Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਭਾਰਤ ਵਿੱਚ ਪੈਟਰੋਲ ਬ੍ਰਿਟੇਨ ਤੇ ਜਰਮਨੀ ਤੋਂ ਸਸਤਾ

May 18, 2022 05:16 PM

* ਅਮਰੀਕਾ, ਚੀਨ, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਮਹਿੰਗਾ

ਨਵੀਂ ਦਿੱਲੀ, 18 ਮਈ (ਪੋਸਟ ਬਿਊਰੋ)- ਭਾਰਤ ਵਿੱਚ ਪੈਟਰੋਲ ਹਾਂਗਕਾਂਗ, ਜਰਮਨੀ ਅਤੇ ਬ੍ਰਿਟੇਨ ਵਰਗੇ ਦੇਸ਼ਾਂ ਦੀ ਤੁਲਨਾ ਵਿੱਚ ਸਸਤਾ ਹੈ, ਪਰ ਚੀਨ, ਬ੍ਰਾਜ਼ੀਲ, ਜਾਪਾਨ, ਅਮਰੀਕਾ, ਰੂਸ, ਪਾਕਿਸਤਾਨ ਅਤੇ ਸ਼੍ਰੀਲੰਕਾ ਦੀ ਤੁਲਨਾ ਵਿੱਚ ਮਹਿੰਗਾ ਹੈ। ਬੈਂਕ ਆਫ ਬੜੌਦਾ (ਬੀ ਓ ਬੀ) ਦੀ ਇੱਕ ਖੋਜ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਭਾਰਤ ਵਿੱਚਤੇਲ ਦੀਆਂ ਵਧਦੀਆਂ ਕੀਮਤਾਂ ਦੌਰਾਨ ਇਸਦੀ ਬਹਿਸ ਚੱਲ ਰਹੀ ਹੈੈ। ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਮੁੱਖ ਤੌਰ ਉੱਤੇ ਕੱਚੇ ਤੇਲ ਦੀਆਂ ਕੌਮਾਂਤਰੀ ਕੀਮਤਾਂ ਵਧਣ ਕਾਰਨ ਹੈ। ਇਸ ਤੋਂ ਇਲਾਵਾ ਡਾਲਰ ਦੇ ਮਜ਼ਬੂਤ ਹੋਣ ਨਾਲ ਵੀ ਕੱਚੇ ਤੇਲ ਦੀ ਇੰਪੋਰਟ ਮਹਿੰਗੀ ਹੋ ਗਈ ਹੈ। ਬੀ ਓ ਬੀ ਦੀ ਆਰਥਿਕ ਖੋਜ ਰਿਪੋਰਟ ਵਿੱਚ ਵੱਖ-ਵੱਖ ਦੇਸ਼ਾਂ ਵਿੱਚ 9 ਮਈ ਨੂੰ ਪੈਟਰੋਲ ਦੀਆਂ ਕੀਮਤਾਂ ਦਾ ਮੁਕਾਬਲਾ ਕੀਤਾ ਗਿਆ ਹੈ। ਇਸ ਲਈ ਉਸ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ ਦੀ ਤੁਲਨਾ ਵਿੱਚ ਪੈਟਰੋਲ ਦੀਆਂ ਕੀਮਤਾਂ ਨੂੰ ਆਧਾਰ ਬਣਾਇਆ ਗਿਆ। ਦੁਨੀਆ ਦੇ 106 ਦੇਸ਼ਾਂ ਦੇ ਅੰਕੜਿਆਂ ਤੋਂ ਪਤਾ ਲੱਗਾ ਕਿ ਭਾਰਤ ਵਿੱਚ ਪੈਟਰੋਲ ਦੀ ਕੀਮਤ 1.35 ਡਾਲਰ ਪ੍ਰਤੀ ਲਿਟਰ ਹੈ ਤੇ ਇਹ ਇਸ ਸੂਚੀ ਵਿੱਚ 42ਵੇਂ ਥਾਂੇ ਹੈ। ਇਸ ਤਰ੍ਹਾਂ 50 ਤੋਂ ਵੱਧ ਦੇਸ਼ਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਭਾਰਤ ਤੋਂ ਵੀ ਵੱਧ ਹਨ।
ਰਿਪੋਰਟ ਕਹਿੰਦੀ ਹੈ ਕਿ ਇਸ ਅੰਕੜੇ ਨੂੰ ਦੇਖ ਕੇ ਕੁਝ ਰਾਹਤ ਮਿਲਦੀ ਹੈ ਕਿ ਸਿਰਫ਼ ਭਾਰਤ ਵਿੱਚ ਹੀ ਪੈਟਰੋਲ ਇੰਨਾ ਮਹਿੰਗਾ ਨਹੀਂ, ਇਨ੍ਹਾਂ ਦੇਸ਼ਾਂ ਵਿੱਚ ਪੈਟਰੋਲ ਦੀ ਔਸਤ ਕੀਮਤ 1.22 ਡਾਲਰ ਪ੍ਰਤੀ ਲਿਟਰ ਹੈ। ਰਿਪੋਰਟ ਮੁਤਾਬਕ ਭਾਰਤ ਵਿੱਚਤੇਲ ਦੀਆਂ ਕੀਮਤਾਂ ਆਸਟ੍ਰੇਲੀਆ, ਤੁਰਕੀ ਤੇ ਦੱਖਣੀ ਕੋਰੀਆ ਦੇ ਬਰਾਬਰ ਹਨ। ਇਹ ਕੀਮਤ ਹਾਂਗਕਾਂਗ, ਫਿਨਲੈਂਡ, ਜਰਮਨੀ, ਇਟਲੀ, ਨੀਦਰਲੈਂਡ, ਯੂਨਾਨ, ਫਰਾਂਸ, ਪੁਰਤਗਾਲ ਅਤੇ ਨਾਰਵੇਂ ਤੋਂ ਘੱਟ ਹੈ, ਜਿੱਥੇ ਪ੍ਰਤੀ ਲਿਟਰ ਦੋ ਡਾਲਰ ਤੋਂ ਉਪਰ ਹੈ। ਪ੍ਰਤੀ ਵਿਅਕਤੀ ਦੇ ਸੰਦਰਭ ਵਿੱਚ ਭਾਰਤ ਵਿੱਚ ਪੈਟਰੋਲ ਦੀ ਕੀਮਤ ਵੀਅਤਨਾਮ, ਕੀਨੀਆ, ਯੂਕਰੇਨ, ਬੰਗਲਾਦੇਸ਼, ਨੇਪਾਲ, ਪਾਕਿਸਤਾਨ, ਸ਼੍ਰੀਲੰਕਾ ਅਤੇ ਵੈਨੇਜੁਏਲਾ ਤੋਂ ਵੱਧ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ