Welcome to Canadian Punjabi Post
Follow us on

27

June 2022
ਬ੍ਰੈਕਿੰਗ ਖ਼ਬਰਾਂ :
ਬਜਟ ਵਿੱਚ ਕਿਸਾਨਾਂ ਲਈ ਕੁਝ ਨਹੀਂ, ਕੇਂਦਰ ਵੀ ਕਿਸਾਨ ਅੰਦੋਲਨ ਤੋਂ ਘਬਰਾਇਆ : ਰਾਜੇਵਾਲਜਨਤਾ ਬਜਟ ਪੇਸ਼ ਕਰਨ ਉਤੇ ਮੁੱਖ ਮੰਤਰੀ ਵੱਲੋਂ ਚੀਮਾ ਨੂੰ ਮੁਬਾਰਕਬਾਦਸ਼੍ਰੋਮਣੀ ਕਮੇਟੀ ਦੇ ਜਨਰਲ ਸੈਕਟਰੀ ਪੰਜੋਲੀ ਨੇ ਅਕਾਲੀ ਲੀਡਰਸਿ਼ਪ ਵਿੱਚ ਤਬਦੀਲੀ ਦੀ ਸੁਰ ਚੁੱਕੀਭਾਰਤ ਦੀਆਂ ਉੱਪ ਚੋਣਾਂ: ਭਾਜਪਾ ਨੇ ਆਜ਼ਮਗੜ੍ਹ ਅਤੇ ਰਾਮਪੁਰ ਲੋਕਸਭਾ ਸੀਟਾਂ ਸਮਾਜਵਾਦੀ ਪਾਰਟੀ ਤੋਂ ਖੋਹੀਆਂਸਿੱਧੂ ਮੂਸੇਵਾਲਾ ਦਾ ਐੱਸ ਵਾਈ ਐੱਲ ਗੀਤ ਪਾਬੰਦੀ ਲੱਗਣ ਦੇ ਕਾਰਨ ਯੂਟਿਊਬ ਨੇ ਹਟਾਇਆਅਗਨੀਪਥ ਯੋਜਨਾ: ਗਵਰਨਰ ਸੱਤਿਆਪਾਲ ਮਲਿਕ ਨੇ ‘ਜਵਾਨਾਂ ਦੀਆਂ ਉਮੀਦਾਂ ਨਾਲ ਧੋਖਾ’ ਕਿਹਾਹੈਰਾਨੀ ਵਾਲਾ ਖੁਲਾਸਾ: ਪ੍ਰਿੰਸ ਚਾਰਲਸ ਨੇ ਕਤਰ ਦੇ ਸ਼ੇਖ ਤੋਂ ਨੋਟਾਂ ਦੇ ਭਰੇ ਬੈਗ ਪ੍ਰਵਾਨ ਕੀਤੇਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਅੰਦਰ ਇੰਜ ਰਿਹਾ ਨਤੀਜਾ
ਅੰਤਰਰਾਸ਼ਟਰੀ

ਇਮਰਾਨ ਵੱਲੋਂ ਪ੍ਰਾਈਵੇਟ ਯੂਨੀਵਰਸਿਟੀ ਨਾਲ ਲਿਹਾਜ਼ ਪਾਲਣ ਦੇ ਦੋਸ਼ਾਂ ਦੀ ਜਾਂਚ

May 18, 2022 04:56 PM

ਇਸਲਾਮਾਬਾਦ, 18 ਮਈ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਨੇ ਦੇਸ਼ ਦੇ ਗੱਦੀਓਂ ਲਾਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਆਪਣੇ ਰਾਜਵੇਲੇ ਚਲਾਈ ਯੂਨੀਵਰਸਿਟੀ ਨੂੰ ਨਕਦੀ ਤੇ ਜ਼ਮੀਨ ਵਿੱਚ ਬੇਲੋੜਾ ਲਾਹਾ ਦੇਣ ਦੇ ਦੋਸ਼ਾਂ ਦੀ ਜਾਂਚ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸੂਬੇ ਦੇ ਸੋਹਾਵਾ ਕਸਬੇ ਵਿੱਚ ਸਾਲ 2019 ਵਿੱਚ ਅਬਦੁਲ ਕਾਦਰ ਯੂਨੀਵਰਸਿਟੀ ਸ਼ੁਰੂ ਕੀਤੀ ਗਈ ਸੀ। ਯੂਨੀਵਰਸਿਟੀ ਦੇ ਨੀਂਹ ਪੱਥਰ ਲਈ ਰੱਖੇ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਇਹ ਨਿੱਜੀ ਯੂਨੀਵਰਸਿਟੀ ਸਮਾਜ ਸੇਵੀਆਂ ਵੱਲੋਂ ਦਾਨ ਵਿੱਚ ਮਿਲੀ ਰਾਸ਼ੀ ਨਾਲ ਚੱਲੇਗੀ।
ਰੱਖਿਆ ਮੰਤਰੀ ਖਵਾਜ਼ਾ ਮੁਹੰਮਦ ਆਸਿਫ ਨੇ ਕੱਲ੍ਹ ਕੌਮੀ ਅਸੈਂਬਲੀ ਨੂੰ ਦੱਸਿਆ ਕਿ ਇਮਰਾਨ ਖਾਨ, ਉਨ੍ਹਾਂ ਦੀ ਬੇਗ਼ਮ ਬੁਸ਼ਰਾ ਬੀਬੀ ਅਤੇ ਉਸ ਦੀ ਦੋਸਤ ਫਰਾਹ ਗੋਗੀ ਯੂਨੀਵਰਸਿਟੀ ਦੇ ਟਰੱਸਟੀ ਹਨ। ਆਸਿਫ ਨੇ ਦਾਅਵਾ ਕੀਤਾ ਕਿ ਯੂਨੀਵਰਸਿਟੀ ਨਾਲ ਬੇਲੋੜਾ ਲਿਹਾਜ਼ ਰੱਖ ਕੇ ਇਸ ਨੂੰ ਪੰਜਾਹ ਕਰੋੜ ਰੁਪਏ ਨਕਦ ਅਤੇ 450 ਕਨਾਲ ਜ਼ਮੀਨ ਦਿੱਤੀ ਗਈ। ਰਿਪੋਰਟ ਮੁਤਾਬਕ ਫਰਾਹ ਨੂੰ 200 ਕਨਾਲ ਜ਼ਮੀਨ ਦਿੱਤੀ ਗਈ। ਉਨ੍ਹਾਂ ਕਿਹਾ, ‘‘ਅਸੀਂ ਇਮਰਾਨ ਖਾਨ ਤੋਂ ਇਨ੍ਹਾਂ ਮਿਹਰਬਾਨੀਆਂ ਬਾਰੇ ਜਵਾਬ ਮੰਗਾਂਗੇ।'' ਗੋਗੀ, ਜਿਸ ਦੇ ਖਿਲਾਫ ਭਿ੍ਰਸ਼ਟਾਚਾਰ ਦੇ ਦੋਸ਼ਾਂ ਦਾ ਕੇਸ ਦਰਜ ਕੀਤਾ ਗਿਆ ਹੈ, ਦੁਬਈ ਭੱਜ ਗਈ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਭਾਗ ਵਿੱਚ ਮੈਨੇਜਮੈਂਟ ਸਾਇੰਸ ਦੇ ਸਿਰਫ 32 ਵਿਦਿਆਰਥੀ ਪੜ੍ਹ ਰਹੇ ਹਨ, ਜੋ ਅੱਗੇ ਸਰਕਾਰੀ ਕਾਲਜ ਯੂਨੀਵਰਸਿਟੀ ਨਾਲ ਸਬੰਧਤ ਹੈ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ