Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਅਫ਼ਗ਼ਾਨਿਸਤਾਨ ਵਿੱਚ ਪਾਕਿਸਤਾਨੀ ਵਫ਼ਦ ਦੀ ਅਤਿਵਾਦੀ ਗਰੁੱਪ ਨਾਲ ਗੱਲਬਾਤ

May 18, 2022 05:00 PM

ਕਾਬੁਲ, 18 ਮਈ (ਪੋਸਟ ਬਿਊਰੋ)- ਪਾਕਿਸਤਾਨ ਦੇ ਇੱਕ ਵਫ਼ਦ ਨੇ ਖੁਫੀਆ ਏਜੰਸੀ ਆਈ ਐਸ ਆਈ ਦੇ ਸਾਬਕਾ ਮੁੱਖੀ ਦੀ ਅਗਵਾਈ ਵਿੱਚ ਅਫ਼ਗ਼ਾਨਿਸਤਾਨ ਵਿੱਚ ਅਤਿਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ ਟੀ ਪੀ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਹੈ। ਇਹ ਸੰਗਠਨ ਪਾਕਿਸਤਾਨੀ ਸੁਰੱਖਿਆ ਬਲਾਂ ਉੱਤੇ ਕਈ ਖਤਰਨਾਕ ਹਮਲਿਆਂ ਵਿੱਚ ਸ਼ਾਮਲ ਰਿਹਾ ਹੈ। ਟੀ ਟੀ ਪੀ ਦੇ ਮੈਂਬਰਾਂ ਅਤੇ ਕਾਬੁਲ ਵਿੱਚ ਅਧਿਕਾਰਤ ਸੂਤਰਾਂ ਨੇ ਅਮਰੀਕੀ ਰੇਡੀਓ ਸਰਵਿਸ ‘ਵਾਇਸ ਆਫ਼ ਅਮਰੀਕਾ' ਨੂੰ ਮੀਟਿੰਗ ਦੀ ਪੁਸ਼ਟੀ ਕੀਤੀ ਹੈ।
ਰਿਪੋਰਟ ਅਨੁਸਾਰ ਕੱਲ੍ਹ ਕਾਬੁਲ ਵਿੱਚ ਪੇਸ਼ਾਵਰ ਕੋਰ ਕਮਾਂਡਰ ਲੈਫਟੀਨੈਂਟ ਜਨਰਲ ਫੈਜ਼ ਹਮੀਦ ਨੇ ਟੀ ਟੀ ਪੀ ਦੇ ਪ੍ਰਤੀਨਿਧੀ ਮੰਡਲ ਨਾਲ ਗੱਲਬਾਤ ਕੀਤੀ, ਜਿਸ ਦੀ ਵਿਚੋਲਗੀ ਹੱਕਾਨੀ ਨੈਟਵਰਕ ਨੇ ਕੀਤੀ ਸੀ। ਅਫ਼ਗਾਨ ਪੱਤਰਕਾਰ ਬਿਲ ਸਰਵਰੀ ਨੇ ਟਵੀਟ ਕੀਤਾ,‘‘ਪੇਸ਼ਾਵਰ ਆਰਮੀ ਕੋਰ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਆਪਣੇ ਵਫਦ ਦੇ ਨਾਲ ਟੀ ਟੀ ਪੀ ਨਾਲ ਗੱਲਬਾਤ ਲਈ ਕਾਬੁਲ ਪਹੁੰਚੇ।'' ਇਸ ਘਟਨਾਕ੍ਰਮ ਬਾਰੇ ਦੋਵਾਂ ਪਾਸਿਆਂ ਤੋਂ ਕੋਈ ਪੱਕੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਹਮੀਦ ਜੂਨ 2019 ਤੋਂ ਨਵੰਬਰ 2021 ਤਕ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ ਐਸ ਆਈ ਵਿੱਚ ਡਾਇਰੈਕਟਰ ਜਨਰਲ ਵਜੋਂ ਤਾਇਨਾਤ ਸੀ। ਸੂਤਰਾਂ ਅਨੁਸਾਰ ਇਹ ਗੱਲਬਾਤ ਅਫ਼ਗਾਨ ਤਾਲਿਬਾਨ ਦੀ ਤਾਜ਼ਾ ਕੋਸ਼ਿਸ਼ ਹੈ, ਜਿਸ ਦਾ ਉਦੇਸ਼ ਪਾਕਿਸਤਾਨ ਅਤੇ ਟੀ ਟੀ ਪੀ ਵਿਚਾਲੇ ਟਕਰਾਅ ਨੂੰ ਘੱਟ ਕਰਨਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ