਿਆ ਹੈ ਤੇ ਇਹ ਕੇਸ ਕੇਂਦਰ ਸਰਕਾਰ ਦੇ ਧਿਆਨ ਵਿੱਚ ਵੀ ਹੈ। ਇੱਥੋਂ ਤਕ ਕਿ ਇੰਟੈਲੀਜੈਂਸ ਬਿਊਰੋ (ਆਈ ਬੀ) ਦੇ ਸੀਨੀਅਰ ਅਧਿਕਾਰੀਆਂ ਨੇ ਵੀ ਪੰਜਾਬ ਪੁਲਸ ਦੀ ਇਸ ਗੱਲ ਦਾ ਬੁਰਾ ਮਨਾਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ